21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਪੰਜਾਬ ਸਰਕਾਰ ਨੇ ਹਰ ਗਾਰੰਟੀ ਪੂਰੀ ਕੀਤੀ-ਰਸ਼ਵਿੰਦਰ ਸਿੰਘ

Ad Position 21
No active advertisement
ਅਜੀਤ ਡੈਸਕ 12-03-2026
ਬਸੀ ਪਠਾਣਾਂ, 11 ਮਾਰਚ (ਐਚ.ਐਸ.ਗੌਤਮ)-'ਆਪ' ਦੇ ਸੀਨੀਅਰ ਆਗੂ ਤੇ ਪੰਚਾਇਤ ਸੰਮਤੀ ਮੈਂਬਰ ਰਸ਼ਵਿੰਦਰ ਸਿੰਘ ਕਲੌਂਦੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਰਾਜ ਦੀਆਂ ਔਰਤਾਂ ਨੂੰ ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ ਤਹਿਤ 1000 ਅਤੇ 1500 ਰੁਪਏ ਮਹੀਨਾ ਦੇਣ ਦਾ ਐਲਾਨ ਸ਼ਲਾਘਾਯੋਗ ਕਦਮ ਹੈ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੋਕ ਹਿਤੈਸ਼ੀ ਯੋਜਨਾਵਾਂ ਦੀ ਹਰੇਕ ਗਾਰੰਟੀ ਨੂੰ ਪੂਰਾ ਕੀਤਾ ਹੈ, ਜਿਸ ਤੋਂ ਰਾਜ ਦੇ ਲੋਕ ਭਲੀ ਭਾਂਤ ਜਾਣੂ ਹਨ | ਉਨ੍ਹਾਂ ਕਿਹਾ ਜਨਰਲ ਵਰਗ ਦੀਆਂ ਔਰਤਾਂ ਨੂੰ 1000 ਰੁਪਏ ਅਤੇ ਅਨੁਸੂਚਿਤ ਵਰਗ ਦੀਆਂ ਮਹਿਲਾਵਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਸਿੱਧੇ ਤੌਰ 'ਤੇ ਬੈਂਕ ਖਾਤਿਆਂ 'ਚ ਜਮ੍ਹਾ ਹੋਵੇਗਾ | ਉਨ੍ਹਾਂ ਬਜਟ ਸੈਸ਼ਨ ਦੌਰਾਨ ਹਰ ਵਰਗ ਦੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿਚ ਰੱਖ ਕੇ ਸੂਬੇ ਦੀ ਤਰੱਕੀ ਅਤੇ ਖ਼ੁਸ਼ਹਾਲੀ ਲਈ ਪੇਸ਼ ਕੀਤੇ ਬਜਟ ਦੀ ਜਿੱਥੇ ਸ਼ਲਾਘਾ ਕੀਤੀ | ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਨੇ ਜੋ ਕਿਹਾ, ਉਹ ਕਰ ਦਿਖਾਇਆ ਅਤੇ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ 'ਆਪ' ਸਰਕਾਰ ਵਲੋਂ ਕੋਈ ਕਸਰ ਨਹੀਂ ਛੱਡੀ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਵਰਲਡ ਯੂਨੀਵਰਸਿਟੀ 'ਚ 'ਸਿੱਖ ਔਰਤ, ਅੰਗਰੇਜ਼ੀ ਸਾਹਿਤ ਵਿਚ ਬਿਰਤਾਂਤ' ਵਿਸ਼ੇ 'ਤੇ ਅੰਤਰ-ਵਿਭਾਗੀ ਮੁਕਾਬਲਾ ਕਰਵਾਇਆ ਅਗਲੀ ਖ਼ਬਰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਨੌਜਵਾਨਾਂ ਨੂੰ ਅਣਗੌਲਿਆ- ਗੁਰੂ
Ad Position 24