10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਵਰਲਡ ਯੂਨੀਵਰਸਿਟੀ ਅਤੇ ਸਵਾਮੀ ਪ੍ਰੇਮਾਨੰਦ ਮਹਾਂਵਿਦਿਆਲਿਆ ਵਿਚਕਾਰ ਸਮਝੌਤਾ ਸਹੀਬੱਧ

Ad Position 21
No active advertisement
ਅਜੀਤ ਡੈਸਕ 28-03-2026
ਫ਼ਤਹਿਗੜ੍ਹ ਸਾਹਿਬ, 27 ਮਾਰਚ (ਬਲਜਿੰਦਰ ਸਿੰਘ)-ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫ਼ਤਹਿਗੜ੍ਹ ਸਾਹਿਬ ਦੇ ਰਸਾਇਣ ਵਿਗਿਆਨ ਵਿਭਾਗ ਨੇ ਸਵਾਮੀ ਪ੍ਰੇਮਾਨੰਦ ਮਹਾਵਿਦਿਆਲਿਆ ਮੁਕੇਰੀਆਂ ਦੇ ਰਸਾਇਣ ਵਿਗਿਆਨ ਵਿਭਾਗ ਨਾਲ ਇਕ ਸਮਝੌਤੇ ਪੱਤਰ 'ਤੇ ਹਸਤਾਖ਼ਰ ਕੀਤੇ | ਅਕਾਦਮਿਕ ਸਹਿਯੋਗ ਨੂੰ ਮਜ਼ਬੂਤ ਕਰਨ ਅਤੇ ਖੋਜ ਉੱਤਮਤਾ ਨੂੰ ਉਤਸ਼ਾਹਿਤ ਕਰਨ ਵੱਲ ਇਹ ਇਕ ਮਹੱਤਵਪੂਰਨ ਕਦਮ ਹੈ | ਇਹ ਸਮਝੌਤਾ ਡਾ. ਪਰਿਤਪਾਲ ਸਿੰਘ ਉਪ ਕੁਲਪਤੀ, ਡਾ. ਸੁਖਵਿੰਦਰ ਸਿੰਘ ਬਿਲਿੰਗ ਡੀਨ ਅਕਾਦਮਿਕ ਮਾਮਲੇ ਅਤੇ ਡਾ. ਤੇਜਬੀਰ ਸਿੰਘ ਰਜਿਸਟਰਾਰ ਦੀ ਮੌਜੂਦਗੀ ਵਿਚ ਕੀਤਾ ਗਿਆ | ਪਤਵੰਤਿਆਂ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਅਜਿਹੇ ਅਕਾਦਮਿਕ ਸਹਿਯੋਗ ਗੁਣਵੱਤਾਪੂਰਨ ਖੋਜ, ਅੰਤਰ-ਅਨੁਸ਼ਾਸਨੀ ਸਿੱਖਿਆ ਅਤੇ ਦੋਵਾਂ ਸੰਸਥਾਵਾਂ ਦੇ ਸਮੁੱਚੇ ਵਿਕਾਸ ਲਈ ਬਹੁਤ ਜ਼ਰੂਰੀ ਹਨ | ਡਾ. ਰਾਹੁਲ ਬਦਰੂ ਮੁਖੀ ਰਸਾਇਣ ਵਿਗਿਆਨ ਵਿਭਾਗ ਵਰਲਡ ਯੂਨੀਵਰਸਿਟੀ ਅਤੇ ਡਾ. ਜਸਮਿੰਦਰ ਸਿੰਘ ਮੁਖੀ ਰਸਾਇਣ ਵਿਗਿਆਨ ਵਿਭਾਗ ਸਵਾਮੀ ਪ੍ਰੇਮਾਨੰਦ ਮਹਾਵਿਦਿਆਲਿਆ ਮੁਕੇਰੀਆਂ ਨੇ ਸਾਂਝੇ ਤੌਰ 'ਤੇ ਕਿਹਾ ਕਿ ਇਹ ਸਮਝੌਤਾ ਮੌਜੂਦਾ ਪੀੜ੍ਹੀ ਨੂੰ ਗੁਣਵੱਤਾਪੂਰਨ ਸਿੱਖਿਆ ਤੇ ਖੋਜ ਦੇ ਮੌਕੇ ਪ੍ਰਦਾਨ ਕਰਨ ਲਈ ਇਕ ਮਜ਼ਬੂਤ ਢਾਂਚਾ ਮੁਹੱਈਆ ਕਰਦਾ ਹੈ | ਇਸ ਦੇ ਤਹਿਤ ਸਾਂਝੇ ਖੋਜ ਪ੍ਰੋਜੈਕਟਾਂ, ਨਵੀਨਤਾ ਪ੍ਰੋਗਰਾਮਾਂ, ਹੁਨਰ ਵਿਕਾਸ ਪਹਿਲਕਦਮੀਆਂ ਅਤੇ ਅਕਾਦਮਿਕ ਸਰੋਤਾਂ ਦੇ ਆਦਾਨ-ਪ੍ਰਦਾਨ ਵਰਗੇ ਖੇਤਰਾਂ ਵਿਚ ਸਹਿਯੋਗ ਨੂੰ ਉਤਸ਼ਾਹਿਤ ਕੀਤਾ ਜਾਵੇਗਾ | ਇਸ ਸਾਂਝੇਦਾਰੀ ਦਾ ਉਦੇਸ਼ ਖੋਜ ਉਤਪਾਦਨ ਵਿਚ ਵਾਧਾ ਕਰਨ, ਨਵੀਨਤਾ ਨੂੰ ਉਤਸ਼ਾਹਿਤ ਕਰਨ ਅਤੇ ਦੋਵਾਂ ਸੰਸਥਾਵਾਂ ਦੇ ਫੈਕਲਟੀ ਮੈਂਬਰਾਂ ਤੇ ਵਿਦਿਆਰਥੀਆਂ ਨੂੰ ਵਿਆਪਕ ਅਕਾਦਮਿਕ ਮੌਕੇ ਪ੍ਰਦਾਨ ਕਰਨਾ ਹੈ | ਇਸ ਮੌਕੇ 'ਤੇ ਡਾ. ਸਮੀਰ ਸ਼ਰਮਾ, ਪਿ੍ੰਸੀਪਲ ਐਸ.ਪੀ.ਐਨ ਕਾਲਜ ਮੁਕੇਰੀਆਂ ਨੇ ਵਰਲਡ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ. ਪਰਿਤਪਾਲ ਸਿੰਘ ਦਾ ਧੰਨਵਾਦ ਕੀਤਾ ਅਤੇ ਭਵਿੱਖ ਵਿਚ ਵੀ ਇਸ ਤਰ੍ਹਾਂ ਦੇ ਹੋਰ ਸਾਂਝੇ ਉਪਰਾਲਿਆਂ ਦੀ ਕਾਮਨਾ ਕੀਤੀ |
Ad Position 22
No active advertisement
ਪਿਛਲੀ ਖ਼ਬਰ ਨੌਜਵਾਨਾਂ ਨੂੰ ਬਾਣੀ ਅਤੇ ਬਾਣੇ ਨਾਲ ਜੋੜਿਆ ਜਾਵੇ-ਸਿੰਘ ਸਾਹਿਬ ਗਿਆਨੀ ਰਘਵੀਰ ਸਿੰਘ ਅਗਲੀ ਖ਼ਬਰ ਮੰਡੀ ਗੋਬਿੰਦਗੜ੍ਹ ਵਿਚ ਸ੍ਰੀ ਰਾਮ ਨੌਮੀ ਮੌਕੇ ਰਾਮ ਮੰਦਰ 'ਚ ਹੋਇਆ ਵਿਸ਼ਾਲ ਸਮਾਗਮ
Ad Position 24