ਫ਼ਤਹਿਗੜ੍ਹ ਸਾਹਿਬ, 27 ਮਾਰਚ (ਮਨਪ੍ਰੀਤ ਸਿੰਘ)-ਅਨਾਜ ਮੰਡੀ ਸਰਹਿੰਦ ਵਿਖੇ ਹੋ ਰਹੀ ਵਿਸ਼ਾਲ ਰੈਲੀ ਦੀਆਂ ਤਿਆਰੀਆਂ ਮੁਕੰਮਲ ਹੋਣ ਉਪਰੰਤ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਦਫ਼ਤਰ ਵਿਖੇ ਵਿਚਾਰ ਵਟਾਂਦਰਾ ਕਰਦੇ ਹੋਏ ਆਗੂਆਂ ਗੁਰਪ੍ਰੀਤ ਸਿੰਘ ਜੀ.ਪੀ. ਸੂਬਾ ਪ੍ਰਧਾਨ ਐੱਸ. ਸੀ. ਵਿੰਗ, ਜ਼ਿਲ੍ਹਾ ਪ੍ਰਧਾਨ ਅਜੈ ਸਿੰਘ ਲਿਬੜਾ, ਸਟੇਟ ਸਪੋਕਸਪਰਸਨ ਤੇ ਚੇਅਰਮੈਨ ਗੁਰਵਿੰਦਰ ਸਿੰਘ ਢਿੱਲੋਂ, ਨਸ਼ੇ ਵਿਰੋਧੀ ਜ਼ਿਲ੍ਹਾ ਪ੍ਰਧਾਨ ਉਂਕਾਰ ਚੌਹਾਨ ਨੇ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਇਸ ਪੱਧਰ ਦੀ ਵੱਡੀ ਰੈਲੀ ਪਹਿਲਾਂ ਕਦੇ ਨਹੀਂ ਹੋਈ, ਜਿਸ ਵਿਚ 'ਆਪ' ਆਗੂਆਂ ਵਲੋਂ ਸੂਬੇ ਦੇ ਲੋਕਾਂ ਲਈ ਵੱਡੀਆਂ ਸੌਗਾਤਾਂ ਦਾ ਐਲਾਨ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਰੈਲੀ ਪ੍ਰਤੀ ਆਮ ਆਦਮੀ ਪਾਰਟੀ ਦੇ ਵਰਕਰਾਂ 'ਚ ਭਾਰੀ ਉਤਸ਼ਾਹ ਹੈ ਤੇ ਵੱਡੀ ਗਿਣਤੀ 'ਚ ਹਲਕੇ ਸਮੇਤ ਸੂਬੇ ਦੇ ਲੋਕ ਰੈਲੀ 'ਚ ਸ਼ਮੂਲੀਅਤ ਕਰਨਗੇ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਇਸ ਰੈਲੀ 'ਚ ਲੋਕਾਂ ਲਈ ਪ੍ਰਸ਼ਾਸਨ ਵਲੋਂ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਤੇ 'ਆਪ' ਆਗੂਆਂ ਤੇ ਵਰਕਰਾਂ ਨੂੰ ਰੈਲੀ 'ਚ ਪੂਰਾ ਮਾਣ ਸਨਮਾਨ ਦਿੱਤਾ ਜਾਵੇਗਾ | ਇਸ ਮੌਕੇ ਹੋਰਨਾਂ ਤੋਂ ਇਲਾਵਾ ਬਲਾਕ ਪ੍ਰਧਾਨ ਬਲਬੀਰ ਸਿੰਘ ਸੋਢੀ, ਹਲਕਾ ਮੀਡੀਆ ਕੋ ਇੰਚਾਰਜ ਬਿਕਰਮਜੀਤ ਸਿੰਘ ਵਿੱਕੀ, ਕਿਸ਼ੋਰ ਚੰਦ ਖੰਨਾ ਬਲਾਕ ਪ੍ਰਧਾਨ, ਸੁਰਜੀਤ ਸਿੰਘ ਕਾਲੇਵਾਲ, ਰਾਜਵੰਤ ਸਿੰਘ ਰਾਜੂ, ਮਨੀਸ਼ ਸ਼ਰਮਾ ਆਦਿ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ |