21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਨਾਲ ਕੀਤੀਆਂ ਗਾਰੰਟੀਆਂ ਨੂੰ ਪੂਰਾ ਕੀਤਾ-ਚੇਅਰਮੈਨ ਲਿਬੜਾ

Ad Position 21
No active advertisement
ਅਜੀਤ ਡੈਸਕ 12-03-2026
ਫ਼ਤਹਿਗੜ੍ਹ ਸਾਹਿਬ, 11 ਮਾਰਚ (ਮਨਪ੍ਰੀਤ ਸਿੰਘ)-ਆਮ ਆਦਮੀ ਪਾਰਟੀ ਦੀ ਰਾਜਨੀਤੀ ਭਰੋਸੇ, ਇਮਾਨਦਾਰੀ ਅਤੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਦੀ ਵਚਨਬੱਧਤਾ 'ਤੇ ਆਧਾਰਿਤ ਹੈ ਤੇ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਗਰੰਟੀ ਸਿਰਫ਼ ਚੋਣ ਨਾਅਰਾ ਨਹੀਂ, ਸਗੋਂ ਲੋਕਾਂ ਨਾਲ ਕੀਤਾ ਗਿਆ ਉਹ ਵਾਅਦਾ ਹੈ, ਜਿਸ ਨੂੰ ਪੂਰਾ ਕਰਨਾ ਪਾਰਟੀ ਦੀ ਜ਼ਿੰਮੇਵਾਰੀ ਹੈ ਤੇ 'ਆਪ' ਦੀ ਸਰਕਾਰ ਹਰ ਵਾਅਦੇ ਨੂੰ ਪੂਰਾ ਕਰਕੇ ਦਿਖਾ ਰਹੀ ਹੈ, ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਤੇ ਜ਼ਿਲ੍ਹਾ ਪ੍ਰਧਾਨ ਅਜੈ ਸਿੰਘ ਲਿਬੜਾ ਤੇ ਮਾਰਕੀਟ ਕਮੇਟੀ ਸਰਹਿੰਦ ਦੇ ਚੇਅਰਮੈਨ ਗੁਰਵਿੰਦਰ ਸਿੰਘ ਢਿੱਲੋਂ ਨੇ ਨਵੀਂ ਅਨਾਜ ਮੰਡੀ ਸਰਹਿੰਦ ਵਿਖੇ 'ਆਪ' ਦੇ ਦਫ਼ਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ 'ਆਪ' ਦੀ ਸਰਕਾਰ ਨੇ ਆਪਣੀ ਹਰੇਕ ਗਾਰੰਟੀ ਨੂੰ ਪੂਰਾ ਕਰਦਿਆਂ ਹਾਲ ਵਿਚ ਪੇਸ਼ ਹੋਏ ਬਜਟ ਵਿਚ ਰਾਜ ਦੀਆਂ ਮਹਿਲਾਵਾਂ ਨੂੰ ਇਕ ਹਜ਼ਾਰ ਰੁਪਏ ਦੇਣ ਦੇ ਵਾਅਦੇ ਨੂੰ ਵੀ ਪੂਰਾ ਕਰ ਦਿੱਤਾ ਹੈ, ਜਿਸ ਦੀ ਹਰ ਵਰਗ ਦੀਆਂ ਮਹਿਲਾਵਾਂ ਵਲੋਂ ਸ਼ਲਾਘਾ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਮਾਜਿਕ ਨਿਆਂ ਅਤੇ ਮਹਿਲਾਵਾਂ ਦੇ ਵਧੇਰੇ ਸਸ਼ਕਤੀਕਰਨ ਨੂੰ ਯਕੀਨੀ ਬਣਾਉਣ ਲਈ ਇਤਿਹਾਸਕ ਫ਼ੈਸਲਾ ਲਿਆ ਗਿਆ ਹੈ | ਇਸ ਯੋਜਨਾ ਤਹਿਤ ਅਨੁਸੂਚਿਤ ਜਾਤੀ ਦੀਆਂ ਮਹਿਲਾਵਾਂ ਨੂੰ ਪ੍ਰਤੀ ਮਹੀਨਾ 1500 ਰੁਪਏ ਅਤੇ 18 ਸਾਲ ਤੋਂ ਵੱਧ ਉਮਰ ਦੀਆਂ ਹੋਰ ਮਹਿਲਾਵਾਂ ਨੂੰ ਪ੍ਰਤੀ ਮਹੀਨਾ 1000 ਰੁਪਏ ਦੀ ਸਿੱਧੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਇਸ ਯੋਜਨਾ ਲਈ ਆਪਣੇ ਬਜਟ ਵਿਚ 9300 ਕਰੋੜ ਰੁਪਏ ਰਾਖਵੇਂ ਕੀਤੇ ਹਨ, ਜੋ ਕਿ ਦੇਸ਼ ਵਿਚ ਮਹਿਲਾਵਾਂ ਲਈ ਸਭ ਤੋਂ ਵੱਡੀ ਸਿੱਧੀ ਵਿੱਤੀ ਸਹਾਇਤਾ ਯੋਜਨਾਵਾਂ 'ਚੋਂ ਇਕ ਹੈ | ਉਨ੍ਹਾਂ ਕਿਹਾ ਕਿ 'ਆਪ' ਦੀ ਸਰਕਾਰ ਨੇ ਮਹਿਲਾਵਾਂ ਦੀ ਭਲਾਈ ਲਈ ਪਹਿਲਾਂ ਵੀ ਕਈ ਮਹੱਤਵਪੂਰਨ ਕਦਮ ਚੁੱਕੇ ਹਨ ਤੇ ਮਹਿਲਾਵਾਂ ਲਈ ਮੁਫ਼ਤ ਬੱਸ ਯਾਤਰਾ, ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਮੁਫ਼ਤ ਇਲਾਜ ਅਤੇ ਘਰਾਂ ਲਈ ਮੁਫ਼ਤ ਬਿਜਲੀ ਵਰਗੇ ਫ਼ੈਸਲਿਆਂ ਨੇ ਮਿਲ ਕੇ ਪੰਜਾਬ ਦੀਆਂ ਮਹਿਲਾਵਾਂ ਲਈ ਮਜ਼ਬੂਤ ਸਮਾਜਿਕ ਸੁਰੱਖਿਆ ਜਾਲ ਤਿਆਰ ਕੀਤਾ ਹੈ | ਇਸ ਮੌਕੇ ਮਾਰਕੀਟ ਕਮੇਟੀ ਅਮਲੋਹ ਦੀ ਚੇਅਰਪਰਸਨ ਬੀਬੀ ਸੁਖਵਿੰਦਰ ਕੌਰ ਗਹਿਲੋਤ ਨੇ ਕਿਹਾ ਕਿ 'ਆਪ' ਦੀ ਸਰਕਾਰ ਵਲੋਂ ਮਹਿਲਾਵਾਂ ਨੂੰ ਆਰਥਿਕ ਤੌਰ 'ਤੇ ਮਜ਼ਬੂਤ ਬਣਾਉਣ ਲਈ ਲਏ ਗਏ ਫ਼ੈਸਲੇ ਇਤਿਹਾਸਕ ਹਨ | ਉਨ੍ਹਾਂ ਕਿਹਾ ਕਿ ਮਹਿਲਾਵਾਂ ਨੂੰ ਮਿਲਣ ਵਾਲੀ ਇਹ ਵਿੱਤੀ ਸਹਾਇਤਾ ਉਨ੍ਹਾਂ ਦੀ ਆਰਥਿਕ ਆਤਮਨਿਰਭਰਤਾ ਨੂੰ ਮਜ਼ਬੂਤ ਕਰੇਗੀ ਅਤੇ ਘਰੇਲੂ ਖ਼ਰਚਿਆ ਵਿਚ ਵੀ ਵੱਡੀ ਮਦਦ ਸਾਬਤ ਹੋਵੇਗੀ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਫ਼ੈਸਲਾ ਸਮਾਜਿਕ ਨਿਆਂ ਅਤੇ ਸਮਾਨਤਾ ਵੱਲ ਇਕ ਵੱਡਾ ਕਦਮ ਹੈ | ਇਸ ਮੌਕੇ ਬਲਾਕ ਪ੍ਰਧਾਨ ਨੀਲਮ ਰਾਣੀ ਅੱਤੇਵਾਲੀ, ਬਲਾਕ ਪ੍ਰਧਾਨ ਮਨਪ੍ਰੀਤ ਕੌਰ, ਹਲਕਾ ਕੋਆਰਡੀਨੇਟਰ ਬਸੀ ਪਠਾਣਾਂ ਪ੍ਰਭਜੋਤ ਕੌਰ, ਰਾਜਵੰਤ ਸਿੰਘ ਰਾਜੂ ਜ਼ਿਲ੍ਹਾ ਸੈਕਟਰੀ ਬੀ.ਸੀ ਵਿੰਗ, ਬਲਵੀਰ ਸਿੰਘ ਸੋਢੀ, ਦੀਪਕ ਬਾਤਿਸ਼, ਨਵਦੀਪ ਸਿੰਘ ਨਵੀ ਪੀ.ਏ, ਜਸਵੰਤ ਸਿੰਘ ਬਲਾਕ ਪ੍ਰਧਾਨ ਅਮਲੋਹ, ਭੋਲਾ ਸਿੰਘ, ਸਰਪੰਚ ਨਵਨੀਤ ਸਿੰਘ ਭੈਰੋਪੁਰ, ਹਰਬੰਸ ਸਿੰਘ ਭਗਵਾਨਪੁਰ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ ਅਗਲੀ ਖ਼ਬਰ ਵਰਲਡ ਯੂਨੀਵਰਸਿਟੀ 'ਚ 'ਸਿੱਖ ਔਰਤ, ਅੰਗਰੇਜ਼ੀ ਸਾਹਿਤ ਵਿਚ ਬਿਰਤਾਂਤ' ਵਿਸ਼ੇ 'ਤੇ ਅੰਤਰ-ਵਿਭਾਗੀ ਮੁਕਾਬਲਾ ਕਰਵਾਇਆ
Ad Position 24