13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਵਰਕਰ ਹੀ ਕਾਂਗਰਸ ਦੀ ਅਸਲੀ ਤਾਕਤ ਹਨ-ਨਾਗਰਾ

Ad Position 21
repet_subhas-goyals [Copy P29]
ਅਜੀਤ ਡੈਸਕ 29-03-2026
ਜਖਵਾਲੀ, 28 ਮਾਰਚ (ਨਿਰਭੈ ਸਿੰਘ)-ਬਲਾਕ ਸਰਹਿੰਦ ਦੇ ਪਿੰਡ ਖੋਜੇਮਾਜਰਾ ਵਿਖੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਨਾਲ ਰੂਬਰੂ ਹੋ ਕੇ ਉਨ੍ਹਾਂ ਦੇ ਵਿਚਾਰ ਸੁਣੇ ਅਤੇ ਪਾਰਟੀ ਮਜ਼ਬੂਤੀ ਲਈ ਵਿਚਾਰ ਸਾਂਝੇ ਕੀਤੇ | ਇਸ ਦੌਰਾਨ ਸ. ਨਾਗਰਾ ਨੇ ਜ਼ਮੀਨੀ ਪੱਧਰ 'ਤੇ ਪਾਰਟੀ ਨੂੰ ਹੋਰ ਮਜ਼ਬੂਤ ਬਣਾਉਣ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਵਰਕਰ ਹੀ ਪਾਰਟੀ ਦੀ ਅਸਲੀ ਤਾਕਤ ਹਨ | ਉਨ੍ਹਾਂ ਹਰ ਵਰਕਰ ਨੂੰ ਆਪੋ-ਆਪਣੇ ਇਲਾਕੇ ਵਿਚ ਸਰਗਰਮ ਰਹਿਣ ਅਤੇ ਲੋਕਾਂ ਨਾਲ ਨਿਰੰਤਰ ਸੰਪਰਕ ਬਣਾਈ ਰੱਖਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਨੇ ਕਿਹਾ ਕਿ ਮੌਜੂਦਾ ਸਮੇਂ ਵਿਚ ਲੋਕ ਕਈ ਬੁਨਿਆਦੀ ਸਮੱਸਿਆਵਾਂ ਨਾਲ ਜੂਝ ਰਹੇ ਹਨ, ਪਰ ਸਰਕਾਰ ਵਲੋਂ ਉਨ੍ਹਾਂ ਦਾ ਕੋਈ ਢੰਗ ਦਾ ਹੱਲ ਨਹੀਂ ਕੀਤਾ ਜਾ ਰਿਹਾ | ਕਾਂਗਰਸ ਪਾਰਟੀ ਹਮੇਸ਼ਾ ਲੋਕਾਂ ਦੀ ਆਵਾਜ਼ ਬਣ ਕੇ ਖੜ੍ਹੀ ਰਹੀ ਹੈ ਅਤੇ ਅੱਗੇ ਵੀ ਰਹੇਗੀ | ਇਸ ਮੌਕੇ ਮੌਜੂਦ ਆਗੂਆਂ ਨੇ ਆਪਣੇ ਇਲਾਕਿਆਂ ਨਾਲ ਸਬੰਧਿਤ ਮੁੱਦੇ ਵੀ ਸ. ਨਾਗਰਾ ਸਾਹਮਣੇ ਰੱਖੇ, ਜਿਨ੍ਹਾਂ ਦੇ ਹੱਲ ਲਈ ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਹਰ ਸੰਭਵ ਯਤਨ ਕੀਤਾ ਜਾਵੇਗਾ | ਇਸ ਮੌਕੇ ਬਲਾਕ ਪ੍ਰਧਾਨ ਗੁਰਮੁੱਖ ਸਿੰਘ ਪੰਡਰਾਲੀ, ਸਾਬਕਾ ਸਰਪੰਚ ਅਮਰਿੰਦਰ ਸਿੰਘ ਲਾਲੀ, ਮਾਰਕਫੈੱਡ ਪੰਜਾਬ ਦੇ ਡਾਇਰੈਕਟਰ ਦਵਿੰਦਰ ਸਿੰਘ ਜੱਲ੍ਹਾ, ਸਾਬਕਾ ਬਲਾਕ ਸੰਮਤੀ ਮੈਂਬਰ ਬਹਾਦਰ ਸਿੰਘ ਸਾਨੀਪੁਰ, ਗੁਰਪ੍ਰੀਤ ਸਿੰਘ ਸਾਨੀਪੁਰ, ਰਣਜੋਧ ਸਿੰਘ ਨੰਬਰਦਾਰ, ਸੁਖਵਿੰਦਰ ਸਿੰਘ ਕਾਕਾ, ਵਰਿੰਦਰ ਸਿੰਘ, ਬਹਾਦਰ ਖਾਨ, ਸੁਖਦੇਵ ਸਿੰਘ, ਦੀਪਕ ਕੁਮਾਰ ਸਾਬਕਾ ਪੰਚ, ਹਰਨੇਕ ਸਿੰਘ ਸਾਬਕਾ ਪੰਚ, ਸੁਰਜੀਤ ਸਿੰਘ, ਸਾਗਰ ਖਾਨ, ਪ੍ਰੀਤਮ ਸਿੰਘ, ਬਹਾਦਰ ਸਿੰਘ, ਬੂਟਾ ਸਿੰਘ, ਰਾਮ ਲਾਲ, ਮਜੀਦ ਖਾਨ, ਰਾਜ ਸਿੰਘ, ਲਖਵੀਰ ਸਿੰਘ, ਪਰਮਜੀਤ ਸਿੰਘ, ਹਰਦੀਪ ਸਿੰਘ, ਜਰਨੈਲ ਸਿੰਘ, ਘੋਲਾ ਸਿੰਘ, ਅਮਰੀਕ ਸਿੰਘ, ਦਲਵਿੰਦਰ ਸਿੰਘ, ਗੁਰਸੇਵਕ ਸਿੰਘ, ਹਰਨੇਕ ਸਿੰਘ, ਭਿੰਦਾ ਸਿੰਘ, ਜੀਤ ਸਿੰਘ, ਜਾਨ ਮੁਹੰਮਦ, ਬਿੰਦਰਦੀਨ, ਕਾਲਾ ਸਿੰਘ ਅਤੇ ਬੱਬਲ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸੀਨੀਅਰ ਸੈਕੰਡਰੀ ਸਕੂਲ ਫਰੌਰ ਦਾ ਸਾਲਾਨਾ ਨਤੀਜਾ ਸ਼ਾਨਦਾਰ ਅਗਲੀ ਖ਼ਬਰ ਸੀਨੀਅਰ ਸੈਕੰਡਰੀ ਸਕੂਲ ਫਰੌਰ ਦਾ ਸਾਲਾਨਾ ਨਤੀਜਾ ਸ਼ਾਨਦਾਰ
Ad Position 24