11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਐੱਨ. ਐੱਸ. ਐੱਸ. ਕੈਂਪ ਲਗਾਇਆ

Ad Position 21
No active advertisement
ਅਜੀਤ ਡੈਸਕ 28-03-2026
ਫ਼ਤਹਿਗੜ੍ਹ ਸਾਹਿਬ, 27 ਮਾਰਚ (ਬਲਜਿੰਦਰ ਸਿੰਘ)-ਯੂਨੀਵਰਸਿਟੀ ਕਾਲਜ ਚੁੰਨੀ ਦੇ ਐੱਨ. ਐੱਸ. ਐੱਸ. ਵਿਭਾਗ ਵਲੋਂ ਕਾਲਜ ਕੈਂਪਸ ਵਿਚ ਇਕ ਰੋਜ਼ਾ ਐੱਨ. ਐੱਸ. ਐੱਸ. ਕੈਂਪ ਲਗਾਇਆ ਗਿਆ | ਇਸ ਕੈਂਪ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿਚ ਸਮਾਜ ਸੇਵਾ, ਅਨੁਸ਼ਾਸਨ, ਸਫ਼ਾਈ, ਜਾਗਰੂਕਤਾ ਤੇ ਜ਼ਿੰਮੇਵਾਰੀ ਦੀ ਭਾਵਨਾ ਨੂੰ ਉਤਸ਼ਾਹਿਤ ਕਰਨਾ ਸੀ | ਕਾਰਜਕਾਰੀ ਇੰਚਾਰਜ ਡਾ. ਜਸਵਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਐੱਨ. ਐੱਸ. ਅੱੈਸ. ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਸਮਾਜ ਸੇਵਾ ਲਈ ਪ੍ਰੇਰਿਤ ਕੀਤਾ | ਇਹ ਕੈਂਪ ਪ੍ਰੋਗਰਾਮ ਅਫ਼ਸਰ ਡਾ. ਰਣਦੀਪ ਕੌਰ, ਡਾ. ਦਲਬੀਰ ਸਿੰਘ, ਸਹਾਇਕ ਪ੍ਰੋਗਰਾਮ ਅਫ਼ਸਰ ਡਾ. ਮਾਲਵਿਕਾ ਖੁਰਾਣਾ ਅਤੇ ਪ੍ਰੋ. ਅਮਰੀਕ ਸਿੰਘ ਦੀ ਦੇਖ-ਰੇਖ ਹੇਠ ਲਗਾਇਆ ਗਿਆ | ਕੈਂਪ ਦੌਰਾਨ 120 ਐੱਨ.ਐੱਸ.ਅੱੈਸ. ਵਲੰਟੀਅਰਾਂ ਨੇ ਕਾਲਜ ਕੈਂਪਸ ਵਿਚ ਸਫ਼ਾਈ ਅਭਿਆਨ ਚਲਾਇਆ | ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ ਸਫ਼ਾਈ, ਵਾਤਾਵਰਨ ਸੰਭਾਲ, ਜਲ ਬਚਾਓ, ਨਸ਼ਾ ਮੁਕਤੀ ਅਤੇ ਸਮਾਜਿਕ ਜਾਗਰੂਕਤਾ ਬਾਰੇ ਵੀ ਜਾਣਕਾਰੀ ਦਿੱਤੀ ਗਈ | ਇਸ ਮੌਕੇ ਵਲੰਟੀਅਰਾਂ ਨੂੰ ਰਿਫਰੈਸ਼ਮੈਂਟ ਵੀ ਦਿੱਤੀ ਗਈ |
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਕਮੇਟੀ ਦੇ ਇਜਲਾਸ 'ਚ ਜਮਹੂਰੀਅਤ ਨੂੰ ਬਹਾਲ ਕਰਨ ਦਾ ਮਤਾ ਪਾਸ ਹੋਵੇ-ਮਾਨ ਅਗਲੀ ਖ਼ਬਰ ਕੋਰਡੀਆ ਸੰਸਥਾ ਦੇ ਹੋਟਲ ਮੈਨੇਜਮੈਂਟ ਦੇ ਵਿਦਿਆਰਥੀ ਯੂਨੀਵਰਸਿਟੀ ਟੌਪਰ ਰਹੇ
Ad Position 24