ਖਮਾਣੋਂ, 28 ਮਾਰਚ (ਮਨਮੋਹਣ ਸਿੰਘ ਕਲੇਰ)-ਸ਼੍ਰੋਮਣੀ ਅਕਾਲੀ ਦਲ ਵਲੋਂ ਵਿਧਾਨ ਸਭਾ ਹਲਕਾ ਬਸੀ ਪਠਾਣਾਂ 'ਚ 10 ਅਪ੍ਰੈਲ ਨੂੰ ਕੀਤੀ ਜਾਣ ਵਾਲੀ ਵਿਸ਼ਾਲ ਰੈਲੀ ਲਈ ਸਮੁੱਚੇ ਹਲਕੇ ਦੇ ਪਾਰਟੀ ਵਰਕਰਾਂ 'ਚ ਪੂਰਾ ਉਤਸ਼ਾਹ ਹੈ | ਜਿਸ ਕਰਕੇ ਪਿੰਡਾਂ, ਸ਼ਹਿਰਾਂ ਅਤੇ ਕਸਬਿਆਂ 'ਚ ਲਾਮਬੰਦ ਮੀਟਿੰਗਾਂ ਨੂੰ ਪੂਰਾ ਸਮਰਥਨ ਪ੍ਰਾਪਤ ਹੋ ਰਿਹਾ ਹੈ | ਇਹ ਪ੍ਰਗਟਾਵਾ ਹਲਕਾ ਬਸੀ ਪਠਾਣਾਂ ਦੇ ਇੰਚਾਰਜ ਦਰਬਾਰਾ ਸਿੰਘ ਗੁਰੂ ਮੈਂਬਰ ਕੋਰ ਅਤੇ ਵਰਕਿੰਗ ਕਮੇਟੀ ਨੇ ਸਰਕਲ ਨਾਨੋਵਾਲ ਦੇ ਪਿੰਡ ਅਮਰਾਲਾ, ਬਦੇਸ਼ ਕਲਾਂ ਆਦਿ 'ਚ ਮੀਟਿੰਗਾਂ ਕਰਨ ਉਪਰੰਤ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਦੱਸਿਆ ਕਿ ਇਸ ਰੈਲੀ ਲਈ ਵਿਆਪਕ ਪ੍ਰਬੰਧ ਕੀਤੇ ਗਏ ਹਨ, ਜਿਸ ਕਰਕੇ ਸਮੁੱਚੀ ਹਲਕੇ ਦੀ ਜਥੇਬੰਦੀ ਇਸ ਰੈਲੀ ਲਈ ਪੱਬਾਂ-ਭਾਰ ਕੰਮ ਕਰ ਰਹੀ ਹੈ | ਉਨ੍ਹਾਂ ਦੱਸਿਆ ਕਿ ਇਸ ਰੈਲੀ ਨੂੰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਿਸ਼ੇਸ਼ ਤੌਰ 'ਤੇ ਸੰਬੋਧਨ ਕਰਨਗੇ | ਇਸ ਮੌਕੇ ਗੁਰਮੀਤ ਸਿੰਘ ਨਾਨੋਵਾਲ ਸਰਕਲ ਪ੍ਰਧਾਨ ਨਾਨੋਵਾਲ ਜ਼ੋਨ, ਕੁਲਵਿੰਦਰ ਸਿੰਘ ਬਿਲਾਸਪੁਰ ਸਰਕਲ ਪ੍ਰਧਾਨ ਖਮਾਣੋਂ ਦਿਹਾਤੀ, ਮਨਪ੍ਰੀਤ ਸਿੰਘ ਮੰਪੀ ਸਰਕਲ ਪ੍ਰਧਾਨ ਸ਼ਹਿਰੀ, ਰਾਜੀਵ ਅਹੂਜਾ ਮੀਤ ਪ੍ਰਧਾਨ ਨਗਰ ਪੰਚਾਇਤ, ਪ੍ਰਦੀਪ ਸਿੰਘ ਪੱਪੂ ਤੇ ਰਾਜਵੰਤ ਸਿੰਘ ਰਾਜੂ ਦੋਨੋਂ ਕੌਮੀ ਮੀਤ ਪ੍ਰਧਾਨ ਯੂਥ ਵਿੰਗ, ਸਰਬਜੀਤ ਸਿੰਘ ਲਾਡੀ ਜ਼ਿਲ੍ਹਾ ਪ੍ਰਧਾਨ ਯੂਥ ਵਿੰਗ, ਸੁਖਦੇਵ ਸਿੰਘ ਖੰਡਾ, ਭੁਪਿੰਦਰ ਸਿੰਘ ਕਾਲੀ, ਪਰਮਜੀਤ ਸਿੰਘ, ਜੀਤ ਸਿੰਘ, ਨਰਿੰਦਰ ਸਿੰਘ, ਅਜਮੇਰ ਸਿੰਘ, ਗੁਰਮੀਤ ਸਿੰਘ, ਸੋਹਣ ਸਿੰਘ ਨੰਬਰਦਾਰ, ਧੰਨਾ ਮਿਸਤਰੀ, ਸਵਰਨ ਸਿੰਘ, ਕੇਸਰ ਸਿੰਘ ਫ਼ੌਜੀ, ਗੁਰਮੀਤ ਸਿੰਘ ਅਮਰਾਲਾ, ਬਾਵਾ ਸਿੰਘ, ਸੁਰਿੰਦਰ ਸਿੰਘ, ਸਵਰਨ ਸਿੰਘ, ਦਵਿੰਦਰ ਸਿੰਘ, ਬਲਦੇਵ ਸਿੰਘ, ਪ੍ਰੀਤਮ ਸਿੰਘ, ਬਾਬੂ ਤੇ ਸੋਨੀ ਬਦੇਸ਼ ਕਲਾਂ ਵੀ ਮੌਜੂਦ ਰਹੇ |