ਬਸੀ ਪਠਾਣਾਂ, 11 ਮਾਰਚ (ਐਚ.ਐਸ.ਗੌਤਮ)-ਫੈਡਰੇਸ਼ਨ ਆਫ਼ ਆੜ੍ਹਤੀਆ ਐਸੋਸੀਏਸ਼ਨ ਪੰਜਾਬ ਦੇ ਵਫ਼ਦ ਵਲੋਂ ਸੂਬਾ ਪੈੱ੍ਰਸ ਸਕੱਤਰ ਰਾਜੇਸ਼ ਸਿੰਗਲਾ ਦੀ ਅਗਵਾਈ ਹੇਠ ਚੰਡੀਗੜ੍ਹ ਵਿਖੇ ਪੰਨਗ੍ਰੇਨ ਦੇ ਡਿਪਟੀ ਡਾਇਰੈਕਟਰ ਗੀਤਾ ਬਿਸ਼ੰਬੂ ਨਾਲ ਮੁਲਾਕਾਤ ਕੀਤੀ ਗਈ | ਜਿਸ ਦੌਰਾਨ ਸਿੰਗਲਾ ਨੇ ਡਿਪਟੀ ਡਾਇਰੈਕਟਰ ਬਿਸ਼ੰਬੂ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਉਨ੍ਹਾਂ ਨੂੰ ਸਨਮਾਨ ਕੀਤਾ | ਉਨ੍ਹਾਂ ਆਉਣ ਵਾਲੇ ਕਣਕ ਦੇ ਸੀਜ਼ਨ ਦੌਰਾਨ ਆੜ੍ਹਤੀਆਂ ਨੂੰ ਪੇਸ਼ ਆਉਣ ਵਾਲੀਆਂ ਸਮੱਸਿਆਵਾਂ ਵੀ ਧਿਆਨ 'ਚ ਲਿਆਂਦੀਆਂ | ਜਿਸ 'ਤੇ ਬਿਸ਼ੰਬੂ ਨੇ ਦੱਸਿਆ ਕਿ ਸਰਕਾਰ ਵਲੋਂ ਕਣਕ ਖ਼ਰੀਦ ਨੂੰ ਲੈ ਕੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ | ਉਨ੍ਹਾਂ ਭਰੋਸਾ ਦਿਵਾਇਆ ਕਿ ਸੀਜ਼ਨ ਦੌਰਾਨ ਆੜ੍ਹਤੀਆਂ, ਕਿਸਾਨਾਂ ਅਤੇ ਮਜ਼ਦੂਰਾਂ ਨੂੰ ਕਿਸੇ ਕਿਸਮ ਦੀ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ | ਇਸ ਮੌਕੇ ਆੜ੍ਹਤੀ ਆਗੂ ਵਿਸ਼ਾਲ ਗੁਪਤਾ, ਹਰਵਿੰਦਰ ਸਿੰਘ ਧਾਲੀਵਾਲ, ਸੁਭਾਂਸ਼ੂ ਜਿੰਦਲ ਅਤੇ ਕੁਲਵਿੰਦਰ ਸਿੰਘ ਮੌਜੂਦ ਸਨ |