02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਸ਼੍ਰੋਮਣੀ ਭਗਤ ਧੰਨਾ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ 27ਵਾਂ ਸਾਲਾਨਾ ਧਾਰਮਿਕ ਸਮਾਗਮ ਕਰਵਾਇਆ

Ad Position 21
No active advertisement
ਅਜੀਤ ਡੈਸਕ 10-03-2026
ਫ਼ਤਹਿਗੜ੍ਹ ਸਾਹਿਬ, 9 ਮਾਰਚ (ਬਲਜਿੰਦਰ ਸਿੰਘ)-ਸ਼੍ਰੋਮਣੀ ਭਗਤ ਧੰਨਾ ਜੀ ਖੇਤ ਸਭਾ ਪੰਜਾਬ ਵਲੋਂ ਫੋਕਲ ਪੁਆਇੰਟ ਫ਼ਿਰੋਜ਼ਪੁਰ ਨੇੜੇ ਲੁਹਾਰ ਮਾਜਰਾ ਕਲਾਂ ਵਿਖੇ ਭਗਤ ਧੰਨਾ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ 27ਵਾਂ ਸਾਲਾਨਾ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਵੇਰ ਵੇਲੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਉਪਰੰਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਹਜੂਰੀ ਰਾਗੀ ਭਾਈ ਅਕਾਸ਼ਦੀਪ ਸਿੰਘ ਦੇ ਜਥੇ ਵਲੋਂ ਸੰਗਤਾਂ ਨੂੰ ਸ਼ਬਦ ਕੀਰਤਨ ਸਰਵਣ ਕਰਵਾਇਆ ਗਿਆ ਉਪੰਰਤ ਸੰਤ ਬਾਬਾ ਬਲਵਿੰਦਰ ਦਾਸ ਮੁੱਲਾਂਪੁਰ ਵਾਲਿਆਂ ਨੇ ਸੰਗਤਾਂ ਨੂੰ ਭਗਤ ਧੰਨਾ ਜੀ ਦੇ ਜੀਵਨ ਸਬੰਧੀ ਵਿਚਾਰਾਂ ਅਤੇ ਗੁਰਬਾਣੀ ਦੇ ਸ਼ਬਦ ਕੀਰਤਨ ਰਾਹੀਂ ਨਿਹਾਲ ਕੀਤਾ | ਇਸ ਤੋਂ ਇਲਾਵਾ ਢਾਡੀ ਤੇ ਕਵੀਸ਼ਰੀ ਜਥਿਆਂ ਨੇ ਵੀ ਆਪਣੀ ਹਾਜ਼ਰੀ ਲਗਵਾਈ | ਇਸ ਸਮਾਗਮ ਵਿਚ ਸਾਬਕਾ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ, ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ, ਸੁਰਿੰਦਰ ਸਿੰਘ ਰਾਮਗੜ੍ਹ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ, ਦਰਬਾਰਾ ਸਿੰਘ ਗੁਰੂ ਹਲਕਾ ਇੰਚਾਰਜ ਬਸੀ ਪਠਾਣਾਂ ਸ਼੍ਰੋਮਣੀ ਅਕਾਲੀ ਦਲ, ਡਾ. ਆਫਤਾਬ ਸਿੰਘ ਅਤੇ ਭਾਜਪਾ ਆਗੂ ਜਗਦੀਪ ਸਿੰਘ ਚੀਮਾ ਨੇ ਸੰਗਤਾਂ ਨੂੰ ਸ਼੍ਰੋਮਣੀ ਭਗਤ ਧੰਨਾ ਜੀ ਦੇ ਜਨਮ ਦਿਹਾੜੇ ਦੀ ਵਧਾਈ ਦਿੰਦਿਆਂ ਕਿਹਾ ਕਿ ਅਕਾਲ ਪੁਰਖ਼ ਨਾਲ ਜੋੜਨ ਵਾਲੇ ਰਹਿਬਰ, ਗੂਰ ਸਾਹਿਬਾਨ, ਪੀਰ ਪੈਗ਼ੰਬਰ ਕਿਸੇ ਇਕ ਖ਼ਿਤੇ ਦੇ ਨਹੀਂ ਹੁੰਦੇ, ਸਗੋਂ ਉਹ ਸਮੁੱਚੀ ਲੋਕਾਈ ਦੇ ਸਾਂਝੇ ਰਹਿਬਰ ਹੁੰਦੇ ਹਨ | ਸਾਨੂੰ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਣਾ ਚਾਹੀਦਾ ਹੈ | ਇਸ ਮੌਕੇ ਸ਼੍ਰੋਮਣੀ ਭਗਤ ਧੰਨਾ ਜੀ ਖੇਤ ਸਭਾ ਪੰਜਾਬ ਦੇ ਪ੍ਰਧਾਨ ਜਰਨੈਲ ਸਿੰਘ ਕੁੰਭ ਸਾਬਕਾ ਸਰਪੰਚ, ਰਣਜੀਤ ਸਿੰਘ ਘੋਲਾ ਤੇ ਗੁਰਿੰਦਰਪਾਲ ਸਿੰਘ ਹੈਪੀ ਸਾਬਕਾ ਸਰਪੰਚ ਨੇ ਇਸ ਸਮਾਗਮ ਵਿਚ ਵੱਖ-ਵੱਖ ਸੇਵਾਵਾਂ ਰਾਹੀਂ ਯੋਗਦਾਨ ਪਾਉਣ ਵਾਲੀਆਂ ਸੰਗਤਾਂ ਦਾ ਉਚੇਚੇ ਤੌਰ 'ਤੇ ਧੰਨਵਾਦ ਕੀਤਾ | ਸਮਾਗਮ ਵਿਚ ਉਦਯੋਗਪਤੀ ਜਤਿੰਦਰ ਸਿੰਘ ਧਾਲੀਵਾਲ, ਜਰਨੈਲ ਸਿੰਘ ਮਾਜਰੀ, ਡਾ. ਮਨੋਹਰ ਸਿੰਘ, ਹਰਿੰਦਰ ਸਿੰਘ ਭਾਂਬਰੀ ਸਾਬਕਾ ਚੇਅਰਮੈਨ, ਨਰਿੰਦਰ ਸਿੰਘ ਸੇਖੋਂ, ਰਾਜਿੰਦਰ ਬਿੱਟੂ, ਸੰਜੀਵ ਦੱਤਾ, ਅਮਰਿੰਦਰ ਸਿੰਘ ਮਾਕਨ, ਅਰਵਿੰਦ ਸਿੰਗਲਾ, ਜਗਵੀਰ ਸਿੰਘ ਸਲਾਣਾ, ਰਣਜੀਤ ਸਿੰਘ ਅੰਬੇਮਾਜਰਾ, ਬਿਮਲ ਗੁਪਤਾ, ਓਪ ਪ੍ਰਕਾਸ਼ ਤਾਂਗੜੀ, ਸਾਧੂ ਰਾਮ ਭੱਟਮਜਾਰਾ, ਜਰਨੈਲ ਸਿੰਘ ਕੁੰਭ, ਰਣਧੀਰ ਸਿੰਘ ਮਾਨ, ਰਣਜੀਤ ਸਿੰਘ ਘੋਲਾ, ਜਗਦੀਪ ਸਿੰਘ ਮਾਨ, ਸਾਧੂ ਸਿੰਘ ਚਤੁਰਪੁਰਾ, ਨੰਬਰਾਦਰ ਹਰਿੰਦਰ ਸਿੰਘ ਚੱਠਾ ਜਸੜ੍ਹਾਂ, ਹਰਜਿੰਦਰ ਸਿੰਘ ਢੀਂਡਸਾ, ਜਸਵੀਰ ਸਿੰਘ ਫਿਰੋਜਪੁਰ, ਬਲਵੀਰ ਸਿੰਘ, ਹਰਜਿੰਦਰ ਸਿੰਘ ਸਾਬਕਾ ਸਰਪੰਚ, ਹਰਚੰਦ ਸਿੰਘ ਤੇ ਕਰਨੈਲ ਸਿੰਘ ਡੂਮਾਛੇੜੀ, ਡਾ. ਗੁਰਮੁੱਖ ਸਿੰਘ ਚਾਹਲ, ਕਰਮ ਸਿੰਘ ਸੌਂਟੀ, ਬਹਾਦਰ ਸਿੰਘ ਨਿਊਆਂ, ਸੁਰਮੁੱਖ ਸਿੰਘ, ਅਵਤਾਰ ਸਿੰਘ ਕੁੰਭ, ਹਰਜੀਤ ਸਿੰਘ, ਗਗਨਦੀਪ ਸਿੰਘ ਸੇਖੋਂ, ਮੋਹਣ ਸਿੰਘ ਸਾਬਕਾ ਸਰਪੰਚ ਤੋਂ ਇਲਾਵਾ ਵੱਡੀ ਗਿਣਤੀ ਵਿਚ ਇਲਾਕੇ ਦੀਆਂ ਸੰਗਤਾਂ ਸ਼ਾਮਿਲ ਸਨ | ਸਮਾਗਮ ਦੌਰਾਨ ਗੁਰੂ ਦੇ ਲੰਗਰ ਅਤੁੱਟ ਵਰਤਾਏ ਗਏ |
Ad Position 22
No active advertisement
ਪਿਛਲੀ ਖ਼ਬਰ ਸਾਰਥਕ ਫਾਊਾਡੇਸ਼ਨ ਨੇ ਅੰਤਰ ਰਾਸ਼ਟਰੀ ਮਹਿਲਾ ਦਿਵਸ ਮੌਕੇ ਕਰਵਾਇਆ ਸਮਾਗਮ ਅਗਲੀ ਖ਼ਬਰ ਸ਼ਰਤਾਂ ਹੇਠ ਔਰਤਾਂ ਨੂੰ ਹਜ਼ਾਰ ਰੁਪਏ ਦੇਣ ਦਾ ਐਲਾਨ ਚਿੱਟੇ ਦਿਨ ਔਰਤਾਂ ਨਾਲ ਧੋਖਾ-ਬਲਿਹਾਰ ਸਿੰਘ ਚੁੰਨ੍ਹੀ
Ad Position 24