ਫ਼ਤਹਿਗੜ੍ਹ ਸਾਹਿਬ, 11 ਮਾਰਚ (ਪੱਤਰ ਪ੍ਰੇਰਕ)-ਅਦਾਰਾ 'ਅਜੀਤ' ਉਪ ਦਫ਼ਤਰ ਫ਼ਤਹਿਗੜ੍ਹ ਸਾਹਿਬ ਵਿਖੇ ਪੰਜਾਬੀ ਆਪ੍ਰੇਟਰ ਵਜੋਂ ਸੇਵਾਵਾਂ ਨਿਭਾਅ ਰਹੇ ਨਰਜਿੰਦਰ ਸਿੰਘ ਦੇ ਮਾਤਾ ਜਸਪਾਲ ਕੌਰ ਪਤਨੀ ਸਵ. ਕਰਮ ਸਿੰਘ, ਜੋ ਕਿ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਦੇ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਬਾੜਾ ਸਰਹਿੰਦ ਵਿਖੇ ਹੋਇਆ, ਜਿਸ ਦੌਰਾਨ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਵਲੋਂ ਸੰਗਤਾਂ ਨੂੰ ਵੈਰਾਗਮਈ ਸ਼ਬਦ ਕੀਰਤਨ ਸਰਵਣ ਕਰਵਾਇਆ ਗਿਆ | ਇਸ ਮੌਕੇ ਉਪ ਦਫ਼ਤਰ ਫ਼ਤਹਿਗੜ੍ਹ ਸਾਹਿਬ ਦੇ ਇੰਚਾਰਜ ਬਲਜਿੰਦਰ ਸਿੰਘ ਨੇ ਅਦਾਰਾ 'ਅਜੀਤ' ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਵਲੋਂ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਅਤੇ ਵਿੱਛੜੀ ਰੂਹ ਨੂੰ ਸ਼ਰਧਾ ਦੇ ਫੁੱਲ੍ਹ ਭੇਟ ਕੀਤੇ | ਇਸ ਮੌਕੇ ਸੇਵਾ ਮੁਕਤ ਪਿ੍ੰਸੀਪਲ ਗੁਰਪਾਲ ਸਿੰਘ ਨੇ ਮਾਤਾ ਜਸਪਾਲ ਕੌਰ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਉਨ੍ਹਾਂ ਦੇ ਸਾਦਗੀ ਭਰੇ ਜੀਵਨ ਬਾਰੇ ਸੰਗਤਾਂ ਨੂੰ ਜਾਣੂ ਕਰਵਾਇਆ | ਸ਼ਰਧਾਂਜਲੀ ਸਮਾਗਮ ਵਿਚ ਰਾਜਿੰਦਰ ਸਿੰਘ ਬੱਤਰਾ, ਮਨਪ੍ਰੀਤ ਸਿੰਘ, ਜਤਿੰਦਰ ਸਿੰਘ ਰਾਠੌਰ, ਜੋਗਿੰਦਰਪਾਲ ਖਮਾਣੋਂ, ਗੁਰਨਾਮ ਸਿੰਘ ਚੀਨਾ ਸੰਘੋਲ, ਰਾਜੇਸ਼ ਸ਼ਰਮਾ ਮੰਡੀ ਗੋਬਿੰਦਗੜ੍ਹ, ਅਮਿਤ ਸ਼ਰਮਾ, ਬਿਕਰਮਜੀਤ ਸਿੰਘ ਸਹੋਤਾ, ਕਰਨਵੀਰ ਸ਼ਰਮਾ, ਰਵਿੰਦਰ ਮੌਦਗਿੱਲ, ਆਪ੍ਰੇਟਰ ਖੁਸ਼ਵੀਰ ਸਿੰਘ, ਅਟੈਂਡੈਂਟ ਸਾਹਿਲ ਕੁਮਾਰ, ਕਰਨ ਭੂੰਬਕ, ਸਾਬਕਾ ਕੌਂਸਲਰ ਪ੍ਰੇਮ ਸਿੰਘ, ਰਿਟਾ. ਮਾਸਟਰ ਧੀਰ ਸਿੰਘ, ਅਮਨਦੀਪ ਸਿੰਘ, ਹਰਜਿੰਦਰ ਸਿੰਘ, ਗੁਰਜਿੰਦਰ ਸਿੰਘ, ਡਾ. ਮਹਿੰਦਰ ਸਿੰਘ ਰੋਟਾ, ਹਰਿੰਦਰ ਸਿੰਘ ਭੰਗੂ, ਅਜੀਤ ਸਿੰਘ ਕੁੱਕੜ ਮਾਜਰਾ, ਲਖਵਿੰਦਰ ਸਿੰਘ ਸਮੇਤ ਵੱਖ-ਵੱਖ ਸਮਾਜਿਕ ਤੇ ਧਾਰਮਿਕ ਸੰਸਥਾਵਾਂ ਦੇ ਪ੍ਰਤੀਨਿਧੀ ਸ਼ਾਮਿਲ ਸਨ |