ਫ਼ਤਹਿਗੜ੍ਹ ਸਾਹਿਬ, 28 ਮਾਰਚ (ਮਨਪ੍ਰੀਤ ਸਿੰਘ)-ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਵਲੋਂ ਸਰਹਿੰਦ ਮੰਡੀ ਵਿਖੇ ਬਣੇ ਨਵੇਂ ਆਮ ਆਦਮੀ ਕਲੀਨਿਕ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਵਿਧਾਇਕ ਰਾਏ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਸੂਬੇ ਦੇ ਵਿਚ 109 ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਕੀਤਾ ਗਿਆ ਹੈ | ਇਨ੍ਹਾਂ ਆਮ ਆਦਮੀ ਕਲੀਨਿਕਾਂ ਸਮੇਤ ਸੂਬੇ ਦੇ ਵਿਚ ਹੁਣ 990 ਆਮ ਆਦਮੀ ਕਲੀਨਿਕ ਹੋ ਗਏ ਹਨ | ਆਮ ਆਦਮੀ ਕਲੀਨਿਕਾਂ ਦੇ ਨਾਲ ਜਿੱਥੇ ਆਮ ਲੋਕਾਂ ਨੂੰ ਘਰਾਂ ਦੇ ਨੇੜੇ ਸਿਹਤ ਸਹੂਲਤਾਂ ਮਿਲੀਆਂ ਹਨ, ਉੱਥੇ ਹੀ ਸਿਹਤ ਸੁਰੱਖਿਆ ਵੀ ਮਜ਼ਬੂਤ ਹੋਈ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਿਹਤ ਸਹੂਲਤਾਂ ਪ੍ਰਤੀ ਕ੍ਰਾਂਤੀਕਾਰੀ ਕਦਮ ਚੁੱਕਦਿਆਂ ਸੂਬੇ ਦੇ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦੀ ਸਿਹਤ ਬੀਮਾ ਯੋਜਨਾ ਦੇ ਨਾਲ ਜੋੜਿਆ ਗਿਆ ਹੈ ਤਾਂ ਜੋ ਕੋਈ ਵੀ ਪਰਿਵਾਰ ਆਰਥਿਕ ਕਮਜ਼ੋਰੀ ਦੇ ਕਾਰਨ ਬਿਮਾਰੀ ਦਾ ਸ਼ਿਕਾਰ ਨਾ ਹੋਵੇ | ਇਸ ਮੌਕੇ ਸਿਵਲ ਸਰਜਨ ਡਾ. ਅਰਵਿੰਦਪਾਲ ਸਿੰਘ, ਐਸ.ਐਮ.ਓ. ਡਾ. ਜਸਪ੍ਰੀਤ ਸਿੰਘ ਬੇਦੀ, ਡਾ. ਸੁਰਿੰਦਰ ਸਿੰਘ, ਡਾ. ਕੇਡੀ ਸਿੰਘ ਵਲੋਂ ਵਿਧਾਇਕ ਰਾਏ ਨੂੰ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਹੋਰਨਾਂ ਤੋਂ ਇਲਾਵਾ 'ਆਪ' ਆਗੂ ਪ੍ਰਦੀਪ ਮਲਹੋਤਰਾ, ਰਮੇਸ਼ ਕੁਮਾਰ ਸੋਨੂੰ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਮਰਿੰਦਰ ਮੰਡੋਫਲ, ਪਿ੍ਤਪਾਲ ਸਿੰਘ ਜੱਸੀ, ਅਨਾਜ ਮੰਡੀ ਪ੍ਰਧਾਨ ਰਜੇਸ਼ ਉੱਪਲ, ਤਰਸੇਮ ਉੱਪਲ, ਹਿਤੇਸ਼ ਉੱਪਲ, ਯੂਥ ਦੇ ਪ੍ਰਧਾਨ ਦਿਲਪ੍ਰੀਤ ਸਿੰਘ ਭੱਟੀ, ਪਵੇਲ ਹਾਂਡਾ, ਅਸ਼ੀਸ਼ ਅੱਤਰੀ, ਅਸ਼ੀਸ਼ ਸੂਦ, ਮਨਦੀਪ ਪੋਲਾ ਅਤੇ ਮਾਨਵ ਟਿਵਾਣਾ ਆਦਿ ਵੀ ਹਾਜ਼ਰ ਸਨ |