ਆਮ ਆਦਮੀ ਪਾਰਟੀ ਦੀ ਸਰਕਾਰ ਨੇ ਨੌਜਵਾਨਾਂ ਨੂੰ ਅਣਗੌਲਿਆ- ਗੁਰੂ
ਅਜੀਤ ਡੈਸਕ
12-03-2026
ਗੁਰੂ ਨੇ ਕਿਹਾ ਕਿ ਪਿੰਡਾਂ ਦੇ ਲੋਕ ਕਹਿ ਰਹੇ ਹਨ ਕਿ ਉਨ੍ਹਾਂ ਦੇ ਬੱਚਿਆਂ ਨੂੰ ਕੋਈ ਨੌਕਰੀ ਨਹੀਂ ਮਿਲੀ ਅਤੇ ਜੋ ਨੌਕਰੀਆਂ ਮਿਲੀਆਂ ਵੀ ਹਨ, ਉਹ ਜ਼ਿਆਦਾ ਕਰਕੇ ਪੰਜਾਬ ਤੋਂ ਬਾਹਰਲਿਆਂ ਨੂੰ | ਉਨ੍ਹਾਂ ਕਿਹਾ ਕਿ ਪਿਛਲੀਆਂ ਚੋਣਾਂ ਵੇਲੇ ਇਨ੍ਹਾਂ ਨੇ ਵਾਅਦਾ ਕੀਤਾ ਸੀ ਕਿ ਜਿਸ ਨੌਜਵਾਨ ਨੂੰ ਨੌਕਰੀ ਨਾ ਦਿੱਤੀ ਗਈ ਤਾਂ ਉਸ ਨੂੰ 3000 ਰੁਪਏ ਪ੍ਰਤੀ ਮਹੀਨਾ ਬੇਰੁਜ਼ਗਾਰੀ ਭੱਤਾ ਦਿੱਤਾ ਜਾਵੇਗਾ, ਪਰ ਪਿਛਲੇ ਚਾਰ ਸਾਲਾਂ 'ਚ ਇਕ ਪੈਸਾ ਵੀ ਨਹੀਂ ਦਿੱਤਾ ਗਿਆ ਅਤੇ ਹੁਣ ਅਖੀਰਲੇ ਸਾਲ ਦੇ ਬਜਟ ਵਿਚ ਵੀ ਇਕ ਧੇਲਾ ਨਹੀਂ ਰੱਖਿਆ ਗਿਆ | ਗੁਰੂ ਨੇ ਕਿਹਾ ਕਿ ਇਹ ਨੌਜਵਾਨਾਂ ਨਾਲ ਸਰਾਸਰ ਧੋਖਾ ਹੈ, ਜਿਸ ਕਰਕੇ 2027 ਦੀਆਂ ਚੋਣਾਂ ਵਿਚ ਨੌਜਵਾਨ 'ਆਪ' ਨੂੰ ਸਬਕ ਸਿਖਾਉਣ ਲਈ ਉਤਾਵਲੇ ਹਨ |
ਗੁਰੂ ਨੇ ਹਲਕੇ ਦੇ ਪਿੰਡ ਹਵਾਰਾ ਕਲਾਂ, ਕਾਲੇਮਾਜਰਾ, ਸਿੱਧੂਪੁਰ ਖੁਰਦ ਅਤੇ ਗੱਗੜਵਾਲ ਵਿਖੇ ਵਰਕਰ ਮੀਟਿੰਗਾਂ ਕੀਤੀਆਂ | ਇਨ੍ਹਾਂ ਮੀਟਿੰਗਾਂ ਵਿਚ ਜਥੇਦਾਰ ਪਿਆਰਾ ਸਿੰਘ ਮਾਨਪੁਰ ਸਰਕਲ ਪ੍ਰਧਾਨ, ਰਜਵੰਤ ਸਿੰਘ ਰਾਜੂ ਮੀਤ ਪ੍ਰਧਾਨ ਯੂਥ ਵਿੰਗ, ਮਨਪ੍ਰੀਤ ਸਿੰਘ ਸੰਘੋਲ, ਕੈਪਟਨ ਬਹਾਦਰ ਸਿੰਘ, ਤਰਲੋਚਨ ਸਿੰਘ, ਸੰਦੀਪ ਸਿੰਘ, ਰਾਜਵੀਰ ਸਿੰਘ, ਗੁਰਮੁੱਖ ਸਿੰਘ, ਅਜੀਤ ਸਿੰਘ, ਸੁਰਜੀਤ ਸਿੰਘ, ਕਮਲਜੀਤ ਸਿੰਘ ਤੇ ਮਹਿੰਦਰ ਸਿੰਘ ਸਿੱਧੂਪੁਰ ਖੁਰਦ, ਭੋਲਾ ਸਿੰਘ, ਕੁਲਦੀਪ ਸਿੰਘ, ਕੁਲਤਾਰ ਸਿੰਘ, ਸੁਖਦੇਵ ਸਿੰਘ, ਬਲਵੀਰ ਸਿੰਘ, ਬਲਜੀਤ ਸਿੰਘ ਤੇ ਸੁਰਜੀਤ ਸਿੰਘ ਹਵਾਰਾ ਕਲਾਂ, ਸਦਾਗਰ ਸਿੰਘ, ਜੰਗ ਸਿੰਘ, ਰਣਜੀਤ ਸਿੰਘ, ਬੱਗਾ ਸਿੰਘ ਸਾਬਕਾ ਸਰਪੰਚ, ਗੁਰਮੁੱਖ ਸਿੰਘ, ਜਸਪ੍ਰੀਤ ਸਿੰਘ, ਰਾਣਾ ਸਿੰਘ, ਜਰਨੈਲ ਸਿੰਘ, ਜੀਤ ਸਿੰਘ, ਦਿਲਬਾਗ ਸਿੰਘ, ਰਾਮ ਸਿੰਘ, ਬਿੰਦਰ ਸਿੰਘ, ਦਰਸ਼ਨ ਸਿੰਘ ਕਾਲੇਮਾਜਰਾ, ਹਰਭਜਨ ਸਿੰਘ ਸਾਬਕਾ ਸਰਪੰਚ, ਦਿਆਲ ਸਿੰਘ, ਕੁਲਵੰਤ ਸਿੰਘ, ਪਰਵਿੰਦਰ ਸਿੰਘ, ਤੇਜਿੰਦਰ ਸਿੰਘ, ਅਮਰੀਕ ਸਿੰਘ, ਗੁਰਸੇਵਕ ਸਿੰਘ, ਬਲਵਿੰਦਰ ਸਿੰਘ ਤੇ ਹਰਿੰਦਰ ਸਿੰਘ ਗੱਗੜਵਾਲ ਸਮੇਤ ਹੋਰ ਬਹੁਤ ਸਾਰੇ ਵਰਕਰ ਹਾਜ਼ਰ ਸਨ |