12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਕਾਂਗਰਸ ਪਾਰਟੀ ਟਕਸਾਲੀ ਆਗੂਆਂ ਤੇ ਵਰਕਰਾਂ ਦਾ ਹਮੇਸ਼ਾ ਸਨਮਾਨ ਕਰਦੀ ਹੈ-ਸਾਬਕਾ ਮੰਤਰੀ ਨਾਭਾ

Ad Position 21
No active advertisement
ਅਜੀਤ ਡੈਸਕ 28-03-2026
ਫ਼ਤਹਿਗੜ੍ਹ ਸਾਹਿਬ, 27 ਮਾਰਚ (ਬਲਜਿੰਦਰ ਸਿੰਘ)-ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬਲਿਹਾਰ ਸਿੰਘ ਚੁੰਨ੍ਹੀ ਨਾਲ ਅੱਜ ਸਾਬਕਾ ਕੈਬਨਿਟ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਨੇ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚ ਕੇ ਵਿਸ਼ੇਸ਼ ਮੀਟਿੰਗ ਕੀਤੀ | ਜਿਸ ਦੌਰਾਨ ਬਲਿਹਾਰ ਸਿੰਘ ਚੁੰਨ੍ਹੀ ਵਲੋਂ ਕਾਕਾ ਰਣਦੀਪ ਸਿੰਘ ਨਾਭਾ ਦਾ ਸਵਾਗਤ ਕਰਦੇ ਹੋਏ ਉਨ੍ਹਾਂ ਨੂੰ ਸਿਰੋਪਾਉ ਤੇ ਸ੍ਰੀ ਸਾਹਿਬ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਾਬਕਾ ਮੰਤਰੀ ਸ. ਨਾਭਾ ਨੇ ਕਿਹਾ ਕਿ ਕਾਂਗਰਸ ਪਾਰਟੀ ਟਕਸਾਲੀ ਆਗੂਆਂ ਤੇ ਵਰਕਰਾਂ ਦਾ ਹਮੇਸ਼ਾ ਸਨਮਾਨ ਕਰਦੀ ਹੈ ਕਿਉਂਕਿ ਉਨ੍ਹਾਂ ਦੁਆਰਾ ਜ਼ਮੀਨੀ ਪੱਧਰ 'ਤੇ ਕੀਤੀ ਜਾਂਦੀ ਮਿਹਨਤ ਸਦਕਾ ਹੀ ਸੂਬੇ ਅਤੇ ਦੇਸ਼ ਵਿਚ ਕਾਂਗਰਸ ਦੀ ਸਰਕਾਰ ਬਣਦੀ ਰਹੀ ਹੈ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਵੀ ਪਾਰਟੀ ਸ਼ਾਨਦਾਰ ਜਿੱਤ ਪ੍ਰਾਪਤ ਕਰਕੇ ਸਰਕਾਰ ਬਣਾਏਗੀ | ਸਾਬਕਾ ਮੰਤਰੀ ਨੇ ਕਿਹਾ ਕਿ ਬਲਿਹਾਰ ਸਿੰਘ ਚੁੰਨ੍ਹੀ ਵਿਧਾਨ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਵਿਚ ਕਾਂਗਰਸ ਪਾਰਟੀ ਦੇ ਸਰਗਰਮ ਆਗੂਆਂ ਦੀ ਮੋਹਰਲੀ ਕਤਾਰ ਵਿਚ ਸੇਵਾਵਾਂ ਨਿਭਾਅ ਰਹੇ ਹਨ ਅਤੇ ਉਨ੍ਹਾਂ ਦੀਆਂ ਸੇਵਾਵਾਂ ਦਾ ਸਮਾਂ ਆਉਣ 'ਤੇ ਮੁੱਲ ਮੋੜਿਆ ਜਾਵੇਗਾ | ਇਸ ਮੌਕੇ ਸ. ਚੁੰਨੀ ਨੇ ਕਿਹਾ ਕਿ ਉਹ ਬਿਨਾ ਕਿਸੇ ਸੁਆਰਥ ਤੋਂ ਕਾਂਗਰਸ ਪਾਰਟੀ ਪ੍ਰਤੀ ਆਪਣੀਆਂ ਸੇਵਾਵਾਂ ਨਿਭਾਉਂਦੇ ਆ ਰਹੇ ਹਨ ਅਤੇ ਭਵਿੱਖ ਵਿਚ ਹੋਰ ਵੀ ਸਰਗਰਮੀ ਨਾਲ ਸੇਵਾਵਾਂ ਨਿਭਾਈਆਂ ਜਾਣਗੀਆਂ | ਇਸ ਮੌਕੇ 'ਤੇ ਸਾਬਕਾ ਸਰਪੰਚ ਜਰਨੈਲ ਸਿੰਘ ਚੁੰਨੀ, ਸਾਬਕਾ ਸਰਪੰਚ ਸਰਬਜੀਤ ਸਿੰਘ ਰਾਮਪੁਰ, ਸਰਬਜੀਤ ਸਿੰਘ ਛੋਟਾ ਤੋਂ ਇਲਾਵਾ ਕਾਂਗਰਸ ਪਾਰਟੀ ਤੇ ਸੀਨੀਅਰ ਆਗੂ ਅਤੇ ਪਰਿਵਾਰਕ ਮੈਂਬਰ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਦੀਆਂ 4 ਸਾਲਾਂ ਦੀਆਂ ਉਪਲਬਧੀਆਂ ਲੋਕਾਂ ਤੱਕ ਪਹੁੰਚਾਉਣ ਲਈ ਮੁਹਿੰਮ ਤੇਜ਼ ਅਗਲੀ ਖ਼ਬਰ ਪੰਜਾਬ ਸਰਕਾਰ ਵਲੋਂ ਸੜਕਾਂ ਦੀ ਨੁਹਾਰ ਬਦਲੀ ਜਾ ਰਹੀ ਹੈ-ਵਿਧਾਇਕ ਰਾਏ
Ad Position 24