21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਸ਼ੋ੍ਰਮਣੀ ਅਕਾਲੀ ਦਲ ਦੀ ਮੀਟਿੰਗ ਹੋਈ

Ad Position 21
No active advertisement
ਅਜੀਤ ਡੈਸਕ 12-03-2026
ਫ਼ਤਹਿਗੜ੍ਹ ਸਾਹਿਬ, 11 ਮਾਰਚ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੱਤਾ ਦੇ ਨਸ਼ੇ ਵਿਚ ਮੁੱਖ ਮੰਤਰੀ ਦੇ ਸਤਿਕਾਰਤ ਅਹੁਦੇ ਦੀ ਮਰਿਆਦਾ ਨੂੰ ਭੰਗ ਕਰਨ ਦੇ ਨਾਲ-ਨਾਲ ਧੀਆਂ ਭੈਣਾਂ ਦੀ ਇੱਜ਼ਤ ਕਰਨੀ ਵੀ ਭੁੱਲ ਗਏ ਹਨ ਤੇ ਉਨ੍ਹਾਂ ਵਲੋਂ ਭਾਬੀ ਵਾਲਾ ਦਿੱਤਾ ਗਿਆ ਬਿਆਨ ਔਰਤਾਂ ਦੇ ਆਤਮ ਸਨਮਾਨ ਨੂੰ ਠੇਸ ਪਹੁੰਚਾਉਣ ਵਾਲਾ ਹੈ, ਜਿਸ ਦੇ ਲਈ ਮੁੱਖ ਮੰਤਰੀ ਨੂੰ ਬਿਨਾਂ ਦੇਰੀ ਜਨਤਕ ਤੌਰ 'ਤੇ ਮੁਆਫ਼ੀ ਮੰਗਣੀ ਚਾਹੀਦੀ ਹੈ | ਸ. ਭੁੱਟਾ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਗਿਆਨੀ ਗੁਰਮੁੱਖ ਸਿੰਘ ਯਾਦਗਾਰੀ ਇਕੱਤਰਤਾ ਹਾਲ ਵਿਖੇ ਪਾਰਟੀ ਦੇ ਐੱਸ. ਸੀ. ਤੇ ਬੀ. ਸੀ. ਵਿੰਗ ਦੇ ਅਹੁਦੇਦਾਰਾਂ ਦਾ ਐਲਾਨ ਕਰਨ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਬੀ. ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਮਲਕੀਤ ਸਿੰਘ ਮਠਾੜੂ ਵਲੋਂ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਅਤੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਸ਼ਰਨਜੀਤ ਸਿੰਘ ਚਨਾਰਥਲ ਦੀ ਅਗਵਾਈ ਹੇਠ ਜਰਨੈਲ ਸਿੰਘ ਖਾਲਸਾ ਸਾਨੀਪੁਰ ਨੂੰ ਬੀ.ਸੀ. ਵਿੰਗ ਦਾ ਹਲਕਾ ਪ੍ਰਧਾਨ ਤੇ ਹਰਨੇਕ ਸਿੰਘ ਹੰਸਾਲੀ ਨੂੰ ਉਪ ਪ੍ਰਧਾਨ ਬਣਾਇਆ ਗਿਆ | ਜਦੋਂਕਿ ਦਵਿੰਦਰ ਸਿੰਘ ਬਹਿਲੋਲਪੁਰ ਨੂੰ ਐਸ.ਸੀ ਵਿੰਗ ਦਾ ਪ੍ਰਧਾਨ ਤੇ ਮਨਜੀਤ ਸਿੰਘ ਮਾਨ ਖਾਨਪੁਰ ਨੂੰ ਵਾਇਸ ਪ੍ਰਧਾਨ ਬਣਾਇਆ ਗਿਆ | ਸ. ਭੁੱਟਾ ਨੇ ਨਵ ਨਿਯੁਕਤ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਉਮੀਦ ਪ੍ਰਗਟਾਈ ਕਿ ਉਹ ਪਾਰਟੀ ਨੂੰ ਜ਼ਮੀਨੀ ਪੱਧਰ 'ਤੇ ਮਜ਼ਬੂਤ ਕਰਨ ਲਈ ਆਪਣੀਆਂ ਸੇਵਾਵਾਂ ਨਿਭਾਉਣਗੇ | ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਸ਼ਰਨਜੀਤ ਸਿੰਘ ਚਨਾਰਥਲ ਨੇ ਪੰਜਾਬ ਸਰਕਾਰ ਦੀ 'ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ' ਨੂੰ ਸੂਬੇ ਦੀਆਂ ਔਰਤਾਂ ਨਾਲ ਕੋਝਾ ਮਜ਼ਾਕ ਕਰਾਰ ਦਿੱਤਾ | ਇਹ ਲੋਕਾਂ ਨੂੰ ਗੁੰਮਰਾਹ ਕਰਨ ਵਾਲੀ ਨੀਤੀ ਹੈ | ਇਸ ਮੌਕੇ ਸੀਨੀਅਰ ਆਗੂ ਦਿਲਬਾਗ ਸਿੰਘ ਬਾਘਾ, ਵਰਿੰਦਰ ਸਿੰਘ ਬੱਬਲ ਭਮਾਰਸੀ ਜ਼ੇਰ, ਜਗਤਾਰ ਸਿੰਘ ਗੁਣੀਆ ਮਾਜਰਾ ਸਰਕਲ ਪ੍ਰਧਾਨ ਹੱਲੋਤਾਲੀ, ਸਰਬਜੀਤ ਸਿੰਘ ਡੰਘੇੜੀਆਂ ਸਰਕਲ ਪ੍ਰਧਾਨ ਬਡਾਲੀ ਆਲਾ ਸਿੰਘ, ਪਲਵਿੰਦਰ ਸਿੰਘ ਸਰਕਲ ਪ੍ਰਧਾਨ ਨਬੀਪੁਰ, ਨਵਰੀਤ ਸਿੰਘ ਕੋਟਲਾ ਭਾਈਕਾ ਸਰਕਲ ਪ੍ਰਧਾਨ ਮੰਡੋਫਲ, ਸੁਖਦੀਪ ਸਿੰਘ ਬਹਿਲੋਲਪੁਰ ਸਰਕਲ ਪ੍ਰਧਾਨ ਮੂਲੇਪੁਰ, ਜਗਦੀਪ ਸਿੰਘ ਚੱਠਾ ਸਰਕਲ ਪ੍ਰਧਾਨ ਬਧੌਛੀ, ਕੁਲਦੀਪ ਸਿੰਘ ਪੋਲਾ, ਕਰਮਜੀਤ ਸਿੰਘ ਜੱਲ੍ਹਾ, ਦਵਿੰਦਰ ਸਿੰਘ ਬੱਬੀ, ਤਜਿੰਦਰ ਸਿੰਘ ਸੌਂਢਾ, ਸੁਖਵਿੰਦਰ ਸਿੰਘ ਤੇ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮਾਤਾ ਜਸਪਾਲ ਕੌਰ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਹੋਇਆ ਅਗਲੀ ਖ਼ਬਰ ਗੈਸ ਤੇ ਪੈਟਰੋਲ ਦੀ ਜਮ੍ਹਾਂਖ਼ੋਰੀ ਦੀ ਸ਼ਿਕਾਇਤ ਸਾਹਮਣੇ ਆਉਣ 'ਤੇ ਹੋਵੇਗੀ ਸਖ਼ਤ ਕਾਨੂੰਨੀ ਕਾਰਵਾਈ- ਡੀ.ਸੀ.
Ad Position 24