ਫ਼ਤਹਿਗੜ੍ਹ ਸਾਹਿਬ, 11 ਮਾਰਚ (ਮਨਪ੍ਰੀਤ ਸਿੰਘ)-ਹਰਿੰਦਰ ਸਿੰਘ ਰੰਧਾਵਾ ਜੁਆਇੰਟ ਸੈਕਟਰੀ ਗੁਰੂ ਹਰਿਗੋਬਿੰਦ ਸਾਹਿਬ ਖਾਲਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਤੇ ਗੁਰੂ ਹਰਿਗੋਬਿੰਦ ਸਾਹਿਬ ਖਾਲਸਾ ਕਾਲਜ ਫ਼ਾਰ ਵੁਮੈਨ, ਜੋ ਕਿ ਵਿਦੇਸ਼ੀ ਦੌਰੇ 'ਤੇ ਗਏ ਹੋਏ ਸਨ, ਨੇ ਵਾਪਸ ਪਹੁੰਚ ਕੇ ਆਪਣੀ ਜ਼ਿੰਮੇਵਾਰੀਆਂ ਨੂੰ ਸਮਝਦੇ ਹੋਏ ਆਪਣਾ ਅਹੁਦਾ ਸੰਭਾਲਿਆ | ਇਸ ਮੌਕੇ ਉਨ੍ਹਾਂ ਨੂੰ ਸਕੂਲ ਤੇ ਕਾਲਜ ਪਿ੍ੰਸੀਪਲ ਤੇ ਟਰੱਸਟ ਸੈਕਟਰੀ ਸਾਧੂ ਰਾਮ ਭੱਟਮਾਜਰਾ, ਸੁਰਿੰਦਰ ਸਿੰਘ ਰੰਧਾਵਾ ਤੇ ਹੋਰਾਂ ਵਲੋਂ ਬੁੱਕੇ ਦੇ ਕੇ ਸਵਾਗਤ ਕੀਤਾ ਗਿਆ | ਇਸ ਮੌਕੇ ਰੰਧਾਵਾ ਨੇ ਸਕੂਲ ਤੇ ਕਾਲਜ ਦੇ ਸਟਾਫ਼ ਅਤੇ ਸਮੂਹ ਅਹੁਦੇਦਾਰਾਂ ਦਾ ਸਨਮਾਨ ਬਦਲੇ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਜੋ ਵਿੱਦਿਆ ਦਾ ਸਾਗਰ ਸੰਤ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਵਲੋਂ ਹੰਸਾਲੀ ਖੇੜਾ ਦੀ ਧਰਤੀ 'ਤੇ ਉਤਪੰਨ ਕੀਤਾ ਗਿਆ ਹੈ ਅਤੇ ਜਿਨ੍ਹਾਂ ਦੀ ਦੇਖ ਰੇਖ ਖ਼ੁਦ ਮੌਜੂਦਾ ਮੁਖੀ ਸੰਤ ਬਾਬਾ ਪਰਮਜੀਤ ਸਿੰਘ ਹੰਸਾਲੀ ਵਾਲੇ ਕਰ ਰਹੇ ਹਨ, ਉਸ ਸੰਸਥਾ ਵਿਚ ਸੇਵਾ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ | ਉੁਨ੍ਹਾਂ ਸਮੂਹ ਸਟਾਫ਼ ਨੂੰ ਵਿਦੇਸ਼ੀ ਦੌਰੇ ਦੌਰਾਨ ਬੱਚਿਆਂ ਨੂੰ ਵਿਦਿਆ ਕਿਵੇਂ ਪੜ੍ਹਾਈ ਅਤੇ ਸਮਝਾਈ ਜਾਵੇ, ਇਸ ਬਾਰੇ ਬਹੁਤ ਕੁਝ ਸਿੱਖਣ ਨੂੰ ਮਿਲਿਆ ਹੈ |