ਅਮਲੋਹ, 9 ਮਾਰਚ (ਕੇਵਲ ਸਿੰਘ)-ਗੁਰਦੁਆਰਾ ਰੋਹੀਸਰ ਸਾਹਿਬ ਮਾਲੋਵਾਲ ਤਪ ਅਸਥਾਨ ਸੰਤ ਬਾਬਾ ਕਿ੍ਪਾ ਸਿੰਘ ਵਿਖੇ 3 ਰੋਜ਼ਾ ਗੁਰਮਤਿ ਸਮਾਗਮ ਵਿਚ ਪੰਜਾਬ ਦੇ ਸਾਬਕਾ ਮੰਤਰੀ ਰਣਦੀਪ ਸਿੰਘ ਨਾਭਾ, ਬਲਾਕ ਕਾਂਗਰਸ ਦੇ ਪ੍ਰਧਾਨ ਜਗਵੀਰ ਸਿੰਘ ਸਲਾਣਾ, ਸਾਬਕਾ ਸੰਮਤੀ ਮੈਂਬਰ ਬਲਵੀਰ ਸਿੰਘ ਮਿੰਟੂ, ਰਣਜੀਤ ਸਿੰਘ ਕੋਟਲੀ, ਅਮਨ ਲਾਡਪੁਰ ਸਮੇਤ ਵੱਡੀ ਗਿਣਤੀ ਵਿਚ ਸਾਥੀਆਂ ਸਮੇਤ ਸ਼ਿਰਕਤ ਕੀਤੀ | ਸੰਤ ਕਿ੍ਪਾ ਸਿੰਘ ਇੰਟਰਨੈਸ਼ਨਲ ਚੈਰੀਟੇਬਲ ਰੂਹਾਨੀ ਮਿਸ਼ਨ ਵਲੋਂ ਇਸ ਅਸਥਾਨ ਤੇ ਗੁਰਮਤਿ ਵਿਦਿਆਲਾ ਚਲਾਇਆ ਜਾ ਰਿਹਾ ਹੈ, ਜਿਸ ਵਿਚ ਰਹਿਣ ਵਾਲੇ ਬੱਚਿਆਂ ਨੂੰ ਰੋਜ਼ਾਨਾਂ ਸ਼ੁੱਧ ਗੁਰਬਾਣੀ ਉਚਾਰਨ ਕਰਨ ਦੀ ਸੰਥਿਆ ਦਿੱਤੀ ਜਾਂਦੀ ਹੈ | ਸਕੂਲ ਵਿਚ ਪੜ੍ਹਨ ਵਾਲੇ ਬੱਚਿਆਂ ਨੂੰ ਹਰ ਐਤਵਾਰ ਸੰਥਿਆ ਅਤੇ ਕੀਰਤਨ ਦੀ ਸਿਖਲਾਈ ਵੀ ਦਿੱਤੀ ਜਾਂਦੀ ਹੈ | ਜਥੇਦਾਰ ਜਗਜੀਤ ਸਿੰਘ ਨੇ ਦੱਸਿਆ ਕਿ ਬਾਬਾ ਜੀ ਦੀ ਅਗਵਾਈ ਹੇਠ ਸੰਗਤਾਂ ਦੇ ਸਹਿਯੋਗ ਨਾਲ ਪੀ.ਜੀ.ਆਈ. ਵਿਚ ਮਰੀਜ਼ਾਂ ਲਈ ਲੰਗਰ ਦੀ ਸੇਵਾ ਵੀ ਜਾਰੀ ਹੈ | ਇਸ ਮੌਕੇ ਵੱਡੀ ਗਿਣਤੀ ਵਿਚ ਧਾਰਮਿਕ, ਸਿਆਸੀ ਆਗੂਆਂ ਤੋਂ ਇਲਾਵਾ ਇਲਾਕੇ ਦੇ ਪੰਚ, ਸਰਪੰਚ ਅਤੇ ਪਤਵੰਤੇ ਹਾਜ਼ਰ ਸਨ |