ਬਸੀ ਪਠਾਣਾਂ, 11 ਮਾਰਚ (ਐਚ.ਐਸ.ਗੌਤਮ)-ਸੀਨੀਅਰ ਮੈਡੀਕਲ ਅਫ਼ਸਰ ਡਾ. ਨਵਦੀਪ ਕੌਰ ਦੀ ਅਗਵਾਈ ਹੇਠ ਪੀ.ਐੱਚ.ਸੀ. ਨੰਦਪੁਰ ਕਲੌੜ ਦੀ ਸਮੂਹ ਆਸ਼ਾ ਵਰਕਰਾਂ ਅਤੇ ਕਰਮਚਾਰੀਆਂ ਨੂੰ ਸਰਵਾਈਕਲ ਕੈਂਸਰ ਬਾਰੇ ਜਾਗਰੂਕਤਾ ਕਰਨ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ | ਇਸ ਮੌਕੇ ਐੱਸ.ਐੱਮ.ਓ. ਨੇ ਦੱਸਿਆ ਕਿ ਸਰਵਾਈਕਲ ਕੈਂਸਰ ਇਕ ਗੰਭੀਰ ਬਿਮਾਰੀ ਹੈ, ਜੋ ਐਚ.ਪੀ.ਵੀ (ਹਿਊਮਨ ਪੈਪੀਲੋਮਾ ਵਾਇਰਸ) ਕਾਰਨ ਹੁੰਦੀ ਹੈ ਅਤੇ ਇਸ ਤੋਂ ਬਚਾਅ ਲਈ ਐਚ.ਪੀ.ਵੀ ਟੀਕਾਕਰਨ ਬਹੁਤ ਜ਼ਰੂਰੀ ਹੈ | ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵਲੋਂ 14 ਸਾਲ ਤੋਂ ਵੱਧ ਉਮਰ ਦੀਆਂ ਲੜਕੀਆਂ ਲਈ ਇਹ ਟੀਕਾ ਲਗਾਇਆ ਜਾਂਦਾ ਹੈ ਤਾਂ ਜੋ ਭਵਿੱਖ ਵਿਚ ਇਸ ਬਿਮਾਰੀ ਤੋਂ ਬਚਾਅ ਕੀਤਾ ਜਾ ਸਕੇ | ਇਸ ਮੌਕੇ ਡਾ. ਨਵਦੀਪ ਕੌਰ ਦੀ ਅਗਵਾਈ ਹੇਠ ਡਾ. ਗੁਰਜਿੰਦਰ ਕੌਰ ਅਤੇ ਜਸਮੀਤ ਕੌਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਕੈਂਪਾਂ ਦੀ ਜਾਣਕਾਰੀ ਸਾਂਝੀ ਕਰਦਿਆਂ ਲੋਕਾਂ ਨੂੰ ਲਾਭ ਉਠਾਉਣ ਲਈ ਪ੍ਰੇਰਿਤ ਕੀਤਾ |