21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਚੇਅਰਮੈਨ ਢਿੱਲੋਂ ਨੇ ਆਕਸ਼ਨ ਰਿਕਾਰਡਰ ਨੂੰ ਪਦਉੱਨਤ ਹੋਣ 'ਤੇ ਤਰੱਕੀ ਪੱਤਰ ਸੌਂਪਿਆ

Ad Position 21
No active advertisement
ਅਜੀਤ ਡੈਸਕ 12-03-2026
ਫ਼ਤਹਿਗੜ੍ਹ ਸਾਹਿਬ, 11 ਮਾਰਚ (ਮਨਪ੍ਰੀਤ ਸਿੰਘ)-ਮਾਰਕੀਟ ਕਮੇਟੀ ਸਰਹਿੰਦ ਫ਼ਤਹਿਗੜ੍ਹ ਸਾਹਿਬ ਵਲੋਂ ਲੋਕਾਂ ਨੂੰ ਬਣਦੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ ਅਤੇ ਇਸ ਅਧੀਨ ਕੰਮ ਕਰਨ ਵਾਲੇ ਮਿਹਨਤੀ ਕਰਮਚਾਰੀਆਂ ਨੂੰ ਬਣਦੀਆਂ ਤਰੱਕੀਆਂ ਵੀ ਦਿੱਤੀਆਂ ਜਾ ਰਹੀਆਂ ਹਨ ਤਾਂ ਜੋ ਉਹ ਵੱਡੀਆਂ ਜ਼ਿੰਮੇਵਾਰੀਆਂ ਨੂੰ ਤਨਦੇਹੀ ਨਾਲ ਨਿਭਾ ਸਕਣ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਮਾਰਕੀਟ ਕਮੇਟੀ ਸਰਹਿੰਦ ਫ਼ਤਹਿਗੜ੍ਹ ਸਾਹਿਬ ਦੇ ਚੇਅਰਮੈਨ ਗੁਰਵਿੰਦਰ ਸਿੰਘ ਢਿੱਲੋਂ ਨੇ ਆਕਸ਼ਨ ਰਿਕਾਰਡਰ ਅਹੁਦੇ ਤੋਂ ਪਦਉੱਨਤ ਹੋਏ ਅਨਿਲ ਕੁਮਾਰ ਨੂੰ ਤਰੱਕੀ ਪੱਤਰ ਸੌਂਪਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਚੇਅਰਮੈਨ ਢਿੱਲੋਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਵਲੋਂ ਭਿ੍ਸ਼ਟਾਚਾਰ ਰਹਿਤ ਪ੍ਰਸ਼ਾਸਨ ਰਾਹੀਂ ਲੋਕਾਂ ਨੂੰ ਬਣਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਤੇ ਵੱਡੀ ਗਿਣਤੀ 'ਚ ਲੋਕ 'ਆਪ' ਦੀਆਂ ਨੀਤੀਆਂ ਨਾਲ ਜੁੜ ਰਹੇ ਹਨ | ਇਸ ਮੌਕੇ ਉਨ੍ਹਾਂ ਦੁਆਰਾ ਤਰੱਕੀ ਪਾਉਣ ਵਾਲੇ ਕਰਮਚਾਰੀ ਅਨਿਲ ਕੁਮਾਰ ਨੂੰ ਵਧਾਈ ਵੀ ਦਿੱਤੀ ਗਈ | ਇਸ ਮੌਕੇ ਹੋਰਨਾਂ ਤੋਂ ਇਲਾਵਾ ਸਕੱਤਰ ਪ੍ਰਭਜੋਤ ਸਿੰਘ, ਸੰਦੀਪ ਸਲੂਜਾ, ਦਿਨੇਸ਼ ਕੁਮਾਰ ਗੋਇਲ, ਗੁਰਦੀਪ ਸਿੰਘ, ਤੇਜਿੰਦਰ ਸਿੰਘ ਮੰਡੀ ਸੁਪਰਵਾਈਜ਼ਰ, ਕਲਰਕ ਗੁਰਵਿੰਦਰ ਸਿੰਘ ਗੁਰੀ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਆੜ੍ਹਤੀ ਐਸੋਸੀਏਸ਼ਨ ਖਮਾਣੋਂ ਦੀ ਮੀਟਿੰਗ ਹੋਈ ਅਗਲੀ ਖ਼ਬਰ ਆੜ੍ਹਤੀਆ ਫੈਡਰੇਸ਼ਨ ਵਲੋਂ ਡਿਪਟੀ ਡਾਇਰੈਕਟਰ ਸਨਮਾਨਿਤ
Ad Position 24