ਜਖਵਾਲੀ, 10 ਮਾਰਚ (ਨਿਰਭੈ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਨੂੰ ਬੂਥ ਪੱਧਰ 'ਤੇ ਮਜ਼ਬੂਤ ਬਣਾਉਣ ਲਈ ਪਿੰਡ ਪੱਧਰ 'ਤੇ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ, ਜਿਸ ਕਰਕੇ ਪੰਜਾਬ ਦੇ ਲੋਕ 2027 ਵਿਚ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਉਤਾਵਲੇ ਹਨ, ਕਿਉਂਕਿ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਦੁਖੀ ਹੋ ਚੁੱਕੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਹਰਭਜਨ ਸਿੰਘ ਚਨਾਰਥਲ ਨੇ ਆਪਣੇ ਗ੍ਰਹਿ ਰੱਖੀ ਭਰਵੀਂ ਮੀਟਿੰਗ ਮੌਕੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਨੂੰ ਸਨਮਾਨਿਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਹਲਕਾ ਫ਼ਤਹਿਗੜ੍ਹ ਸਾਹਿਬ ਦੀ ਜ਼ਿੰਮੇਵਾਰੀ ਨੌਜਵਾਨ ਆਗੂ ਬਲਜੀਤ ਸਿੰਘ ਭੁੱਟਾ ਨੂੰ ਦਿੱਤੀ ਗਈ ਹੈ, ਜਿਸ ਕਰਕੇ ਸ. ਭੁੱਟਾ ਦਾ ਪਿੰਡਾਂ ਵਿਚ ਭਰਵਾਂ ਸਵਾਗਤ ਕੀਤਾ ਜਾ ਰਿਹਾ ਹੈ | ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਪ੍ਰਧਾਨ ਸ਼ਰਨਜੀਤ ਸਿੰਘ ਚਨਾਰਥਲ, ਰਵੀਪਾਲ ਸਿੰਘ, ਸੁਖਜਿੰਦਰ ਸਿੰਘ ਸੁੱਖਾ, ਚਰਨ ਸਿੰਘ ਸੂਬੇਦਾਰ, ਜਤਿੰਦਰ ਸਿੰਘ ਜੌਲੀ, ਸਾਬਕਾ ਸਰਪੰਚ ਜੈਪਾਲ ਸਿੰਘ, ਤਰਸੇਮ ਸਿੰਘ ਪੀ.ਆਰ.ਟੀ.ਸੀ, ਸਿਕੰਦਰ ਸਿੰਘ ਭੋਲਾ, ਰੂਪ ਚੰਦ, ਬਲਵਿੰਦਰ ਸਿੰਘ, ਸਤਨਾਮ ਸਿੰਘ ਚੋਏਵਾਲੇ, ਅਮਰੀਕ ਸਿੰਘ, ਯਾਦਵਿੰਦਰ ਸਿੰਘ ਰਾਜਾ, ਜਸਮੇਲ ਸਿੰਘ, ਜੱਸਾ ਸੂਗੜ ਆਦਿ ਵੱਡੀ ਗਿਣਤੀ ਵਿਚ ਅਕਾਲੀ ਵਰਕਰ ਹਾਜ਼ਰ ਸਨ |