21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਮੋਗਾ ਰੈਲੀ 'ਚ ਵਿਧਾਨ ਸਭਾ ਚੋਣਾਂ ਲਈ ਬਿਗਲ ਵਜਾਇਆ ਜਾਵੇਗਾ- ਪ੍ਰਦੀਪ ਗਰਗ

Ad Position 21
No active advertisement
ਅਜੀਤ ਡੈਸਕ 12-03-2026
ਫ਼ਤਹਿਗੜ੍ਹ ਸਾਹਿਬ, 11 ਮਾਰਚ (ਬਲਜਿੰਦਰ ਸਿੰਘ)-ਭਾਜਪਾ ਵਲੋਂ 14 ਮਾਰਚ ਨੂੰ ਮੋਗਾ ਵਿਚ ਕੀਤੀ ਜਾ ਰਹੀ 'ਬਦਲਾਅ ਰੈਲੀ' ਦੀਆਂ ਤਿਆਰੀਆਂ ਸਬੰਧੀ ਅੱਜ ਸਾਬਕਾ ਜ਼ਿਲ੍ਹਾ ਪ੍ਰਧਾਨ ਪ੍ਰਦੀਪ ਗਰਗ ਨੇ ਵੱਖ-ਵੱਖ ਖੇਤਰਾਂ ਵਿਚ ਪਾਰਟੀ ਆਗੂਆਂ ਨੂੰ ਨਾਲ ਲੈ ਕੇ ਮੀਟਿੰਗਾਂ ਕੀਤੀਆਂ | ਜਾਣਕਾਰੀ ਦਿੰਦਿਆਂ ਪ੍ਰਦੀਪ ਗਰਗ ਨੇ ਕਿਹਾ ਕਿ ਪੰਜਾਬ ਵਿਚ ਇਸ ਵੇਲੇ ਅਰਾਜਕਤਾ ਦਾ ਮਾਹੌਲ ਅਤੇ ਕਾਨੂੰਨ ਵਿਵਸਥਾ ਡਾਵਾਂਡੋਲ ਹੈ | ਕਿਉਂਕਿ ਦਿਨ ਦਿਹਾੜੇ ਕਤਲੋਂ ਗਾਰਤ, ਉਦਯੋਗਪਤੀਆਂ ਤੇ ਵਪਾਰੀਆਂ ਤੋਂ ਫਿਰੌਤੀਆਂ ਦੀ ਮੰਗ, ਲੁੱਟਾਂ-ਖੋਹਾਂ ਅਤੇ ਨਸ਼ੇ ਦੇ ਵੱਧਦੇ ਰੁਝਾਨ ਕਾਰਨ ਸੂਬੇ ਅਮਨ ਪਸੰਦ ਨਾਗਰਿਕ ਡਰ ਤੇ ਸਹਿਮ ਦੇ ਮਾਹੌਲ ਵਿਚ ਜੀਵਨ ਬਤੀਤ ਕਰਨ ਲਈ ਮਜਬੂਰ ਹਨ | ਗਰਗ ਨੇ ਕਿਹਾ ਕਿ ਅਪਰਾਧੀ ਕਿਸਮ ਦੇ ਲੋਕ ਸਰਕਾਰ ਅਤੇ ਪੁਲਿਸ ਦੇ ਡਰ ਤੋਂ ਬੇਖ਼ੌਫ਼ ਹੋ ਕੇ ਅਪਰਾਧਿਕ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ, ਪਰ ਸਰਕਾਰ ਇਸ਼ਤਿਹਾਰਬਾਜ਼ੀ ਵਿਚ ਮਸਰੂਫ਼ ਹੈ | ਉਨ੍ਹਾਂ ਕਿਹਾ ਕਿ ਭਾਜਪਾ ਵਲੋਂ 14 ਮਾਰਚ ਨੂੰ ਮੋਗਾ ਵਿਖੇ ਕੀਤੀ ਜਾਣ ਵਾਲੀ ਰੈਲੀ ਦੌਰਾਨ ਜਿੱਥੇ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਦਾ ਬਿਗਲ ਵਜਾਇਆ ਜਾਵੇਗਾ, ਉੱਥੇ ਹੀ ਮੌਜੂਦਾ 'ਆਪ' ਸਰਕਾਰ ਦੀਆਂ ਝੂਠੀਆਂ ਗਰੰਟੀਆਂ ਅਤੇ ਲੋਕ ਵਿਰੋਧੀ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਦੀ ਸ਼ੁਰੂਆਤ ਕੀਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਰੈਲੀ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸੰਬੋਧਨ ਕਰਨਗੇ | ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ 'ਚੋਂ ਸੈਂਕੜੇ ਬੱਸਾਂ ਦੇ ਵੱਡੇ ਕਾਫ਼ਲੇ ਸਮੇਤ ਹਜ਼ਾਰਾਂ ਦੀ ਗਿਣਤੀ ਵਿਚ ਪਾਰਟੀ ਵਰਕਰ ਤੇ ਆਮ ਲੋਕ ਸ਼ਮੂਲੀਅਤ ਕਰਕੇ ਰੈਲੀ ਨੂੰ ਇਤਿਹਾਸਕ ਬਣਾਉਣਗੇ | ਇਸ ਮੌਕੇ 'ਤੇ ਭਾਜਪਾ ਐਸ.ਸੀ ਮੋਰਚਾ ਦੇ ਸੂਬਾ ਮੀਤ ਪ੍ਰਧਾਨ ਕੁਲਦੀਪ ਸਿੰਘ ਸਿੱਧੂਪੁਰ ਅਤੇ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਹੋਤਾ ਵੀ ਆਪਣੇ ਸਾਥੀਆਂ ਸਮੇਤ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਕਾਂਗਰਸੀ ਆਗੂ ਨੇ ਪੰਜਾਬ ਦੀਆਂ ਔਰਤਾਂ 'ਤੇ ਟਿੱਪਣੀ ਕਰ ਉਨ੍ਹਾਂ ਦਾ ਅਪਮਾਨ ਕੀਤਾ- ਵਿਧਾਇਕ ਰਾਏ ਅਗਲੀ ਖ਼ਬਰ ਸਮੂਹਿਕ ਵਿਆਹ ਸਮਾਗਮ 15 ਨੂੰ
Ad Position 24