21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਟਕਸਾਲੀ ਕਾਂਗਰਸ ਪਰਿਵਾਰਾਂ ਨੂੰ ਤਰਜੀਹ ਦੇਣਾ ਸਮੇਂ ਦੀ ਲੋੜ-ਡਾ. ਮਨੋਹਰ ਸਿੰਘ

Ad Position 21
No active advertisement
ਅਜੀਤ ਡੈਸਕ 12-03-2026
ਖਮਾਣੋਂ, 11 ਮਾਰਚ (ਮਨਮੋਹਣ ਸਿੰਘ ਕਲੇਰ)-ਵਿਧਾਨ ਸਭਾ ਹਲਕਾ ਬਸੀ ਪਠਾਣਾਂ ਵਿਚ ਕਾਂਗਰਸ ਦੇ ਸੀਨੀਅਰ ਆਗੂ ਡਾ. ਮਨੋਹਰ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਾਰਟੀ ਦੇ ਟਕਸਾਲੀ ਪਰਿਵਾਰਾਂ ਨੂੰ ਪਹਿਲ ਦੇ ਆਧਾਰ 'ਤੇ ਤਰਜੀਹ ਦੇ ਕੇ ਪਾਰਟੀ ਵਿਚ ਸਰਗਰਮ ਕਰਨ ਦੀ ਲੋੜ ਹੈ | ਇੰਟਕ ਫੈਡਰੇਸ਼ਨ ਪੰਜਾਬ ਦੇ ਪ੍ਰਧਾਨ ਡਾ. ਮਨੋਹਰ ਸਿੰਘ ਵਲੋਂ ਅੱਜ ਇੱਥੇ ਸਾਬਕਾ ਮਹਿਲਾ ਕਾਂਗਰਸ ਬਲਾਕ ਪ੍ਰਧਾਨ ਮਹੰਤ ਰਜਨੀ ਗੁਰੂ ਦੇ ਘਰ ਪਹੁੰਚ ਕੇ ਅਸ਼ੀਰਵਾਦ ਲਿਆ ਅਤੇ ਪਾਰਟੀ ਦੀ ਮਜ਼ਬੂਤੀ ਲਈ ਵਿਚਾਰ ਵਟਾਂਦਰਾ ਕੀਤਾ ਗਿਆ | ਉਨ੍ਹਾਂ ਵਲੋਂ ਮਹੰਤ ਰਜਨੀ ਗੁਰੂ ਨੂੰ ਸ਼ਾਲ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਸਮਾਜ ਸੇਵਾ ਵਜੋਂ ਜਾਣੇ ਜਾਂਦੇ ਮਹੰਤ ਰਜਨੀ ਗੁਰੂ ਕਾਫ਼ੀ ਸਮੇਂ ਤੋਂ ਕਾਂਗਰਸ ਪਾਰਟੀ ਦੀਆਂ ਗਤੀਵਿਧੀਆਂ ਤੋਂ ਕਿਨਾਰਾ ਕਰ ਰਹੇ ਸਨ | ਮਹੰਤ ਰਜਨੀ ਨੇ ਆਪਣੇ ਗਿਲ਼ੇ ਸ਼ਿਕਵੇ ਕਰਦਿਆਂ ਦੱਸਿਆ ਕਿ ਉਨ੍ਹਾਂ ਪਾਰਟੀ ਪ੍ਰਤੀ ਇਮਾਨਦਾਰੀ ਤੇ ਮਿਹਨਤ ਨਾਲ ਕੰਮ ਕੀਤਾ ਅਤੇ ਹਰ ਚੋਣਾਂ ਵਿਚ ਕਾਂਗਰਸ ਉਮੀਦਵਾਰ ਦੀ ਡੱਟ ਕੇ ਹਮਾਇਤ ਕੀਤੀ, ਪਰ ਫੇਰ ਵੀ ਕਿਸੇ ਕਾਂਗਰਸ ਲੀਡਰ ਵਲੋਂ ਉਨ੍ਹਾਂ ਦੀ ਸਾਰ ਨਹੀਂ ਲਈ ਗਈ | ਉਨ੍ਹਾਂ ਅਨੁਸਾਰ ਪਿਛਲੀਆਂ ਲੋਕ ਸਭਾ ਚੋਣਾਂ ਤੋਂ ਬਾਅਦ ਉਨ੍ਹਾਂ ਨੂੰ ਅਣਗੌਲਿਆ ਕਰਨ ਕਰਕੇ ਉਹ ਆਪਣੇ ਸਾਥੀਆਂ ਸਮੇਤ ਮਾਯੂਸ ਹੋ ਕੇ ਕਾਂਗਰਸ ਪਾਰਟੀ ਤੋਂ ਕਿਨਾਰਾ ਕਰ ਚੁੱਕੇ ਸਨ | ਇਸ ਮੌਕੇ ਡਾ. ਮਨੋਹਰ ਸਿੰਘ ਦੇ ਨਾਲ ਸੀਨੀਅਰ ਆਗੂ ਸਰਪੰਚ ਰਵਿੰਦਰ ਰਾਣਾ ਮਨੈਲਾ, ਜ਼ਿਲ੍ਹਾ ਮੀਤ ਪ੍ਰਧਾਨ ਭੀਮ ਚੰਦ ਸ਼ੁਕਲਾ, ਮਹਿਲਾ ਆਗੂ ਕਮਲਜੀਤ ਕੌਰ, ਮਹੰਤ ਬਿੱਲੋ, ਯੂਥ ਆਗੂ ਹਰੀਸ਼ ਸ਼ਰਮਾ ਸੰਘੋਲ ਅਤੇ ਗੁਰਪ੍ਰੀਤ ਸਿੰਘ ਗੌਲਡੀ ਵੀ ਮੌਜੂਦ ਸਨ | ਰਵਿੰਦਰ ਮਨੈਲਾ ਨੇ ਮਹੰਤ ਰਜਨੀ ਗੁਰੂ ਦੇ ਪਾਰਟੀ ਵਿਚ ਕੰਮਾਂ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਵਿਸ਼ਵਾਸ ਦਿਵਾਇਆ ਕਿ ਪਾਰਟੀ ਵਲੋਂ ਉਨ੍ਹਾਂ ਨੂੰ ਬਣਦਾ ਸਤਿਕਾਰ ਤੇ ਸਨਮਾਨ ਦਿੱਤਾ ਜਾਵੇਗਾ ਅਤੇ ਉਨ੍ਹਾਂ ਨੂੰ ਜਲਦੀ ਪਾਰਟੀ ਦੀਆਂ ਗਤੀਵਿਧੀਆਂ ਵਿਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ |
Ad Position 22
No active advertisement
ਪਿਛਲੀ ਖ਼ਬਰ ਰਿਮਟ ਯੂਨੀਵਰਸਿਟੀ 'ਚ ਗੈਸਟ ਲੈਕਚਰ ਕਰਵਾਇਆ ਅਗਲੀ ਖ਼ਬਰ ਪੈਨਸ਼ਨਰਜ਼ ਐਸੋਸੀਏਸ਼ਨ ਡਵੀਜ਼ਨ ਸਰਹਿੰਦ ਦੀ ਮਹੀਨਾਵਾਰ ਮੀਟਿੰਗ ਹੋਈ
Ad Position 24