02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਵਿਸ਼ਵਕਰਮਾ ਕਾਲੋਨੀ ਵਿਖੇ ਮਨਾਇਆ ਅੰਤਰਰਾਸ਼ਟਰੀ ਮਹਿਲਾ ਦਿਵਸ

Ad Position 21
No active advertisement
ਅਜੀਤ ਡੈਸਕ 10-03-2026
ਫ਼ਤਹਿਗੜ੍ਹ ਸਾਹਿਬ, 9 ਮਾਰਚ (ਬਲਜਿੰਦਰ ਸਿੰਘ)-ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਸਰਹਿੰਦ ਦੀ ਵਿਸ਼ਵਕਰਮਾ ਕਾਲੋਨੀ ਵਿਖੇ ਕੌਂਸਲਰ ਪ੍ਰਵੀਨ ਕੁਮਾਰੀ ਦੀ ਅਗਵਾਈ ਹੇਠ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ਵਿਚ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਤੇ ਉਨ੍ਹਾਂ ਦੀ ਧਰਮ ਪਤਨੀ ਮਨਦੀਪ ਕੌਰ ਨਾਗਰਾ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਮਹਿਲਾ ਦਿਵਸ ਦੀ ਮਹੱਤਤਾ ਨੂੰ ਮੁੱਖ ਰੱਖਦੇ ਹੋਏ ਸਾਂਝੇ ਤੌਰ 'ਤੇ ਕੇਕ ਕੱਟਿਆ ਗਿਆ | ਸਮਾਗਮ ਨੂੰ ਸੰਬੋਧਨ ਕਰਦਿਆਂ ਮਨਦੀਪ ਕੌਰ ਨਾਗਰਾ ਅਤੇ ਕੌਂਸਲਰ ਪ੍ਰਵੀਨ ਕੁਮਾਰੀ ਨੇ ਕਿਹਾ ਕਿ ਅੱਜ ਦੇ ਸਮੇਂ ਵਿਚ ਔਰਤ ਕਿਸੇ ਵੀ ਖੇਤਰ ਵਿਚ ਪਿੱਛੇ ਨਹੀਂ ਹੈ | ਪਰਿਵਾਰ ਤੋਂ ਲੈ ਕੇ ਦੇਸ਼ ਅਤੇ ਸਮਾਜ ਨੂੰ ਸੁਚੱਜੇ ਢੰਗ ਨਾਲ ਚਲਾਉਣ ਵਿਚ ਔਰਤਾਂ ਦਾ ਬਹੁਤ ਵੱਡਾ ਯੋਗਦਾਨ ਹੁੰਦਾ ਹੈ | ਔਰਤਾਂ ਦੀ ਮਜ਼ਬੂਤੀ ਨਾਲ ਹੀ ਇਕ ਨਿਰੋਏ ਸਮਾਜ ਦੀ ਸਿਰਜਣਾ ਸੰਭਵ ਹੈ | ਉਨ੍ਹਾਂ ਔਰਤਾਂ ਨੂੰ ਆਪਣੇ ਅਧਿਕਾਰਾਂ ਪ੍ਰਤੀ ਜਾਗਰੂਕ ਹੋਣ ਅਤੇ ਹਰ ਖੇਤਰ ਵਿਚ ਅੱਗੇ ਵੱਧਣ ਲਈ ਪ੍ਰੇਰਿਤ ਵੀ ਕੀਤਾ | ਇਸ ਮੌਕੇ ਕਾਲੋਨੀ ਦੀਆਂ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵੀ ਮੌਜੂਦ ਸਨ, ਜਿਨ੍ਹਾਂ ਨੇ ਮਹਿਲਾ ਸ਼ਕਤੀਕਰਨ ਦੇ ਇਸ ਯਤਨ ਦੀ ਸ਼ਲਾਘਾ ਕੀਤੀ | ਇਸ ਮੌਕੇ ਸੁਰਿੰਦਰ ਸਿੰਘ ਧੀਮਾਨ, ਕੌਂਸਲਰ ਪ੍ਰਵੀਨ ਕੁਮਾਰੀ, ਯਸ਼ਪਾਲ ਲਹੋਰੀਆ, ਗੁਰਜੀਤ ਸਿੰਘ ਲੋਗੀ, ਅਨਿਲ ਗੁਪਤਾ, ਮਿਲਖੀ ਧੀਮਾਨ, ਸੁਚੇਤ ਸੇਖੜੀ, ਪ੍ਰਗਟ ਸਿੰਘ, ਦਵਿੰਦਰ ਸਿੰਘ ਜੱਲ੍ਹਾ ਸਾਬਕਾ ਸਰਪੰਚ, ਮਨਦੀਪ ਸਿੰਘ, ਮਨਪ੍ਰੀਤ ਸਿੰਘ, ਲਵਪ੍ਰੀਤ ਸਿੰਘ, ਜਸਪ੍ਰੀਤ ਸਿੰਘ, ਗਗਨਦੀਪ ਸਿੰਘ, ਕਰਮਜੀਤ ਸਿੰਘ, ਅਮਰਜੀਤ ਸਿੰਘ, ਹਰਜੀਤ ਕੌਰ, ਕਮਲਜੀਤ ਕੌਰ ਰਜਨੀ, ਦਲਜੀਤ ਕੌਰ, ਮਨਪ੍ਰੀਤ ਕੌਰ, ਹਰਪ੍ਰੀਤ ਕੌਰ, ਰਿਤੂ ਰਜਨੀ, ਰੁਪਿੰਦਰ ਕੌਰ, ਹਰਪ੍ਰੀਤ ਕੌਰ, ਛਿੰਦਰ ਕੌਰ, ਕਰਨਪ੍ਰੀਤ ਕੌਰ ਖੁਸ਼ਬੂ, ਦਿਲਪ੍ਰੀਤ ਕੌਰ, ਜਸ਼ਨਦੀਪ ਕੌਰ, ਹਰਪਾਲ ਸਿੰਘ, ਅਮਰਜੀਤ ਸਿੰਘ, ਰੋਹਨ ਸਿੰਘ, ਕਰਨਵੀਰ ਸਿੰਘ, ਦਿਲਪ੍ਰੀਤ ਸਿੰਘ, ਸੋਮਨਾਥ ਸਿੰਘ, ਜਤਿੰਦਰ ਸਿੰਘ, ਕਾਕਾ ਸਿੰਘ, ਰਾਜਕੁਮਾਰ, ਹਨੀ ਸਿੰਘ ਢੀਣਸਾ, ਟੀਪੂ ਰਾਮ, ਸੋਨੂੰ ਸਿੰਘ ਵੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਸਾਬਕਾ ਮੰਤਰੀ ਰਣਦੀਪ ਸਿੰਘ ਨਾਭਾ ਨੇ ਰੋਹੀਸਰ ਸਾਹਿਬ ਮਾਲੋਵਾਲ ਵਿਖੇ ਗੁਰਮਤਿ ਸਮਾਗਮ ਵਿਚ ਕੀਤੀ ਸ਼ਿਰਕਤ ਅਗਲੀ ਖ਼ਬਰ ਹਰਜੀਤ ਕੌਰ ਪੰਜੋਲਾ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਬਾਰ੍ਹਵੀਂ ਵਾਰ ਬਣੇ ਜ਼ਿਲ੍ਹਾ ਪ੍ਰਧਾਨ
Ad Position 24