13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਮਹਾਰਾਜਾ ਰਣਜੀਤ ਸਿੰਘ ਕਲੱਬ ਡਡਹੇੜੀ ਨੇ ਅੱਵਲ ਵਿਦਿਆਰਥੀਆਂ ਦਾ ਕੀਤਾ ਸਨਮਾਨ

Ad Position 21
repet_subhas-goyals [Copy P29]
ਅਜੀਤ ਡੈਸਕ 29-03-2026
ਮੰਡੀ ਗੋਬਿੰਦਗੜ੍ਹ, 28 ਮਾਰਚ (ਇਕਬਾਲਦੀਪ ਸੰਧੂ)-ਮਹਾਰਾਜਾ ਰਣਜੀਤ ਸਿੰਘ ਸਪੋਰਟਸ ਐਂਡ ਵੈਲਫੇਅਰ ਕਲੱਬ ਡਡਹੇੜੀ ਵਲੋਂ ਸਰਕਾਰੀ ਐਲੀਮੈਂਟਰੀ ਸਕੂਲ ਦੇ ਐਲਾਨੇ ਨਤੀਜੇ ਦੌਰਾਨ ਪੜ੍ਹਾਈ ਦੇ ਖੇਤਰ ਵਿਚ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਟੇਸ਼ਨਰੀ ਵੰਡ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ 'ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਚੈਰੀਟੇਬਲ ਸੁਸਾਇਟੀ ਦੇ ਉਪ ਚੇਅਰਮੈਨ ਫੋਰਮੈਨ ਬਲਵੀਰ ਸਿੰਘ ਸਿੱਧੂ ਉਚੇਚੇ ਤੌਰ 'ਤੇ ਹਾਜ਼ਰ ਸਨ |
ਕਲੱਬ ਪ੍ਰਧਾਨ ਬਲਜਿੰਦਰ ਸਿੰਘ ਸੇਖੋਂ ਨੇ ਦੱਸਿਆ ਕਿ ਪੜ੍ਹਾਈ ਦੇ ਨਾਲ-ਨਾਲ ਹੋਰ ਖੇਤਰਾਂ ਵਿਚ ਨਾਮਣਾ ਖੱਟਣ ਵਾਲੇ ਵਿਦਿਆਰਥੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ ਹੈ, ਅਜਿਹੇ ਉਪਰਾਲੇ ਕਰਨ ਨਾਲ ਬੱਚਿਆਂ ਵਿਚ ਮੁਕਾਬਲੇ ਦੀ ਭਾਵਨਾ ਪੈਦਾ ਹੁੰਦੀ ਹੈ | ਇਸ ਮੌਕੇ 'ਤੇ ਜਸਮੇਲ ਸਿੰਘ, ਕੰਵਲਜੀਤ ਸਿੰਘ ਕਾਕਾ, ਬਲਵਿੰਦਰ ਸਿੰਘ ਖ਼ਾਲਸਾ, ਬਲਵਿੰਦਰ ਸਿੰਘ ਸਾਬਕਾ ਸਰਪੰਚ, ਪ੍ਰਗਟ ਸਿੰਘ ਸਾਬਕਾ ਪੰਚ, ਫੋਰਮੈਨ ਬਲਬੀਰ ਸਿੰਘ ਸਿੱਧੂ, ਨਿਰਮਲ ਵਰਮਾ, ਅਜੀਤ ਸਿੰਘ ਗਰੇਵਾਲ, ਜਗਜੀਤ ਸਿੰਘ, ਡਾ. ਬਲਬੀਰ ਸਿੰਘ, ਸੁਖਬੀਰ ਸਿੰਘ, ਗੁਰਪ੍ਰੀਤ ਸਿੰਘ, ਮਲਕੀਤ ਸਿੰਘ, ਦਰਬਾਰਾ ਸਿੰਘ, ਦਵਿੰਦਰ ਸਿੰਘ ਸੰਧੂ, ਸੁਖਦੇਵ ਸਿੰਘ, ਗੁਰਦੇਵ ਸਿੰਘ ਸੰਧੂ, ਗੁਰਮੀਤ ਕੌਰ ਸਾਬਕਾ ਪੰਚ, ਅਮਰਜੀਤ ਕੌਰ, ਗੁਰਵਿੰਦਰ ਕੌਰ, ਮੁਮਤਾਜ਼ ਅਲੀ ਅਤੇ ਸਟਾਫ਼ ਮੈਂਬਰ ਰਾਜਵੰਤ ਕੌਰ ਐਚ.ਟੀ, ਪ੍ਰਕਾਸ਼ ਕੌਰ, ਸਿਮਰਨਜੀਤ ਕੌਰ, ਗੁਰਿੰਦਰ ਕੌਰ, ਰਿੰਕੂ ਕੌਰ ਅਤੇ ਚਮਕੌਰ ਸਿੰਘ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਸਮਾਰਟ ਹਾਈ ਸਕੂਲ ਡਡਹੇੜੀ ਦਾ ਨਤੀਜਾ ਸ਼ਾਨਦਾਰ ਅਗਲੀ ਖ਼ਬਰ ਸੀਨੀਅਰ ਸੈਕੰਡਰੀ ਸਕੂਲ ਫਰੌਰ ਦਾ ਸਾਲਾਨਾ ਨਤੀਜਾ ਸ਼ਾਨਦਾਰ
Ad Position 24