12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਜੀ.ਟੀ.ਯੂ ਵਲੋਂ ਕੱਲ੍ਹ ਨੂੰ ਚੰਡੀਗੜ੍ਹ ਵਿਚ ਵਿਧਾਨ ਸਭਾ ਦੇ ਘਿਰਾਓ 'ਚ ਭਰਵੀਂ ਸ਼ਮੂਲੀਅਤ ਦਾ ਐਲਾਨ

Ad Position 21
No active advertisement
ਅਜੀਤ ਡੈਸਕ 11-03-2026
ਫ਼ਤਹਿਗੜ੍ਹ ਸਾਹਿਬ, 10 ਮਾਰਚ (ਬਲਜਿੰਦਰ ਸਿੰਘ)-ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ, ਜ਼ਿਲ੍ਹਾ ਜਨਰਲ ਸਕੱਤਰ ਰਾਜੇਸ਼ ਕੁਮਾਰ ਅਮਲੋਹ ਅਤੇ ਸੀਨੀਅਰ ਮੀਤ ਪ੍ਰਧਾਨ ਜਗਤਾਰ ਸਿੰਘ ਫੈਜੁਲਾਪੁਰ ਨੇ ਕਿਹਾ ਕਿ ਸਿੱਖਿਆ ਵਿਭਾਗ ਵਲੋਂ 7 ਫਰਵਰੀ ਨੂੰ ਮਾਸਟਰ ਕਾਡਰ ਦੀਆਂ ਪਦਉੱਨਤੀਆਂ ਲਈ ਟੈੱਟ ਲਾਜ਼ਮੀ ਹੋਣ ਦਾ ਪੱਤਰ ਜਾਰੀ ਕਰਕੇ ਟੈੱਟ ਤੋਂ ਛੋਟ ਦੇਣ ਦਾ 14 ਸਤੰਬਰ 2017 ਦਾ ਪੱਤਰ ਰੱਦ ਕਰਨ ਦੇ ਵਿਰੋਧ ਵਿਚ ਸੂਬੇ ਦੀਆਂ ਅਧਿਆਪਕ ਜਥੇਬੰਦੀਆਂ ਦੁਆਰਾ 12 ਮਾਰਚ ਨੂੰ ਵਿਧਾਨ ਸਭਾ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਗਿਆ ਹੈ | ਜਿਸ ਵਿਚ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰੇਗੀ | ਆਗੂਆਂ ਨੇ ਕਿਹਾ ਅਨੰਦਪੁਰ ਸਾਹਿਬ ਵਿਖੇ ਹੋਈ ਸੂਬਾ ਪੱਧਰੀ ਰੋਸ ਰੈਲੀ ਦੇ ਨਤੀਜੇ ਵਜੋਂ ਸਿੱਖਿਆ ਮੰਤਰੀ ਨਾਲ ਅਧਿਆਪਕ ਜਥੇਬੰਦੀਆਂ ਦੀ ਮੀਟਿੰਗ ਹੋਈ ਸੀ, ਜਿਸ ਵਿਚ ਸਿੱਖਿਆ ਮੰਤਰੀ ਨੇ ਅਧਿਆਪਕਾਂ ਦੇ ਮਸਲੇ ਤੁਰੰਤ ਹੱਲ ਕਰਨ ਦਾ ਵਿਸ਼ਵਾਸ ਦਵਾਇਆ ਸੀ, ਪਰ ਅਜੇ ਤੱਕ ਇਸ 'ਤੇ ਕਿਸੇ ਪ੍ਰਕਾਰ ਦੀ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ | ਜਿਸ ਕਾਰਨ ਅਧਿਆਪਕ ਜਥੇਬੰਦੀਆਂ ਨੂੰ ਮਜਬੂਰੀ ਵੱਸ ਵਿਧਾਨ ਸਭਾ ਦਾ ਘਿਰਾਓ ਕਰਨ ਦਾ ਫ਼ੈਸਲਾ ਕਰਨਾ ਪਿਆ ਹੈ | ਆਗੂਆਂ ਨੇ ਕਿਹਾ ਕਿ ਸਿੱਖਿਆ ਵਿਭਾਗ ਵਿਚ ਵਿਆਪਕ ਸੁਧਾਰ ਲਿਆਉਣ ਦੇ ਨਾਂਅ 'ਤੇ ਬਣੀ 'ਆਪ' ਸਰਕਾਰ ਸੁਪਰੀਮ ਕੋਰਟ ਦੇ ਬਹਾਨੇ ਨਾਲ ਪਹਿਲਾਂ ਹੀ ਅਧਿਆਪਕਾਂ ਦੀ ਘਾਟ ਨਾਲ ਜੂਝ ਰਹੇ ਸਿੱਖਿਆ ਵਿਭਾਗ ਵਿਚ ਅਧਿਆਪਕਾਂ ਦੀ ਗਿਣਤੀ ਘਟਾਉਣ ਲਈ ਹੀ ਇਹੋ ਜਿਹੇ ਕਦਮ ਉਠਾ ਰਹੀ ਹੈ | ਉਨ੍ਹਾਂ ਦੱਸਿਆ ਕਿ ਉਕਤ ਸੰਘਰਸ਼ ਪ੍ਰੋਗ੍ਰਾਮ ਸਬੰਧੀ ਆਗੂਆਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ | ਆਗੂਆਂ ਨੇ ਕਿਹਾ ਕਿ ਜਦੋਂ ਤੱਕ ਪੁਰਾਣੀ ਪੈਨਸ਼ਨ ਸਕੀਮ ਬਹਾਲ ਨਹੀਂ ਕੀਤੀ ਜਾਂਦੀ, ਕੱਚੇ ਕਾਮੇ ਪੱਕੇ ਨਹੀਂ ਕੀਤੇ ਜਾਂਦੇ, ਡੀ.ਏ. ਦੀਆਂ ਬਕਾਇਆ ਕਿਸ਼ਤਾਂ ਤੇ ਬੰਦ ਕੀਤੇ ਭੱਤੇ ਬਹਾਲ ਨਹੀਂ ਕੀਤੇ ਜਾਂਦੇ ਸੰਘਰਸ਼ ਇਸੇ ਤਰ੍ਹਾਂ ਜਾਰੀ ਰਹੇਗਾ | ਇਸ ਅਮਰਜੀਤ ਸਿੰਘ, ਰਣਜੀਤ ਸਿੰਘ ਬਰਵਾਲੀ, ਰਾਜਿੰਦਰ ਸਿੰਘ ਰਾਜਨ, ਬਲਵੀਰ ਸਿੰਘ ਮੁੱਲਾਂਪੁਰੀ, ਆਸ਼ੂਤੁਸ ਧੀਮਾਨ, ਸਤਿੰਦਰ ਸਿੰਘ, ਗੁਰਵਿੰਦਰ ਸਿੰਘ, ਹਰਵਿੰਦਰ ਸਿੰਘ, ਚਰਨਜੀਤ ਸਿੰਘ, ਜਸਵੀਰ ਸਿੰਘ, ਗੁਰਪ੍ਰੀਤ ਸਿੰਘ, ਪਰਮਿੰਦਰ ਸਿੰਘ ਆਦਿ ਆਗੂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ 'ਆਪ' ਸਰਕਾਰ ਲੋਕਾਂ ਨੂੰ ਮੁੰਗੇਰੀ ਲਾਲ ਦੇ ਸੁਪਨੇ ਵਿਖਾਉਣ 'ਚ ਮਾਹਿਰ-ਪੂਨੀਆ, ਸਿੱਧੂ ਅਗਲੀ ਖ਼ਬਰ ਨਗਰ ਕੌਂਸਲ ਰਿਟਾਇਰ ਕਰਮਚਾਰੀ ਯੂਨੀਅਨ ਦੀ ਮੀਟਿੰਗ
Ad Position 24