12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਜ਼ੋਰਾਵਰ ਸਿੰਘ ਬਣੇ ਕੋਰਡੀਆ ਕਾਲਜ ਅਲੂਮਨੀ ਐਸੋਸੀਏਸ਼ਨ ਪ੍ਰਧਾਨ

Ad Position 21
No active advertisement
ਅਜੀਤ ਡੈਸਕ 11-03-2026
ਸੰਘੋਲ, 10 ਮਾਰਚ (ਪਰਮਵੀਰ ਸਿੰਘ ਧਨੋਆ)-ਕੋਰਡੀਆ ਕਾਲਜ ਦੀ ਅਲੂਮਨੀ ਐਸੋਸੀਏਸ਼ਨ ਦੇ ਮਾਸਟਰ ਜ਼ੋਰਾਵਰ ਸਿੰਘ ਨੂੰ ਪ੍ਰਧਾਨ ਐਲਾਨਿਆ ਗਿਆ ਹੈ | ਦੱਸਣਯੋਗ ਹੈ ਕਿ ਉਹ ਪਿਛਲੇ ਕਰੀਬ 15 ਸਾਲ ਤੋਂ ਅਲੂਮਨੀ ਐਸੋਸੀਏਸ਼ਨ ਦੇ ਮੀਤ ਪ੍ਰਧਾਨ ਸਨ | ਕੋਰੀਡੀਆ ਦੇ ਕਾਰਜਕਾਰੀ ਟਰੱਸਟੀ ਡਾ. ਉਰਮਿਲ ਵਰਮਾ ਨੇ ਕਿਹਾ ਕਿ ਸੰਸਥਾ ਦੀ ਭਲਾਈ ਲਈ ਜ਼ੋਰਾਵਰ ਸਿੰਘ ਵਲੋਂ ਪਾਏ ਗਏ ਯੋਗਦਾਨ ਨੂੰ ਵੇਖਦਿਆਂ ਉਨ੍ਹਾਂ ਨੂੰ ਕੋਰਡੀਆ ਪ੍ਰਬੰਧਕਾਂ ਵਲੋਂ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਅਲੂਮਨੀ ਮੀਟ ਦੌਰਾਨ ਕਾਲਜ ਵਲੋਂ ਜ਼ੋਰਾਵਰ ਸਿੰਘ ਦਾ ਸਨਮਾਨ ਕੀਤਾ ਗਿਆ | ਇਸ ਦੌਰਾਨ ਡਾ. ਰਵੀ ਮਿਸ਼ਰਾ, ਡਾਇਰੈਕਟਰ ਰਾਜੀਵ ਗੁਲੀਆ, ਡਾ. ਜਯੋਤੀ ਸ਼ਰਮਾ, ਡਾ. ਤੇਜਿੰਦਰ ਸਿੰਘ, ਅਕਾਸ਼ਦੀਪ ਸਿੰਘ ਅਲੂਮਨੀ ਮੀਤ ਪ੍ਰਧਾਨ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਰਵਾਈਕਲ ਕੈਂਸਰ ਤੋਂ ਬਚਾਅ ਲਈ ਐਚ.ਪੀ.ਵੀ ਟੀਕਾਕਰਨ ਲਾਹੇਵੰਦ-ਏ.ਡੀ.ਸੀ. ਅਗਲੀ ਖ਼ਬਰ ਦੇਸ਼ ਭਗਤ ਆਯੁਰਵੈਦਿਕ ਕਾਲਜ ਨੇ ਸੈਂਟਰਲ ਆਯੁਰਵੈਦ ਰਿਸਰਚ ਇੰਸਟੀਚਿਊਟ ਨਾਲ ਕੀਤਾ ਸਮਝੌਤਾ
Ad Position 24