ਫ਼ਤਹਿਗੜ੍ਹ ਸਾਹਿਬ, 10 ਮਾਰਚ (ਬਲਜਿੰਦਰ ਸਿੰਘ)-ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਦੇ ਐੱਨ.ਐੱਸ.ਐੱਸ ਵਿਭਾਗ ਵਲੋਂ ਵਾਤਾਵਰਨ ਸੰਭਾਲ ਅਤੇ ਖੇਡਾਂ ਨੂੰ ਸਮਰਪਿਤ ਇਕ ਰੋਜ਼ਾ ਕੈਂਪ ਲਗਾਇਆ ਗਿਆ | ਕਾਲਜ ਪਿ੍ੰਸੀਪਲ ਡਾ. ਵਨੀਤਾ ਗਰਗ ਨੇ ਐੱਨ.ਐੱਸ.ਐੱਸ ਦੇ ਵਲੰਟੀਅਰਾਂ ਨੂੰ ਸੁਨੇਹਾ ਦਿੰਦਿਆਂ ਕਿਹਾ ਕਿ ਸਾਨੂੰ ਆਪਣਾ ਆਲਾ ਦੁਆਲਾ ਸਾਫ਼ ਸੁਥਰਾ ਰੱਖਣਾ ਚਾਹੀਦਾ ਹੈ | ਕਿਉਂਕਿ ਸਾਫ਼ ਵਾਤਾਵਰਨ ਮਨੁੱਖੀ ਜੀਵਨ ਵਾਸਤੇ ਬਹੁਤ ਹੀ ਜ਼ਰੂਰੀ ਹੈ | ਇਸ ਮੌਕੇ ਕਾਲਜ ਦੇ ਸਰੀਰਕ ਸਿੱਖਿਆ ਵਿਭਾਗ ਦੇ ਪ੍ਰੋਫ਼ੈਸਰ ਵਿਜੇ ਕੁਮਾਰ ਨੇ ਵਲੰਟੀਅਰਾਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਕਿਵੇਂ ਵਿਦਿਆਰਥੀ ਐੱਨ.ਐੱਸ.ਐੱਸ ਅਤੇ ਖੇਡਾਂ ਦੇ ਸੁਮੇਲ ਨਾਲ ਆਪਣਾ ਜੀਵਨ ਸਫਲ ਬਣਾ ਸਕਦੇ ਹਨ? ਪ੍ਰੋਗਰਾਮ ਦੇ ਅੰਤ ਵਿਚ ਐੱਨ.ਐੱਸ.ਐੱਸ ਪ੍ਰੋਗਰਾਮ ਅਫ਼ਸਰ ਡਾ. ਦਲਬੀਰ ਸਿੰਘ ਨੇ ਮਹਿਮਾਨਾਂ ਦਾ ਧੰਨਵਾਦ ਕੀਤਾ | ਇਸ ਸਮੇਂ ਡਾ. ਬਲਬਹਦੁਰ ਸਿੰਘ, ਡਾ. ਨਵਜੀਤ ਸਿੰਘ ਤੇ ਪ੍ਰੋਫ਼ੈਸਰ ਸੁਰਿੰਦਰ ਸਿੰਘ ਵੀ ਹਾਜ਼ਰ ਸਨ | ਕੈਂਪ ਵਿਚ ਲਗਪਗ 120 ਵਲੰਟੀਅਰਾਂ ਨੇ ਭਾਗ ਲਿਆ ਅਤੇ ਕਾਲਜ ਕੈਂਪਸ ਦੇ ਆਲ਼ੇ ਦੁਆਲੇ ਦੀ ਸਫ਼ਾਈ ਕੀਤੀ | ਕੈਂਪ ਤੋਂ ਬਾਅਦ ਵਲੰਟੀਅਰਾਂ ਨੂੰ ਰਿਫਰੈਸ਼ਮੈਂਟ ਵੀ ਦਿੱਤੀ ਗਈ |