12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਸੰਤ ਨਗਰ ਵਾਰਡ ਨੰ. 23 'ਚ ਪਬਲਿਕ ਮਿਲਣੀ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

Ad Position 21
No active advertisement
ਅਜੀਤ ਡੈਸਕ 28-03-2026
ਮੰਡੀ ਗੋਬਿੰਦਗੜ੍ਹ, 27 ਮਾਰਚ (ਰਾਜੇਸ਼ ਸ਼ਰਮਾ)-ਸਥਾਨਕ ਸੰਤ ਨਗਰ ਵਾਰਡ ਨੰ. 23 ਵਿਚ ਸਾਬਕਾ ਕੈਬਨਿਟ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਵਲੋਂ ਪੰਜਾਬ ਮਹਿਲਾ ਕਾਂਗਰਸ ਦੀ ਮੀਤ ਪ੍ਰਧਾਨ ਨੀਲਮ ਰਾਣੀ ਦੀ ਅਗਵਾਈ ਹੇਠ ਲੋਕਾਂ ਨਾਲ ਇਕ ਮੀਟਿੰਗ ਕੀਤੀ ਗਈ | ਇਸ ਦੌਰਾਨ ਵੱਡੀ ਗਿਣਤੀ ਵਿਚ ਇਲਾਕਾ ਵਾਸੀਆਂ ਨੇ ਸ਼ਮੂਲੀਅਤ ਕਰਕੇ ਆਪਣੀਆਂ ਸਮੱਸਿਆਵਾਂ ਸਾਬਕਾ ਮੰਤਰੀ ਅੱਗੇ ਰੱਖੀਆਂ | ਇਸ ਮੌਕੇ ਸ. ਨਾਭਾ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਹੀ ਆਮ ਲੋਕਾਂ ਦੀ ਭਲਾਈ ਲਈ ਵਚਨਬੱਧ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿਚ ਵੀ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਵਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਲੋਕਾਂ ਦੀਆਂ ਉਮੀਦਾਂ 'ਤੇ ਖਰੀ ਨਹੀਂ ਉੱਤਰੀ, ਜਿਸ ਕਾਰਨ ਹਰ ਵਰਗ ਵਿਚ ਨਾਰਾਜ਼ਗੀ ਪਾਈ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਲੋਕਾਂ ਦੇ ਹੱਕਾਂ ਦੀ ਲੜਾਈ ਲੜਦੀ ਰਹੇਗੀ ਅਤੇ ਜਿੱਥੇ ਵੀ ਜਨਤਾ ਨਾਲ ਅਨਿਆਂ ਹੋਵੇਗਾ, ਉੱਥੇ ਪਾਰਟੀ ਮਜ਼ਬੂਤੀ ਨਾਲ ਖੜੀ ਹੋਵੇਗੀ | ਇਸ ਦੌਰਾਨ ਉਨ੍ਹਾਂ ਨੇ ਇਲਾਕੇ ਦੀਆਂ ਮੁੱਖ ਸਮੱਸਿਆਵਾਂ ਨੂੰ ਜਲਦੀ ਹੱਲ ਕਰਨ ਦਾ ਭਰੋਸਾ ਵੀ ਦਿੱਤਾ | ਇਸ ਮੌਕੇ ਬਲਾਕ ਕਾਂਗਰਸ ਪ੍ਰਧਾਨ ਸੰਜੀਵ ਦੱਤਾ, ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਤੇ ਕੌਂਸਲਰ ਅਰਵਿੰਦ ਸਿੰਗਲਾ, ਅਮਿੱਤ ਜੈ ਚੰਦ ਸ਼ਰਮਾ, ਜਗਮੀਤ ਸਹੋਤਾ, ਸ਼ਿਵ ਸ਼ਰਮਾ, ਸੇਵਾ ਦਲ ਦੇ ਜ਼ਿਲ੍ਹਾ ਪ੍ਰਧਾਨ ਲਾਲ ਸਿੰਘ ਲਾਲੀ, ਰਣਜੀਤ ਸਿੰਘ ਅੰਬੇਮਾਜਰਾ, ਸੱਤਿਆ ਰਾਣੀ, ਕਰਮਤੇ ਬੇਗਮ, ਸੁਖਦੇਵ ਕੌਰ, ਅਨੀਤਾ ਰਾਣੀ, ਅੰਬਲਾ, ਸੁਲਤਾਨ, ਜਲੀਲ ਅਹਿਮਦ, ਵਿਸ਼ਾਲ, ਅਰਮੀਨਾ ਬਲਬੀਰ ਸਿੰਘ, ਅਮਰੀਕ ਸਿੰਘ, ਜਨਕਰਾਜ, ਨਵਦੀਪ ਸਿੰਘ, ਕਲਦੀਪ ਕੌਰ, ਮਨਪ੍ਰੀਤ, ਸੁਖਰਾਜ ਕੌਰ, ਜਯੋਤੀ ਰਾਣੀ, ਸੁਖਵਿੰਦਰ ਕੌਰ, ਖੁਸ਼ਬੀਰ ਸਿੰਘ, ਮੁਕੇਸ਼ ਕੁਮਾਰ, ਹਰਭਜਨ ਕੌਰ, ਗੁਰਚਰਨ ਸਿੰਘ, ਨਿਸ਼ਾ, ਅਰਮਿੰਦਾ, ਅਸ਼ਵਨੀ, ਲਖਵਿੰਦਰ ਸਿੰਘ, ਗੁਰਿੰਦਰ ਸਿੰਘ, ਸੰਤ ਰਾਮ, ਲਖਵਿੰਦਰ ਕੌਰ ਸਮੇਤ ਵੱਡੀ ਗਿਣਤੀ ਵਿਚ ਇਲਾਕਾ ਵਾਸੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਵਲੋਂ ਸੜਕਾਂ ਦੀ ਨੁਹਾਰ ਬਦਲੀ ਜਾ ਰਹੀ ਹੈ-ਵਿਧਾਇਕ ਰਾਏ ਅਗਲੀ ਖ਼ਬਰ ਦੇਸ਼ ਭਗਤ 'ਵਰਸਿਟੀ 'ਚ ਵਿਸ਼ਵ ਜਲ ਦਿਵਸ ਮਨਾਇਆ
Ad Position 24