21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

'ਮਾਨਵਤਾ ਦੇ ਰਾਹ-ਦਸੇਰੇ ਮਾਤਾ ਗੁਜਰੀ ਜੀ' ਵਿਸ਼ੇ 'ਤੇ ਧਾਰਮਿਕ ਲੈਕਚਰ ਕਰਵਾਇਆ

Ad Position 21
No active advertisement
ਅਜੀਤ ਡੈਸਕ 12-03-2026
ਫ਼ਤਹਿਗੜ੍ਹ ਸਾਹਿਬ, 11 ਮਾਰਚ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਦੇ ਧਰਮ ਅਧਿਐਨ, ਇਤਿਹਾਸ ਤੇ ਫਾਈਨ ਆਰਟਸ ਵਿਭਾਗ ਵਲੋਂ ਅੰਤਰ ਰਾਸ਼ਟਰੀ ਮਹਿਲਾ ਦਿਵਸ ਦੇ ਅਵਸਰ 'ਤੇ 'ਮਾਨਵਤਾ ਦੇ ਰਾਹ-ਦਸੇਰੇ ਮਾਤਾ ਗੁਜਰੀ ਜੀ' ਵਿਸ਼ੇ 'ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ, ਜਿਸ ਦੌਰਾਨ ਇਤਿਹਾਸ ਵਿਭਾਗ ਦੇ ਮੁਖੀ ਪ੍ਰੋ. ਹਰਭਿੰਦਰ ਸਿੰਘ ਅਤੇ ਧਰਮ ਅਧਿਐਨ ਵਿਭਾਗ ਦੇ ਮੁਖੀ ਡਾ. ਗੁਰਬਾਜ ਸਿੰਘ ਨੇ ਆਪਣੇ ਵਿਚਾਰ ਪੇਸ਼ ਕੀਤੇ | ਪ੍ਰੋ. ਹਰਭਿੰਦਰ ਸਿੰਘ ਨੇ ਮਾਤਾ ਗੁਜਰੀ ਜੀ ਦੇ ਜੀਵਨ, ਹਿੰਮਤ ਅਤੇ ਅਧਿਆਤਮਕ ਪਹੁੰਚ ਬਾਰੇ ਵਿਸਥਾਰ ਨਾਲ ਦੱਸਦਿਆਂ ਕਿਹਾ ਕਿ ਮਾਤਾ ਗੁਜਰੀ ਜੀ ਦੀ ਕੁਰਬਾਨੀ ਅਤੇ ਉਨ੍ਹਾਂ ਦੁਆਰਾ ਦਿੱਤੀਆਂ ਗਈਆਂ ਕਦਰਾਂ-ਕੀਮਤਾਂ ਪੀੜ੍ਹੀਆਂ ਤੋਂ ਸਮਾਜ ਨੂੰ ਪ੍ਰੇਰਿਤ ਕਰਦੀਆਂ ਆ ਰਹੀਆਂ ਹਨ | ਇਸ ਮਗਰੋਂ ਡਾ. ਗੁਰਬਾਜ ਸਿੰਘ ਨੇ ਕਿਹਾ ਕਿ ਸ੍ਰੀ ਫ਼ਤਹਿਗੜ੍ਹ ਸਾਹਿਬ ਦੀ ਮੁਕੱਦਸ ਧਰਤੀ 'ਤੇ ਸਥਿਤ ਗੁਰਦੁਆਰਾ ਠੰਢਾ ਬੁਰਜ, ਮਾਤਾ ਗੁਜਰੀ ਜੀ ਦੀ ਯਾਦ ਨੂੰ ਸਮਰਪਿਤ ਆਸਥਾ ਦਾ ਅਜਿਹਾ ਕੇਂਦਰ ਹੈ, ਜਿੱਥੋਂ ਮਨੁੱਖ ਨੂੰ ਸਿਦਕ, ਦਲੇਰੀ, ਨਿਡਰਤਾ, ਸੇਵਾ, ਸਿਮਰਨ, ਪ੍ਰਭੂ ਭਰੋਸਾ ਆਦਿ ਗੁਣਾਂ ਦੀ ਦਾਤ ਮਿਲਦੀ ਹੈ | ਇਸ ਮੌਕੇ ਕਾਲਜ ਦੇ ਵਾਈਸ ਪਿ੍ੰਸੀਪਲ ਡਾ. ਬਿਕਰਮਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਸਿੱਖ ਇਤਿਹਾਸ ਦੀਆਂ ਮਹਾਨ ਸਿੱਖ ਇਸਤਰੀਆਂ ਦੀਆਂ ਸ਼ਖ਼ਸੀਅਤਾਂ ਬਾਰੇ ਹੋਰ ਜਾਣਨ ਅਤੇ ਉਨ੍ਹਾਂ ਦੇ ਸਿੱਖੀ ਆਦਰਸ਼ਾਂ ਨੂੰ ਜ਼ਿੰਦਗੀ ਵਿਚ ਧਾਰਨ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਫਾਈਨ ਆਰਟਸ ਵਿਭਾਗ ਦੇ ਮੁਖੀ ਡਾ. ਅਵਨੀਤ ਕੌਰ, ਡਾ. ਰਮਨਦੀਪ ਕੌਰ, ਪ੍ਰੋ. ਬਨਿੰਦਰ ਕੌਰ, ਹੋਰ ਸਟਾਫ਼ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਖ਼ਿਲਾਫ਼ ਮਿਊਾਸੀਪਲ ਮੁਲਾਜ਼ਮਾਂ ਨੇ ਕੀਤਾ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ
Ad Position 24