12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਜ਼ਿਲ੍ਹਾ ਹਸਪਤਾਲ 'ਚ ਸਾਡੇ ਬਜ਼ੁਰਗ ਸਾਡਾ ਮਾਣ ਮੁਹਿੰਮ ਤਹਿਤ ਕੈਂਪ

Ad Position 21
No active advertisement
ਅਜੀਤ ਡੈਸਕ 11-03-2026
ਫ਼ਤਹਿਗੜ੍ਹ ਸਾਹਿਬ, 10 ਮਾਰਚ (ਮਨਪ੍ਰੀਤ ਸਿੰਘ)-ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਜ਼ਿਲ੍ਹਾ ਹਸਪਤਾਲ ਵਿਚ 'ਸਾਡੇ ਬਜ਼ੁਰਗ ਸਾਡਾ ਮਾਣ' ਮੁਹਿੰਮ ਤਹਿਤ ਸੀਨੀਅਰ ਮੈਡੀਕਲ ਅਫ਼ਸਰ ਡਾ. ਜਸਪ੍ਰੀਤ ਸਿੰਘ ਬੇਦੀ ਦੀ ਅਗਵਾਈ ਹੇਠ ਜ਼ਿਲ੍ਹਾ ਪੱਧਰੀ ਮੈਗਾ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ |
ਇਸ ਕੈਂਪ ਵਿਚ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਜਸਵੀਰ ਕੌਰ ਅਤੇ ਸਿਵਲ ਸਰਜਨ ਡਾ. ਅਰਵਿੰਦਪਾਲ ਸਿੰਘ ਵਲੋਂ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਗਈ | ਇਸ ਮੌਕੇ 'ਤੇ ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਵਲੋਂ ਬਜ਼ੁਰਗਾਂ ਦੀ ਭਲਾਈ ਲਈ ਸਟੇਟ ਐਕਸ਼ਨ ਪਲਾਨ 2025-26 ਅਧੀਨ ਇਹ ਕੈਂਪ ਆਯੋਜਿਤ ਕੀਤੇ ਜਾ ਰਹੇ ਹਨ ਤਾਂ ਜੋ ਬਜ਼ੁਰਗਾਂ ਦੀ ਸਿਹਤ ਦਾ ਖ਼ਿਆਲ ਰੱਖਿਆ ਜਾ ਸਕੇ | ਉਨ੍ਹਾਂ ਕਿਹਾ ਕਿ ਬਜ਼ੁਰਗ ਸਾਡੇ ਸਮਾਜ ਦਾ ਮਾਣ ਹਨ, ਸਾਨੂੰ ਬਜ਼ੁਰਗਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ, ਘਰੇਲੂ ਰੁਝੇਵਿਆਂ ਨੂੰ ਛੱਡ ਕੇ ਸਾਨੂੰ ਕੁਝ ਸਮਾਂ ਬਜ਼ੁਰਗਾਂ ਨਾਲ ਬਿਤਾਉਣਾ ਚਾਹੀਦਾ ਹੈੈ | ਐਸ.ਐਮ.ਓ. ਡਾ. ਬੇਦੀ ਨੇ ਦੱਸਿਆ ਕਿ ਕੈਂਪ ਵਿਚ ਆਉਣ ਵਾਲੇ ਸਾਰੇ ਬਜ਼ੁਰਗਾਂ ਦੇ ਸ਼ੂਗਰ ਟੈਸਟ, ਬਲੱਡ ਪ੍ਰੈਸ਼ਰ ਅਤੇ ਹੋਰ ਲੋੜੀਂਦੇ ਲੈਬਾਰਟਰੀ ਟੈਸਟ ਕੀਤੇ ਗਏ | ਹੱਡੀਆਂ, ਦੰਦਾਂ, ਔਰਤ ਰੋਗਾਂ, ਅੱਖਾਂ ਅਤੇ ਨੱਕ ਕੰਨ ਗਲ਼ੇ ਦੇ ਮਾਹਿਰ ਡਾਕਟਰਾਂ ਵਲੋਂ ਬਜ਼ੁਰਗਾਂ ਦਾ ਮੈਡੀਕਲ ਚੈੱਕਅਪ ਕਰਕੇ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ | ਘੱਟ ਨਿਗ੍ਹਾ ਵਾਲੇ ਬਜ਼ੁਰਗਾਂ ਨੂੰ ਮੁਫ਼ਤ ਐਨਕਾਂ ਵੰਡੀਆਂ ਗਈਆਂ |
Ad Position 22
No active advertisement
ਪਿਛਲੀ ਖ਼ਬਰ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਦਾ ਸਫ਼ਾਇਆ ਹੋਣਾ ਤੈਅ-ਭੁੱਟਾ ਅਗਲੀ ਖ਼ਬਰ ਸ਼ੀਤਲਾ ਮਾਤਾ ਮੰਦਰ ਅਮਲੋਹ ਵਿਖੇ ਬਾਸੜੀਏ ਦੇ ਮੇਲੇ ਮੌਕੇ ਵੱਡੀ ਗਿਣਤੀ 'ਚ ਸੰਗਤਾਂ ਹੋਈਆਂ ਨਤਮਸਤਕ
Ad Position 24