ਅਮਲੋਹ, 10 ਮਾਰਚ (ਕੇਵਲ ਸਿੰਘ)-ਪਿ੍ੰਸ ਕੌਂਸਲ ਭੱਦਲਥੂਹਾ ਨੂੰ ਐਸ.ਓ.ਆਈ ਹਲਕਾ ਅਮਲੋਹ ਦਾ ਪ੍ਰਧਾਨ ਬਣਨ ਉਪਰੰਤ ਯੂਥ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਕਮਲਜੀਤ ਸਿੰਘ ਗਿੱਲ ਵਲੋਂ ਪਾਰਟੀ ਦਫ਼ਤਰ ਵਿਖੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਉਨ੍ਹਾਂ ਨੂੰ ਸਿਰੋਪਾਉ ਪਾ ਕੇ ਵਧਾਈ ਦਿੱਤੀ ਗਈ ਅਤੇ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ ਲਈ ਇਕੱਠੇ ਹੋ ਕੇ ਕੰਮ ਕਰਨ ਦੀ ਗੱਲ ਕਹੀ ਗਈ | ਇਸ ਸਮਾਗਮ ਵਿਚ ਹਲਕਾ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ, ਜਿਨ੍ਹਾਂ ਨੇ ਪਿ੍ੰਸ ਕੌਂਸਲ ਨੂੰ ਨਵੀਂ ਜ਼ਿੰਮੇਵਾਰੀ ਮਿਲਣ 'ਤੇ ਮੁਬਾਰਕਬਾਦ ਦਿੱਤੀ | ਇਸ ਦੌਰਾਨ ਗਿੱਲ ਨੇ ਕਿਹਾ ਕਿ ਐਸ.ਓ.ਆਈ ਵਿਚ ਨੌਜਵਾਨਾਂ ਨੂੰ ਵੱਡੀਆਂ ਜ਼ਿੰਮੇਵਾਰੀਆਂ ਦੇ ਕੇ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਨੌਜਵਾਨ ਆਗੂਆਂ ਦੀ ਮਿਹਨਤ ਅਤੇ ਲਗਨ ਨਾਲ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ | ਇਸ ਮੌਕੇ ਵਿਸ਼ਾਲ ਭਰਪੂਰਗੜ੍ਹ, ਅਸ਼ੀਸ਼ ਸ਼ਰਮਾ, ਅੰਮਿ੍ਤਪਾਲ ਸਿੰਘ, ਸਿਮਰਨਜੀਤ ਸਿੰਘ ਸਮੇਤ ਹੋਰ ਨੌਜਵਾਨ ਆਗੂ ਵੀ ਮੌਜੂਦ ਸਨ |