ਅਮਲੋਹ, 11 ਮਾਰਚ (ਕੇਵਲ ਸਿੰਘ, ਅੰਮਿ੍ਤ ਸ਼ੇਰਗਿੱਲ)-ਸ਼੍ਰੋਮਣੀ ਅਕਾਲੀ ਦਲ ਵਲੋਂ ਹਲਕਾ ਅਮਲੋਹ ਅੰਦਰ 25 ਮਾਰਚ ਨੂੰ ਅਨਾਜ ਮੰਡੀ ਅਮਲੋਹ ਵਿਖੇ ਕੀਤੀ ਜਾ ਰਹੀ ਪੰਜਾਬ ਬਚਾਓ ਰੈਲੀ ਵਿਚ ਸ਼ਹਿਰ ਤੋਂ ਵੱਡੀ ਗਿਣਤੀ 'ਚ ਲੋਕ ਸ਼ਮੂਲੀਅਤ ਕਰਨਗੇ ਤਾਂ ਜੋ ਇਸ ਰੈਲੀ ਨੂੰ ਇਕੱਠ ਪੱਖੋਂ ਇਤਿਹਾਸਿਕ ਬਣਾਇਆ ਜਾ ਸਕੇ | ਇਸ ਗੱਲ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਤੇ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਅੱਜ ਪਾਰਟੀ ਦਫ਼ਤਰ ਵਿਖੇ ਸ਼ਹਿਰ ਦੇ ਪ੍ਰਮੁੱਖ ਆਗੂਆਂ ਤੇ ਵਰਕਰਾਂ ਨਾਲ ਮੀਟਿੰਗ ਕਰਨ ਸਮੇਂ ਕੀਤਾ | ਇਸ ਮੌਕੇ 'ਤੇ ਐਡਵੋਕੇਟ ਸਤਨਾਮ ਸਿੰਘ ਭਗੜਾਣਾ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਆਰ.ਟੀ.ਆਈ ਸੈੱਲ ਦਾ ਸੂਬਾ ਕਮੇਟੀ ਮੈਂਬਰ ਬਣਨ 'ਤੇ ਵਧਾਈ ਦਿੰਦੇ ਹੋਏ ਵਿਸ਼ੇਸ਼ ਤੌਰ 'ਤੇ ਸਨਮਾਨਿਤ ਵੀ ਕੀਤਾ ਗਿਆ | ਰਾਜੂ ਖੰਨਾ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪੰਜਾਬ ਦੇ ਲੋਕਾਂ ਨੂੰ ਜਾਗਰੂਕ ਕਰਨ ਲਈ ਇਹ ਪੰਜਾਬ ਬਚਾਓ ਰੈਲੀਆਂ ਕੀਤੀਆਂ ਜਾ ਰਹੀਆਂ ਹਨ, ਤਾਂ ਜੋ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਝੂਠ ਬੋਲ ਕੇ, ਗੁੰਮਰਾਹ ਕਰਕੇ ਜੋ ਠੱਗੀ ਝੂਠੇ ਵਾਅਦੇ ਕਰਕੇ ਮਾਰੀ ਗਈ ਹੈ, ਉਸ ਤੋਂ ਸੁਚੇਤ ਕੀਤਾ ਜਾ ਸਕੇ | ਰਾਜੂ ਖੰਨਾ ਨੇ ਅਮਲੋਹ ਸ਼ਹਿਰ ਦੇ ਹਰ ਵਾਰਡ ਵਾਸੀ ਨੂੰ ਇਸ ਰੈਲੀ ਦਾ ਹਿੱਸਾ ਬਣਨ ਦੀ ਅਪੀਲ ਵੀ ਕੀਤੀ | ਇਸ ਮੀਟਿੰਗ ਵਿਚ ਸੀਨੀਅਰ ਆਗੂ ਕਰਮਜੀਤ ਸਿੰਘ ਭਗੜਾਣਾ, ਸ਼ਹਿਰੀ ਪ੍ਰਧਾਨ ਰਾਕੇਸ਼ ਕੁਮਾਰ ਸ਼ਾਹੀ, ਜਥੇਦਾਰ ਕੁਲਦੀਪ ਸਿੰਘ ਮਛਰਾਈ, ਸੁਖਵਿੰਦਰ ਸਿੰਘ ਕਾਲਾ ਅਰੋੜਾ, ਡਾ. ਅਰਜਨ ਸਿੰਘ, ਗੁਰਦੀਪ ਸਿੰਘ ਮੰਡੋਫਲ, ਜਥੇ. ਹਰਬੰਸ ਸਿੰਘ ਬਡਾਲੀ, ਜਥੇ. ਹਰਵਿੰਦਰ ਸਿੰਘ ਬਿੰਦਾ ਮਾਜਰੀ, ਯੂਥ ਆਗੂ ਕਮਲਜੀਤ ਸਿੰਘ ਗਿੱਲ, ਪਰਮਿੰਦਰ ਸਿੰਘ ਨੀਟਾ ਸੰਧੂ, ਅਮੋਲਕ ਸਿੰਘ ਕੁੰਜਾਰੀ, ਗੁਰਮੀਤ ਸਿੰਘ ਮਿੰਟੂ ਅਰੋੜਾ, ਸੁਰਿੰਦਰ ਸਿੰਘ ਜੇ.ਈ, ਗੁਰਦੀਪ ਸਿੰਘ ਬੱਬੀ, ਮੋਹਨ ਸਿੰਘ ਧਰਮਗੜ੍ਹ, ਮਨਜੀਤ ਸਿੰਘ ਕੈਂਥ, ਗੁਰਕੀਰਤ ਸਿੰਘ ਪਨਾਗ, ਗੁਰਮੇਲ ਸਿੰਘ, ਬਲਤੇਜ ਸਿੰਘ ਸਾਬਕਾ ਕੌਂਸਲਰ, ਬਲਵੰਤ ਸਿੰਘ ਮਾਨ, ਬੱਬੀ ਡੰਗ, ਪਿ੍ੰਸ ਭੱਦਲਥੂਹਾ, ਕੁਲਵਿੰਦਰ ਸਿੰਘ ਰਹਿਲ, ਪਰਮਜੀਤ ਸਿੰਘ ਔਜਲਾ, ਦਰਸ਼ਨ ਸਿੰਘ ਔਲਖ, ਐਂਡ ਗੋਲਡੀ ਅਰੋੜਾ, ਐਂਡ ਸ਼ੀਤਲ ਸ਼ਰਮਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਸ਼ਹਿਰ ਵਾਸੀ ਮੌਜੂਦ ਸਨ |