ਅਮਲੋਹ, 9 ਮਾਰਚ (ਕੇਵਲ ਸਿੰਘ)-ਅਮਲੋਹ ਡਿਸਟ੍ਰੀਬਿਊਟਰ ਐਸੋਸੀਏਸ਼ਨ ਦੀ ਇਕ ਅਹਿਮ ਮੀਟਿੰਗ ਪ੍ਰਧਾਨ ਅਸ਼ੀਸ਼ ਜਿੰਦਲ ਦੀ ਪ੍ਰਧਾਨਗੀ ਹੇਠ ਆਯੋਜਿਤ ਕੀਤੀ ਗਈ | ਇਸ ਮੀਟਿੰਗ ਵਿਚ ਪਟਿਆਲਾ ਜੋਨ ਦੇ ਵੱਖ-ਵੱਖ ਸ਼ਹਿਰਾਂ ਤੋਂ ਆਏ ਆਹੁਦੇਦਾਰਾਂ ਅਤੇ ਮੈਂਬਰਾਂ ਨੇ ਸ਼ਿਰਕਤ ਕੀਤੀ | ਮੀਟਿੰਗ ਦੌਰਾਨ ਡਿਸਟ੍ਰੀਬਿਊਟਰਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਉਨ੍ਹਾਂ ਦੇ ਹੱਲ ਲਈ ਸੁਝਾਅ ਦਿੱਤੇ ਗਏ | ਮੈਂਬਰਾਂ ਨੇ ਕਾਰੋਬਾਰ ਨਾਲ ਸਬੰਧਿਤ ਮਸਲਿਆਂ ਅਤੇ ਮਾਰਕੀਟ ਦੀਆਂ ਚੁਨੌਤੀਆਂ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ | ਇਸ ਮੌਕੇ 'ਤੇ ਸੰਗਠਨ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਆਪਸੀ ਸਹਿਯੋਗ ਨਾਲ ਕੰਮ ਕਰਨ 'ਤੇ ਜ਼ੋਰ ਦਿੱਤਾ ਗਿਆ | ਪ੍ਰਧਾਨ ਜਿੰਦਲ ਨੇ ਕਿਹਾ ਕਿ ਐਸੋਸੀਏਸ਼ਨ ਹਮੇਸ਼ਾ ਮੈਂਬਰਾਂ ਦੇ ਹੱਕਾਂ ਅਤੇ ਹਿੱਤਾਂ ਦੀ ਰੱਖਿਆ ਲਈ ਵਚਨਬੱਧ ਰਹੇਗੀ | ਇਸ ਮੌਕੇ ਸੁਸ਼ੀਲ ਬਾਂਸਲ, ਰਿਸ਼ੀ ਅਰੋੜਾ, ਸ਼ੈਂਕੀ ਗੁਪਤਾ, ਯੋਗੇਸ਼ ਖੁੱਲਰ, ਅੰਕੁਰ ਕਰਕਰਾ, ਪਵਨ ਜਿੰਦਲ, ਲੱਕੀ ਭੱਦਲਥੂਹਾ, ਅਸ਼ੋਕ ਸ਼ਾਹੀ ਆਦਿ ਮੌਜੂਦ ਸਨ |