02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਸਾਰਥਕ ਫਾਊਾਡੇਸ਼ਨ ਨੇ ਅੰਤਰ ਰਾਸ਼ਟਰੀ ਮਹਿਲਾ ਦਿਵਸ ਮੌਕੇ ਕਰਵਾਇਆ ਸਮਾਗਮ

Ad Position 21
No active advertisement
ਅਜੀਤ ਡੈਸਕ 10-03-2026
ਖਮਾਣੋਂ, 9 ਮਾਰਚ (ਮਨਮੋਹਣ ਸਿੰਘ ਕਲੇਰ)-ਸਾਰਥਕ ਫਾਊਾਡੇਸ਼ਨ ਵਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਸ਼ਾਨਦਾਰ ਸਮਾਗਮ ਨਜ਼ਦੀਕੀ ਪਿੰਡ ਖਾਲਸਪੁਰ ਵਿਖੇ ਕਰਵਾਇਆ ਗਿਆ | ਇਸ ਮੌਕੇ ਕਾਂਗਰਸੀ ਨੇਤਾ ਤੇ ਇੰਡੀਅਨ ਨੈਸ਼ਨਲ ਯੂਨੀਅਨ ਕਾਂਗਰਸ (ਇੰਟਕ) ਦੇ ਸੂਬਾ ਪ੍ਰਧਾਨ ਡਾ. ਮਨੋਹਰ ਸਿੰਘ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ | ਇਸ ਪ੍ਰੋਗਰਾਮ ਦੀ ਖ਼ਾਸ ਗੱਲ ਇਹ ਰਹੀ ਕਿ ਸਮਾਜ ਦੀ ਨੀਂਹ ਕਹੇ ਜਾਣ ਵਾਲੇ ਵੱਖ-ਵੱਖ ਵਰਗਾਂ ਦੀਆਂ ਮਹਿਲਾਵਾਂ ਨੂੰ ਉਨ੍ਹਾਂ ਦੀਆਂ ਸ਼ਾਨਦਾਰ ਸੇਵਾਵਾਂ ਲਈ ਸਨਮਾਨਿਤ ਕੀਤਾ ਗਿਆ, ਜਿਨ੍ਹਾਂ ਵਿਚ ਪਿੰਡਾਂ ਵਿਚ ਸੇਵਾ ਨਿਭਾਉਣ ਵਾਲੀਆਂ ਮਹਿਲਾਵਾਂ ਜਿਵੇਂ ਆਸ਼ਾ ਵਰਕਰ, ਆਂਗਣਵਾੜੀ ਵਰਕਰ ਅਤੇ ਪੜ੍ਹ ਲਿਖ ਕੇ ਚੰਗੇ ਮੁਕਾਮ ਹਾਸਲ ਕਰਨ ਵਾਲੀਆਂ ਲੜਕੀਆਂ ਵੀ ਸ਼ਾਮਿਲ ਸਨ | ਡਾ. ਮਨੋਹਰ ਸਿੰਘ ਨੇ ਕੌਮੀ ਮਹਿਲਾ ਦਿਵਸ ਬਾਰੇ ਜਾਣਕਾਰੀ ਦਿੰਦਿਆਂ ਚੰਗੇ ਸਮਾਜ ਦੀ ਸਿਰਜਣ ਵਿਚ ਔਰਤ ਦੀ ਭੂਮਿਕਾ ਬਾਰੇ ਚਾਨਣਾ ਪਾਇਆ | ਡਾ. ਮਨੋਹਰ ਸਿੰਘ ਨੇ ਦੱਸਿਆ ਕਿ ਸਰਕਾਰ ਵਲੋਂ ਚਲਾਈ ਜਾ ਰਹੀ ਲੜਕੀਆਂ ਵਿਚ ਕੈਂਸਰ ਤੋਂ ਬਚਾਅ ਲਈ ਵੈਕਸੀਨ ਮੁਹਿੰਮ ਬਾਰੇ ਇਸ ਉਮਰ ਦੀਆਂ ਬੱਚੀਆਂ ਨੂੰ ਜਾਗਰੂਕ ਕਰਕੇ ਇਸ ਦਾ ਲਾਭ ਲੈਣ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ | ਫਾਊਾਡੇਸ਼ਨ ਦੇ ਪ੍ਰਧਾਨ ਕੁਲਦੀਪ ਸਿੰਘ ਟਾਂਕ ਨੇ ਦੱਸਿਆ ਕਿ ਸਮਾਜ ਸੇਵਾ ਵਿਚ ਅਹਿਮ ਭੂਮਿਕਾ ਨਿਭਾਉਣ ਵਾਲੀਆਂ ਔਰਤਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਕੌਂਸਲਰ ਕਰਮਜੀਤ ਸਿੰਘ ਢੀਂਡਸਾ, ਮੈਡੀਕਲ ਅਫ਼ਸਰ ਡਾ. ਰਚਨਜੀਤ, ਬੀ.ਪੀ.ਐਮ. ਸ਼ਿਵਾਨੀ, ਸੈਕਟਰੀ ਬੀਣਾ, ਪ੍ਰਭਜੋਤ ਕੌਰ, ਐਲ.ਡੀ.ਐਮ. ਸੁਮਨ ਸਹੋਤਾ, ਐਡਵੋਕੇਟ ਮਨਪ੍ਰੀਤ ਕੌਰ, ਐਫ.ਟੀ.ਸੀ. ਡਾਇਰੈਕਟਰ ਹਰਪ੍ਰੀਤ ਸਿੱਧੂ, ਗੁਰੀ ਮਹਿਦੂਦਾਂ ਅਤੇ ਸਰਪੰਚ ਜਸਦੀਪ ਸਿੰਘ ਵਿਸ਼ੇਸ਼ ਤੌਰ 'ਤੇ ਮੌਜੂਦ ਸਨ | ਸਮਾਗਮ ਵਿਚ ਹਰਭਜਨ ਸਿੰਘ ਜੱਲੋਵਾਲ ਨੇ ਆਪਣੀ ਸੁਰੀਲੀ ਆਵਾਜ਼ ਵਿਚ ਮਹਿਲਾ ਦਿਵਸ ਸਬੰਧੀ ਗੀਤ ਪੇਸ਼ ਕੀਤੇ | ਸਮਾਗਮ ਵਿਚ ਮੰਚ ਦਾ ਸੰਚਾਲਨ ਲੜਕੀਆਂ ਵਲੋਂ ਕਰਨ ਦੀ ਮਹਿਮਾਨਾਂ ਵਲੋਂ ਭਰਪੂਰ ਸ਼ਲਾਘਾ ਕੀਤੀ ਗਈ |
Ad Position 22
No active advertisement
ਪਿਛਲੀ ਖ਼ਬਰ ਅਮਲੋਹ ਡਿਸਟ੍ਰੀਬਿਊਟਰ ਐਸੋਸੀਏਸ਼ਨ ਦੀ ਮੀਟਿੰਗ ਹੋਈ ਅਗਲੀ ਖ਼ਬਰ ਸ਼੍ਰੋਮਣੀ ਭਗਤ ਧੰਨਾ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ 27ਵਾਂ ਸਾਲਾਨਾ ਧਾਰਮਿਕ ਸਮਾਗਮ ਕਰਵਾਇਆ
Ad Position 24