21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਪੈਨਸ਼ਨਰਜ਼ ਐਸੋਸੀਏਸ਼ਨ ਡਵੀਜ਼ਨ ਸਰਹਿੰਦ ਦੀ ਮਹੀਨਾਵਾਰ ਮੀਟਿੰਗ ਹੋਈ

Ad Position 21
No active advertisement
ਅਜੀਤ ਡੈਸਕ 12-03-2026
ਫ਼ਤਹਿਗੜ੍ਹ ਸਾਹਿਬ, 11 ਮਾਰਚ (ਬਲਜਿੰਦਰ ਸਿੰਘ)-ਪੈਨਸ਼ਨਰਜ਼ ਐਸੋਸੀਏਸ਼ਨ (ਪਾਵਰਕਾਮ ਤੇ ਟਰਾਂਸਕੋ) ਡਵੀਜ਼ਨ ਸਰਹਿੰਦ ਦੀ ਮਹੀਨਾਵਾਰ ਮੀਟਿੰਗ ਡਵੀਜ਼ਨ ਪ੍ਰਧਾਨ ਰਛਪਾਲ ਸਿੰਘ ਦੀ ਰਹਿਨੁਮਾਈ ਹੇਠ ਹੋਈ | ਮੀਟਿੰਗ ਦੌਰਾਨ ਵੱਖ-ਵੱਖ ਬੁਲਾਰਿਆਂ ਨੇ 2.59 ਗੁਣਾਂਕ ਦਾ ਫੈਕਟਰ ਦੇਣ, 16 ਫ਼ੀਸਦੀ ਬਕਾਇਆ ਮਹਿੰਗਾਈ ਭੱਤਾ, 23 ਸਾਲਾ ਇੰਕਰੀਮੈਂਟ, 200 ਰੁਪਏ ਪੰਜਾਬ ਵਿਕਾਸ ਟੈਕਸ ਦੀ ਕਟੌਤੀ ਬੰਦ ਕਰਨ ਆਦਿ ਮੰਗਾਂ ਸਬੰਧੀ ਪੰਜਾਬ ਸਰਕਾਰ ਦੇ ਅੜੀਅਲ ਵਤੀਰੇ ਵਿਰੱੁਧ ਬੀਤੇ ਦਿਨੀਂ ਰੋਸ ਪ੍ਰਦਰਸ਼ਨ ਕਰ ਰਹੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ 'ਤੇ ਅੱਥਰੂ ਗੈੱਸ, ਲਾਠੀਚਾਰਜ ਕੀਤੇ ਜਾਣ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ | ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਮੁਫ਼ਤ ਸਕੀਮਾਂ ਰਾਹੀਂ ਭਰਮਾਉਣ ਵਾਲੀਆਂ ਚਾਲਾਂ ਦਾ ਵਿਰੋਧ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਪ੍ਰਤੀ ਗੰਭੀਰ ਨਹੀਂ ਹੈ, ਬਲਕਿ ਲੋਕਾਂ ਨੂੰ ਮੁਫ਼ਤ ਸਹੂਲਤਾਂ ਦੇਣ ਦਾ ਲਾਲਚ ਦੇ ਕੇ ਮੁੜ ਸੱਤਾ ਹਥਿਆਉਣ ਦੀ ਕੋਸ਼ਿਸ਼ ਹੈ | ਆਗੂਆਂ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਅਜਿਹੀਆਂ ਮੁਫ਼ਤ ਸਹੂਲਤਾਂ ਰਾਹੀਂ ਮੰਗਤੇ ਬਣਾਉਣ ਦੀ ਬਜਾਏ ਪੱਕੇ ਰੁਜ਼ਗਾਰ ਦੇ ਵਸੀਲੇ ਪੈਦਾ ਕਰਨੇ ਚਾਹੀਦੇ ਹਨ ਤਾਂ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪੈ ਸਕੇ | ਇਸ ਤੋਂ ਇਲਾਵਾ ਬੁਲਾਰਿਆਂ ਨੇ ਕੇਂਦਰ ਸਰਕਾਰ ਵਲੋਂ ਮਜ਼ਦੂਰ, ਮੁਲਾਜ਼ਮ, ਕਿਸਾਨ ਵਿਰੋਧੀ ਬਿਜਲੀ ਸੋਧ ਬਿੱਲ-2025 ਨੂੰ ਲਾਗੂ ਕਰਕੇ ਬਿਜਲੀ ਖੇਤਰ ਦਾ ਮੁਕੰਮਲ ਨਿੱਜੀਕਰਨ ਕਰਨ ਦੀਆਂ ਲੋਕ ਮਾਰੂ ਨੀਤੀਆਂ ਦਾ ਡੱਟ ਕੇ ਵਿਰੋਧ ਵੀ ਕੀਤਾ | ਮੀਟਿੰਗ ਨੂੰ ਜਰਨੈਲ ਸਿੰਘ ਤੇ ਨਰਿੰਦਰ ਕੁਮਾਰ ਨੇ ਵੀ ਸੰਬੋਧਨ ਕੀਤਾ ਅਤੇ ਸਟੇਜ ਸਕੱਤਰ ਦੀ ਜ਼ਿੰਮੇਵਾਰੀ ਮਹਿੰਦਰਪਾਲ ਸਿੰਘ ਡਵੀਜ਼ਨ ਸਕੱਤਰ ਨੇ ਨਿਭਾਈ |
Ad Position 22
No active advertisement
ਪਿਛਲੀ ਖ਼ਬਰ ਟਕਸਾਲੀ ਕਾਂਗਰਸ ਪਰਿਵਾਰਾਂ ਨੂੰ ਤਰਜੀਹ ਦੇਣਾ ਸਮੇਂ ਦੀ ਲੋੜ-ਡਾ. ਮਨੋਹਰ ਸਿੰਘ ਅਗਲੀ ਖ਼ਬਰ ਸਿਹਤ ਪ੍ਰਤੀ ਜਾਗਰੂਕਤਾ ਹੀ ਬਚਾਅ ਦਾ ਸਭ ਤੋਂ ਵੱਡਾ ਹਥਿਆਰ- ਡਾ. ਨਵਦੀਪ ਕੌਰ
Ad Position 24