ਫ਼ਤਹਿਗੜ੍ਹ ਸਾਹਿਬ, 10 ਮਾਰਚ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਅੱਜ ਬਧੌਛੀ ਦੇ ਸਰਕਲ ਪ੍ਰਧਾਨ ਜਗਦੀਪ ਸਿੰਘ ਚੱਠਾ ਦੇ ਨਿਵਾਸ ਪਿੰਡ ਹੁਸੈਨਪੁਰਾ ਵਿਖੇ ਪਾਰਟੀ ਵਰਕਰਾਂ ਨਾਲ ਅਹਿਮ ਮੀਟਿੰਗ ਕੀਤੀ | ਇਸ ਮੌਕੇ ਸ. ਭੁੱਟਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਸੂਬੇ ਦੇ ਲੋਕਾਂ ਨਾਲ ਵਿਸ਼ਵਾਸਘਾਤ ਕੀਤਾ ਹੈ | ਜਿਸ ਕਰਕੇ 2027 ਵਿਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਦਾ ਮੁਕੰਮਲ ਸਫ਼ਾਇਆ ਹੋਣਾ ਤੈਅ ਹੈ | ਇਸ ਮੌਕੇ ਇਲਾਕੇ ਦੇ ਮੁਹਤਬਰਾਂ ਵਲੋਂ ਸਰਕਲ ਪ੍ਰਧਾਨ ਜਗਦੀਪ ਸਿੰਘ ਚੱਠਾ ਦਾ ਸਨਮਾਨ ਵੀ ਕੀਤਾ ਗਿਆ | ਇਸ ਮੌਕੇ ਸੀਨੀਅਰ ਅਕਾਲੀ ਆਗੂ ਦਿਲਬਾਗ ਸਿੰਘ ਬਾਘਾ ਬਧੌਛੀ, ਬਾਬਾ ਅਵਤਾਰ ਸਿੰਘ ਪੰਡਰਾਲੀ, ਜਗਦੇਵ ਸਿੰਘ, ਅਜੈਬ ਸਿੰਘ ਖੋਜੇ ਮਾਜਰਾ, ਜਰਨੈਲ ਸਿੰਘ ਖਾਲਸਾ ਸਾਨੀਪੁਰ, ਜਗਤਾਰ ਸਿੰਘ, ਰੋਮੀ ਸੰਗਤਪਰ ਸੋਢੀਆਂ, ਪਰਮਜੀਤ ਸਿੰਘ, ਗੁਰਪ੍ਰੀਤ ਸਿੰਘ ਪ੍ਰਧਾਨ ਮੀਰਪੁਰ, ਮਨਦੀਪ ਸਿੰਘ ਕਾਕਾ ਹੁਸੈਨਪੁਰ, ਗੁਰਪ੍ਰੀਤ ਸਿੰਘ ਤੇ ਸੋਨੀ ਵੀ ਮੌਜੂਦ ਸਨ |