ਸਮਾਣਾ, 10 ਮਾਰਚ (ਪ੍ਰੀਤਮ ਸਿੰਘ ਨਾਗੀ)-ਹਲਕਾ ਸਮਾਣਾ 'ਚ ਪਾਰਟੀ ਦੀ ਸੰਗਠਨਾਤਮਕ ਮਜ਼ਬੂਤੀ ਲਈ ਪਿੰਡ ਪੱਧਰ 'ਤੇ ਮੀਟਿੰਗਾਂ ਦਾ ਦੌਰ ਲਗਾਤਾਰ ਜਾਰੀ ਹੈ | ਇਸੇ ਤਹਿਤ ਸਾਬਕਾ ਕੈਬਨਿਟ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਆਗੂ ਸੁਰਜੀਤ ਸਿੰਘ ਰੱਖੜਾ ਵਲੋਂ ਪਿੰਡ ਵੜੈਚਾਂ ਪੱਤੀ ਵਿਖੇ ਪਾਰਟੀ ਵਰਕਰਾਂ ਨਾਲ ਇਕ ਅਹਿਮ ਮੀਟਿੰਗ ਕੀਤੀ ਗਈ | ਜਿਸ ਦੌਰਾਨ ਪਾਰਟੀ ਦੀਆਂ ਭਵਿੱਖੀ ਰਣਨੀਤੀਆਂ ਅਤੇ ਸੰਗਠਨਾਤਮਕ ਗਤੀਵਿਧੀਆਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ | ਇਸ ਮੀਟਿੰਗ ਦੌਰਾਨ ਸੁਰਜੀਤ ਸਿੰਘ ਰੱਖੜਾ ਨੇ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਦਾ ਆਧਾਰ ਜੁਝਾਰੂ ਵਰਕਰ ਹਨ, ਜੋ ਹਰ ਸਮੇਂ ਲੋਕਾਂ ਦੀ ਸੇਵਾ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਹਮੇਸ਼ਾ ਤਤਪਰ ਰਹਿੰਦੇ ਹਨ | ਉਨ੍ਹਾਂ ਵਰਕਰਾਂ ਨੂੰ ਅਪੀਲ ਕੀਤੀ ਕਿ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਇਕਜੁੱਟ ਹੋ ਕੇ ਕੰਮ ਕੀਤਾ ਜਾਵੇ | ਇਸ ਮੌਕੇ ਪਾਰਟੀ ਵਰਕਰਾਂ ਨੇ ਵੀ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਪਾਰਟੀ ਨੂੰ ਹਲਕੇ 'ਚ ਹੋਰ ਮਜ਼ਬੂਤ ਕਰਨ ਲਈ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ |