02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਨੂੰ ਸਾਫ਼ ਸੁਥਰਾ ਪੀਣ ਵਾਲਾ ਪਾਣੀ ਦੇਣ ਲਈ ਵਚਨਬੱਧ-ਉਪ ਮੰਡਲ ਇੰਜੀਨੀਅਰ

Ad Position 21
No active advertisement
ਅਜੀਤ ਡੈਸਕ 10-03-2026
ਫ਼ਤਹਿਗੜ੍ਹ ਸਾਹਿਬ, 9 ਮਾਰਚ (ਬਲਜਿੰਦਰ ਸਿੰਘ)-ਜ਼ਿਲ੍ਹੇ ਦੇ ਖੇੜਾ ਬਲਾਕ ਦੇ ਪਿੰਡ ਸਿੰਧੜਾਂ ਵਿਖੇ ਦੂਸ਼ਿਤ ਪਾਣੀ ਦੀ ਸਪਲਾਈ ਨੂੰ ਤੁਰੰਤ ਹੱਲ ਕਰਦਿਆਂ ਜਲ ਸਪਲਾਈ ਵਿਭਾਗ ਵਲੋਂ ਠੀਕ ਕਰਵਾ ਦਿੱਤਾ ਗਿਆ ਹੈ | ਇਹ ਜਾਣਕਾਰੀ ਉਪ ਮੰਡਲ ਇੰਜੀਨੀਅਰ ਸ਼ਿਵ ਇੰਦਰ ਸਿੰਘ ਨੇ ਦਿੱਤੀ | ਉਨ੍ਹਾਂ ਦੱਸਿਆ ਕਿ ਵਿਭਾਗ ਦੇ ਤਕਨੀਕੀ ਅਧਿਕਾਰੀਆਂ ਵਲੋਂ ਪਾਣੀ ਦੀ ਜਾਂਚ ਕਰਨ ਤੋਂ ਪਤਾ ਲੱਗਿਆ ਹੈ ਕਿ ਪਿੰਡ ਸਿੰਧੜਾਂ ਦੀ ਪਾਣੀ ਵਾਲੀ ਟੈਂਕੀ ਤੋਂ ਘਰਾਂ ਨੂੰ ਜਾਣ ਵਾਲੀ ਸਪਲਾਈ ਲੀਕ ਹੋਣ ਕਾਰਨ ਪਾਣੀ ਦੂਸ਼ਿਤ ਆ ਰਿਹਾ ਸੀ | ਉਨ੍ਹਾਂ ਨੇ ਦੱਸਿਆ ਕਿ ਮੌਕੇ 'ਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੀ ਟੀਮ ਵਲੋਂ ਪਿੰਡ ਵਾਸੀਆਂ ਨੂੰ ਜਿੱਥੇ ਇਹ ਜਾਣੂ ਕਰਵਾਇਆ ਕਿ ਇਹ ਸਰਫੇਸ ਵਾਟਰ ਪ੍ਰੋਜੈਕਟ ਦੀ ਸਮੱਸਿਆ ਨਹੀਂ ਹੈ, ਉੱਥੇ ਹੀ ਟੈਂਕੀ ਤੋਂ ਘਰਾਂ ਨੂੰ ਜਾਣ ਵਾਲੀ ਸਪਲਾਈ ਦੀ ਲੀਕੇਜ ਬੰਦ ਕਰਕੇ ਸਮੱਸਿਆ ਦਾ ਹੱਲ ਕਰ ਦਿੱਤਾ ਗਿਆ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਹਦਾਇਤਾਂ ਅਨੁਸਾਰ ਵਿਭਾਗ ਸ਼ਹਿਰੀ ਤੇ ਪੇਂਡੂ ਖੇਤਰ ਵਿਚ ਲੋਕਾਂ ਨੂੰ ਸਾਫ਼ ਸੁਥਰਾ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ ਯਤਨਸ਼ੀਲ ਹੈ | ਉਨ੍ਹਾਂ ਕਿਹਾ ਕਿ ਪਾਈਪ ਲਾਈਨਾਂ ਦੀ ਲੀਕੇਜ ਹੋਣ 'ਤੇ ਭਵਿੱਖ ਵਿਚ ਸਬੰਧਿਤ ਕਰਮਚਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਕਿਸੇ ਵੀ ਤਕਨੀਕੀ ਖ਼ਰਾਬੀ ਨੂੰ ਪਹਿਲ ਦੇ ਆਧਾਰ 'ਤੇ ਠੀਕ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਜੇਕਰ ਬਲਾਕ ਖੇੜਾ ਦੇ ਕਿਸੇ ਵੀ ਖੇਤਰ ਵਿਚ ਪੀਣ ਵਾਲੇ ਪਾਣੀ ਦੀ ਸਪਲਾਈ ਸਬੰਧੀ ਕੋਈ ਸਮੱਸਿਆ ਪੇਸ਼ ਆਉਂਦੀ ਹੈ ਤਾਂ ਲੋਕ ਵਿਭਾਗ ਦੇ ਸ਼ਿਕਾਇਤ ਨਿਵਾਰਨ ਕੇਂਦਰ ਦੇ ਨੰਬਰ ਜਾਂ ਸਿੱਧੇ ਤੌਰ 'ਤੇ ਜਲ ਸਪਲਾਈ ਸੈਨੀਟੇਸ਼ਨ ਵਿਭਾਗ ਦੇ ਉਪ ਮੰਡਲ ਇੰਜੀਨੀਅਰ ਬਲਾਕ ਖੇੜਾ ਨਾਲ ਸੰਪਰਕ ਕਰ ਸਕਦੇ ਹਨ |
Ad Position 22
No active advertisement
ਪਿਛਲੀ ਖ਼ਬਰ ਕਿਸਾਨ ਜਾਗਰੂਕਤਾ ਯਾਤਰਾ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਤੋਂ ਅਗਲੇ ਪੜਾਅ ਲਈ ਹੋਈ ਰਵਾਨਾ ਅਗਲੀ ਖ਼ਬਰ ਫੈਡਰੇਸ਼ਨ ਆਫ਼ ਆੜ੍ਹਤੀਆ ਐਸੋਸੀਏਸ਼ਨ ਦੀ ਮੀਟਿੰਗ ਹੋਈ
Ad Position 24