12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਨੋ ਪਾਰਕਿੰਗ ਦੇ ਬੋਰਡ ਲਾਗੇ ਵਾਹਨ ਖੜ੍ਹਾਉਣ 'ਤੇ ਹੋਵੇਗੀ ਕਾਰਵਾਈ-ਡੀ.ਐਸ.ਪੀ ਇੰਦਰਪ੍ਰੀਤ ਸਿੰਘ

Ad Position 21
No active advertisement
ਅਜੀਤ ਡੈਸਕ 11-03-2026
ਫ਼ਤਹਿਗੜ੍ਹ ਸਾਹਿਬ, 10 ਮਾਰਚ (ਬਲਜਿੰਦਰ ਸਿੰਘ)-ਉਪ ਕਪਤਾਨ ਪੁਲਿਸ ਫ਼ਤਹਿਗੜ੍ਹ ਸਾਹਿਬ ਇੰਦਰਪ੍ਰੀਤ ਸਿੰਘ ਬਡੂੰਗਰ ਦੀ ਅਗਵਾਈ ਹੇਠ ਅੱਜ ਟ੍ਰੈਫ਼ਿਕ ਪੁਲਿਸ ਅਧਿਕਾਰੀਆਂ ਤੇ ਮੁਲਾਜ਼ਮਾਂ ਵਲੋਂ ਲੋਕਾਂ ਨੂੰ ਆਵਾਜਾਈ ਨਿਯਮਾਂ ਦੀ ਜਾਣਕਾਰੀ ਦਿੱਤੀ ਗਈ | ਇਸ ਮੌਕੇ ਡੀ.ਐਸ.ਪੀ ਬਡੰੂਗਰ ਨੇ ਕਿਹਾ ਕਿ ਪੁਲਿਸ ਵਲੋਂ ਆਵਾਜਾਈ ਨਿਯਮਾਂ ਦੀ ਪਾਲਨਾ ਨੂੰ ਯਕੀਨੀ ਬਣਾਉਣ ਲਈ ਵਿਸ਼ੇਸ਼ ਮੁਹਿੰਮ ਵਿੱਢੀ ਗਈ ਹੈ ਜਿਸ ਦੇ ਤਹਿਤ ਭੀੜ ਭੜੱਕੇ ਵਾਲੀਆਂ ਜਨਤਕ ਥਾਵਾਂ 'ਤੇ ਨੋ ਪਾਰਕਿੰਗ ਦੇ ਬੋਰਡ ਲਗਾਏ ਜਾ ਰਹੇ ਹਨ, ਕਿਉਂਕਿ ਸੜਕ 'ਤੇ ਵਾਹਨ ਖੜ੍ਹਨ ਕਾਰਨ ਜਿੱਥੇ ਆਵਾਜਾਈ ਵਿਚ ਵਿਘਨ ਪੈਂਦਾ ਹੈ, ਉੱਥੇ ਹੀ ਸੜਕੀ ਹਾਦਸਾ ਵਾਪਰਨ ਦਾ ਡਰ ਵੀ ਬਣਿਆ ਰਹਿੰਦਾ ਹੈ | ਉਨ੍ਹਾਂ ਦੱਸਿਆ ਕਿ ਅੱਜ ਜ਼ਿਲ੍ਹਾ ਕਚਹਿਰੀਆਂ ਦੇ ਅੱਗੇ ਨੋ ਪਾਰਕਿੰਗ ਦੇ ਬੋਰਡ ਲਗਾਏ ਗਏ ਹਨ ਅਤੇ ਨੋ ਪਾਰਕਿੰਗ ਜੋਨ ਵਿਚ ਵਾਹਨ ਖੜ੍ਹਾ ਕਰਨ ਵਾਲੇ ਚਾਲਕ ਦਾ ਚਲਾਨ ਕਰਨ ਦੇ ਨਾਲ-ਨਾਲ ਬਣਦੀ ਕਾਨੂੰਨੀ ਕਾਰਵਾਈ ਵੀ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਬਾਜ਼ਾਰਾਂ ਵਿਚ ਸੜਕ ਤੇ ਵਾਹਨ ਖੜ੍ਹੇ ਕਰਨ, ਜੁਗਾੜੂ ਮੋਟਰਸਾਈਕਲ ਰੇਹੜੀਆਂ ਚਲਾਉਣ, ਮੋਟਰ ਸਾਈਕਲਾਂ ਤੇ ਪਟਾਕੇ ਮਾਰਨ, ਵਾਹਨਾਂ ਨੂੰ ਮੋਡੀਫਾਈ ਕਰਕੇ ਚਲਾਉਣ, ਸਕੂਲ ਬੱਸਾਂ ਵਿਚ ਵੱਧ ਬੱਚਿਆਂ ਨੂੰ ਲੈ ਜਾਣ, ਟ੍ਰੈਫ਼ਿਕ ਨਿਯਮਾਂ ਦੀ ਪਾਲਨਾ ਨਾ ਕਰਨ ਅਤੇ ਚੌਂਕਾਂ ਵਿਚ ਖਾਣ ਪੀਣ ਦੇ ਸਮਾਨ ਦੀਆਂ ਰੇਹੜੀਆਂ ਲਗਾ ਕੇ ਆਵਾਜਾਈ ਵਿਚ ਵਿਘਨ ਪਾਉਣ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਵਾਹਨ ਚਾਲਕਾਂ ਦਾ ਫ਼ਰਜ਼ ਬਣਦਾ ਹੈ ਕਿ ਉਹ ਆਵਾਜਾਈ ਨਿਯਮਾਂ ਦੀ ਪਾਲਨਾ ਕਰਨ, ਜਿਸ ਨਾਲ ਸੜਕੀ ਹਾਦਸੇ ਘਟਣਗੇ | ਉਨ੍ਹਾਂ ਦੱਸਿਆ ਕਿ ਟ੍ਰੈਫ਼ਿਕ ਪੁਲਿਸ ਵਲੋਂ ਇਕ ਮਹੀਨੇ ਦੌਰਾਨ ਹੁਣ ਤੱਕ 10380 ਚਲਾਨ ਕੀਤੇ ਜਾ ਚੁੱਕੇ ਹਨ ਅਤੇ ਇਹ ਕਾਰਵਾਈ ਨਿਰੰਤਰ ਜਾਰੀ ਹੈ | ਇਸ ਮੌਕੇ ਜ਼ਿਲ੍ਹਾ ਟ੍ਰੈਫ਼ਿਕ ਪੁਲਿਸ ਇੰਚਾਰਜ ਸੁਰਿੰਦਰ ਕੁਮਾਰ, ਰਾਜਵਿੰਦਰ ਸਿੰਘ ਇੰਚਾਰਜ ਸਰਹਿੰਦ ਸਮੇਤ ਹੋਰ ਪੁਲਿਸ ਮੁਲਾਜ਼ਮ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਬੇਅੰਤ ਸਿੰਘ ਬੈਣਾ ਭਾਜਪਾ ਮੰਡਲ ਸਮਸ਼ਪੁਰ ਤੇ ਰਾਕੇਸ਼ ਕੁਮਾਰ ਗਰਗ ਮੰਡਲ ਅਮਲੋਹ ਦੇ ਪ੍ਰਧਾਨ ਨਿਯੁਕਤ ਅਗਲੀ ਖ਼ਬਰ 'ਆਪ' ਸਰਕਾਰ ਲੋਕਾਂ ਨੂੰ ਮੁੰਗੇਰੀ ਲਾਲ ਦੇ ਸੁਪਨੇ ਵਿਖਾਉਣ 'ਚ ਮਾਹਿਰ-ਪੂਨੀਆ, ਸਿੱਧੂ
Ad Position 24