ਅਮਲੋਹ, 10 ਮਾਰਚ (ਕੇਵਲ ਸਿੰਘ)-ਭਾਜਪਾ ਪ੍ਰਤੀ ਨਿਭਾਈਆਂ ਗਈਆਂ ਸੇਵਾਵਾਂ ਨੂੰ ਧਿਆਨ ਵਿਚ ਰੱਖਦੇ ਹੋਏ ਹਲਕਾ ਅੰਦਰ ਪੈਂਦੇ ਮੰਡਲ ਅਮਲੋਹ ਤੋਂ ਰਾਕੇਸ਼ ਕੁਮਾਰ ਗਰਗ ਸਾਬਕਾ ਕੌਂਸਲਰ ਅਤੇ ਮੰਡਲ ਸ਼ਮਸ਼ਪੁਰ ਤੋਂ ਬੇਅੰਤ ਸਿੰਘ ਬੈਣਾ ਸਾਬਕਾ ਪ੍ਰਧਾਨ ਸਰਪੰਚ ਯੂਨੀਅਨ ਅਮਲੋਹ ਨੂੰ ਮੰਡਲ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਇਸ ਨਿਯੁਕਤੀ ਦਾ ਭਾਜਪਾ ਦੇ ਸੀਨੀਅਰ ਆਗੂ ਜਗਦੀਪ ਸਿੰਘ ਚੀਮਾ ਵਲੋਂ ਸਵਾਗਤ ਕੀਤਾ ਗਿਆ ਅਤੇ ਦੋਵਾਂ ਆਗੂਆਂ ਨੂੰ ਵਧਾਈ ਦਿੱਤੀ ਗਈ | ਚੀਮਾ ਨੇ ਕਿਹਾ ਕਿ ਪਾਰਟੀ ਲਈ ਲੰਬੇ ਸਮੇਂ ਤੋਂ ਮਿਹਨਤ ਕਰ ਰਹੇ ਆਗੂਆਂ ਨੂੰ ਜ਼ਿੰਮੇਵਾਰੀ ਦੇਣਾ ਪਾਰਟੀ ਦੀ ਮਜ਼ਬੂਤੀ ਲਈ ਮਹੱਤਵਪੂਰਨ ਕਦਮ ਹੈ | ਇਸ ਮੌਕੇ ਨਵੇਂ ਮੰਡਲ ਪ੍ਰਧਾਨ ਰਾਕੇਸ਼ ਕੁਮਾਰ ਗਰਗ ਅਤੇ ਬੇਅੰਤ ਸਿੰਘ ਬੈਣਾ ਨੇ ਕਿਹਾ ਕਿ ਉਨ੍ਹਾਂ ਨੂੰ ਮਿਲੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਇਆ ਜਾਵੇਗਾ | ਉਨ੍ਹਾਂ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਅਤੇ ਜ਼ਿਲ੍ਹਾ ਪ੍ਰਧਾਨ ਦੀਦਾਰ ਸਿੰਘ ਭੱਟੀ ਦਾ ਵਿਸ਼ੇਸ਼ ਧੰਨਵਾਦ ਵੀ ਕੀਤਾ |