12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

'ਆਪ' ਸਰਕਾਰ ਲੋਕਾਂ ਨੂੰ ਮੁੰਗੇਰੀ ਲਾਲ ਦੇ ਸੁਪਨੇ ਵਿਖਾਉਣ 'ਚ ਮਾਹਿਰ-ਪੂਨੀਆ, ਸਿੱਧੂ

Ad Position 21
No active advertisement
ਅਜੀਤ ਡੈਸਕ 11-03-2026
ਫ਼ਤਹਿਗੜ੍ਹ ਸਾਹਿਬ, 10 ਮਾਰਚ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਪੁਨਰ ਸੁਰਜੀਤ ਦੇ ਵਰਕਿੰਗ ਕਮੇਟੀ ਮੈਂਬਰ ਰਣਬੀਰ ਸਿੰਘ ਪੂਨੀਆ, ਜ਼ਿਲ੍ਹਾ ਪ੍ਰਧਾਨ ਮਨਦੀਪ ਸਿੰਘ ਸਿੱਧੂ ਤਰਖਾਣ ਮਾਜਰਾ ਅਤੇ ਨਰੇਗਾ ਮਜ਼ਦੂਰ ਏਕਤਾ ਦੇ ਸੂਬਾ ਪ੍ਰਧਾਨ ਲਖਵੀਰ ਸਿੰਘ ਰੁਪਾਲਹੇੜੀ ਨੇ ਕਿਹਾ ਕਿ ਪੰਜਾਬ ਦੀ ਮੌਜੂਦਾ 'ਆਪ' ਸਰਕਾਰ ਲੋਕਾਂ ਨੂੰ ਮੁੰਗੇਰੀ ਲਾਲ ਦੇ ਸੁਪਨੇ ਵਿਖਾਉਣ ਵਿਚ ਮਾਹਿਰ ਹੈ | ਕਿਉਂਕਿ 'ਆਪ' ਵਲੋਂ ਲੋਕਾਂ ਨੂੰ ਮੁੰਗੇਰੀ ਲਾਲ ਦੇ ਸੁਪਨੇ ਵਿਖਾ ਕੇ ਸੂਬੇ ਦੀ ਸੱਤਾ ਹਥਿਆਈ ਗਈ ਸੀ ਅਤੇ ਹੁਣ 'ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ' ਅਧੀਨ ਸੂਬੇ ਦੀਆਂ ਔਰਤਾਂ ਨੂੰ 1 ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਦੀ ਘੋਸ਼ਣਾ ਵੀ ਮੁੰਗੇਰੀ ਲਾਲ ਸੁਪਨਿਆਂ ਵਾਂਗ ਹੀ ਸਾਬਤ ਹੋਵੇਗੀ | ਕਿਉਂਕਿ ਵਿਧਾਨ ਸਭਾ ਚੋਣਾਂ ਵਿਚ ਕੇਵਲ ਇਕ ਸਾਲ ਦਾ ਸਮਾਂ ਰਹਿ ਗਿਆ ਹੈ | ਜਦੋਂਕਿ ਇਸ ਯੋਜਨਾ ਤਹਿਤ ਕਦੋਂ ਰਜਿਸਟ੍ਰੇਸ਼ਨ ਹੋਵੇਗੀ ਅਤੇ ਕਦੋਂ ਔਰਤਾਂ ਦੇ ਖਾਤਿਆਂ ਵਿਚ ਪੈਸੇ ਆਉਣੇ ਸ਼ੁਰੂ ਹੋਣਗੇ, ਕੁਝ ਨਹੀਂ ਕਿਹਾ ਜਾ ਸਕਦਾ | ਉਨ੍ਹਾਂ ਕਿਹਾ ਕਿ ਅਪ੍ਰੈਲ ਤੋਂ ਪ੍ਰਕਿਰਿਆ ਸ਼ੁਰੂ ਹੋਣੀ ਹੈ, ਜਿਸ ਕਰਕੇ ਸੰਭਵ ਹੈ ਕਿ ਔਰਤਾਂ ਨੂੰ ਤਿੰਨ ਮਹੀਨੇ ਵੀ ਇਹ ਰਕਮ ਨਾ ਮਿਲੇ ਅਤੇ ਇਹ ਵਾਅਦਾ ਮੁੰਗੇਰੀ ਲਾਲ ਦੇ ਸੁਪਨਿਆਂ ਵਾਂਗ ਹੀ ਸਾਬਿਤ ਹੋਵੇਗਾ |
Ad Position 22
No active advertisement
ਪਿਛਲੀ ਖ਼ਬਰ ਨੋ ਪਾਰਕਿੰਗ ਦੇ ਬੋਰਡ ਲਾਗੇ ਵਾਹਨ ਖੜ੍ਹਾਉਣ 'ਤੇ ਹੋਵੇਗੀ ਕਾਰਵਾਈ-ਡੀ.ਐਸ.ਪੀ ਇੰਦਰਪ੍ਰੀਤ ਸਿੰਘ ਅਗਲੀ ਖ਼ਬਰ ਜੀ.ਟੀ.ਯੂ ਵਲੋਂ ਕੱਲ੍ਹ ਨੂੰ ਚੰਡੀਗੜ੍ਹ ਵਿਚ ਵਿਧਾਨ ਸਭਾ ਦੇ ਘਿਰਾਓ 'ਚ ਭਰਵੀਂ ਸ਼ਮੂਲੀਅਤ ਦਾ ਐਲਾਨ
Ad Position 24