13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਕਣਕ ਦੇ ਸੀਜ਼ਨ ਨੂੰ ਲੈ ਕੇ ਵਫ਼ਦ ਵਲੋਂ ਚੇਅਰਮੈਨ ਨਾਲ ਮੁਲਾਕਾਤ

Ad Position 21
No active advertisement
ਅਜੀਤ ਡੈਸਕ 11-03-2026
ਬਸੀ ਪਠਾਣਾਂ, 10 ਮਾਰਚ (ਐਚ.ਐਸ.ਗੌਤਮ)-ਫੈਡਰੇਸ਼ਨ ਆਫ਼ ਆੜ੍ਹਤੀਆ ਐਸੋਸੀਏਸ਼ਨ ਦੇ ਵਫ਼ਦ ਵਲੋਂ ਸੂਬਾ ਪ੍ਰੈੱਸ ਸਕੱਤਰ ਰਾਜੇਸ਼ ਸਿੰਗਲਾ ਦੀ ਅਗਵਾਈ ਹੇਠ ਆਉਣ ਵਾਲੇ ਕਣਕ ਦੇ ਸੀਜ਼ਨ ਨੂੰ ਲੈ ਕੇ ਮਾਰਕਫੈੱਡ ਪੰਜਾਬ ਦੇ ਚੇਅਰਮੈਨ ਇੰਦਰਜੀਤ ਸਿੰਘ ਮਾਨ ਨਾਲ ਚੰਡੀਗੜ੍ਹ ਵਿਖੇ ਉਨ੍ਹਾਂ ਦੇ ਦਫ਼ਤਰ ਵਿਚ ਮੁਲਾਕਾਤ ਕੀਤੀ ਗਈ | ਸਿੰਗਲਾ ਨੇ ਦੱਸਿਆ ਕਿ ਮੁਲਾਕਾਤ ਦੌਰਾਨ ਚੇਅਰਮੈਨ ਮਾਨ ਨਾਲ ਕਣਕ ਦੇ ਸੀਜ਼ਨ ਨੂੰ ਲੈ ਕੇ ਵਿਚਾਰ ਚਰਚਾ ਕੀਤੀ ਗਈ | ਜਿਸ 'ਤੇ ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਕਣਕ ਦੇ ਸੀਜ਼ਨ ਨੂੰ ਲੈ ਕੇ ਸਰਕਾਰ ਵਲੋਂ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ, ਤਾਂ ਜੋ ਕਿਸਾਨਾਂ, ਆੜ੍ਹਤੀਆਂ ਤੇ ਮਜ਼ਦੂਰਾਂ ਨੂੰ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆ ਸਕੇ | ਇਸ ਮੌਕੇ ਵਫ਼ਦ ਵਿਚ ਆੜ੍ਹਤੀ ਹਰਵਿੰਦਰ ਸਿੰਘ ਧਾਲੀਵਾਲ, ਵਿਸ਼ਾਲ ਗੁਪਤਾ, ਸੁਭਾਂਸ਼ੂ ਜਿੰਦਲ ਅਤੇ ਕੁਲਵਿੰਦਰ ਸਿੰਘ ਸ਼ਾਮਿਲ ਸਨ |
Ad Position 22
No active advertisement
ਪਿਛਲੀ ਖ਼ਬਰ ਵਰਲਡ ਯੂਨੀਵਰਸਿਟੀ ਨੇ ਮਿੱਟੀ ਦੀ ਸਿਹਤ ਨੂੰ ਮੁੜ ਸੁਰਜੀਤ ਕਰਨ ਤੇ ਟਿਕਾਊ ਖੇਤੀ ਬਾਰੇ ਭਾਸ਼ਣ ਕਰਵਾਇਆ ਅਗਲੀ ਖ਼ਬਰ ਰਵਾਇਤੀ ਖੇਡਾਂ ਸਾਡੇ ਸੱਭਿਆਚਾਰ ਦਾ ਅਹਿਮ ਅੰਗ-ਮਨਵੀਰ ਆਸਟੇ੍ਰਲੀਆ
Ad Position 24