ਮੰਡੀ ਗੋਬਿੰਦਗੜ੍ਹ, 28 ਮਾਰਚ (ਇਕਬਾਲਦੀਪ ਸੰਧੂ)-ਆਮ ਲੋਕਾਂ ਦੀ ਹਿਤੈਸ਼ੀ ਅਖਵਾਉਣ ਵਾਲੀ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵਲੋਂ ਹੁਣ ਸਰਕਾਰੀ ਖ਼ਜ਼ਾਨੇ ਦੀ ਰੱਜ ਕੇ ਲੁੱਟ ਹੀ ਨਹੀਂ ਕੀਤੀ ਜਾ ਰਹੀ, ਸਗੋਂ ਸੂਬੇ ਦੇ ਖ਼ਜ਼ਾਨੇ ਨੂੰ ਪਾਰਟੀ ਦੀਆਂ ਰੈਲੀਆਂ 'ਤੇ ਖ਼ਰਚ ਕਰਕੇ ਵੱਡੇ ਡਾਕੇ ਮਾਰੇ ਜਾ ਰਹੇ ਹਨ | ਜਿਨ੍ਹਾਂ ਦਾ ਹਿਸਾਬ ਸਮਾਂ ਆਉਣ 'ਤੇ ਮੁੱਖ ਮੰਤਰੀ ਭਗਵੰਤ ਮਾਨ, ਅਰਵਿੰਦ ਕੇਜਰੀਵਾਲ ਤੇ ਸਮੁੱਚੇ ਮੰਤਰੀਆਂ ਤੇ ਵਿਧਾਇਕਾਂ ਨੂੰ ਸੂਬੇ ਦੇ ਲੋਕਾਂ ਨੂੰ ਦੇਣਾ ਪਵੇਗਾ | ਇਸ ਗੱਲ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਤੇ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਅੱਜ ਆਮ ਆਦਮੀ ਪਾਰਟੀ ਵਲੋਂ ਸਰਹਿੰਦ ਵਿਚ ਕੀਤੀ ਰੈਲੀ ਦੌਰਾਨ ਵਰਕਰਾਂ ਨੂੰ ਲਿਆਉਣ ਲਈ ਸਰਕਾਰੀ ਬੱਸਾਂ ਦੀ ਵਰਤੋਂ 'ਤੇ ਸਵਾਲ ਚੁੱਕਦਿਆਂ ਕੀਤਾ | ਰਾਜੂ ਖੰਨਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਪ੍ਰਚਾਰ ਲਈ ਜਿੱਥੇ ਪਹਿਲਾਂ ਹੀ ਹੋਰਨਾਂ ਸੂਬਿਆਂ ਲਈ ਭਗਵੰਤ ਮਾਨ ਸਰਕਾਰ ਨੇ ਖ਼ਜ਼ਾਨੇ ਦੇ ਮੂੰਹ ਖੋਲ੍ਹ ਰੱਖੇ ਹਨ | ਉੱਥੇ ਹੁਣ ਪੰਜਾਬ ਅੰਦਰ ਅਜਿਹੀ ਕੋਈ ਆਮ ਆਦਮੀ ਪਾਰਟੀ ਦੀ ਰੈਲੀ ਨਹੀਂ, ਜਿਸ ਵਿਚ ਸਰਕਾਰ ਦੀਆਂ ਪੀ.ਆਰ.ਟੀ.ਸੀ ਅਤੇ ਪੰਜਾਬ ਰੋਡਵੇਜ਼ ਦੀਆਂ ਬੱਸਾਂ ਨੂੰ ਵੱਡੇ ਪੱਧਰ 'ਤੇ ਨਾ ਭੇਜਿਆ ਜਾਂਦਾ ਹੋਵੇ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਭਾਸ਼ਣ ਦੌਰਾਨ ਇਤਿਹਾਸਿਕ ਧਰਤੀ ਸ੍ਰੀ ਫ਼ਤਹਿਗੜ੍ਹ ਸਾਹਿਬ ਨੂੰ ਕੋਈ ਸੌਗਾਤ ਦੇਣ ਦੀ ਬਜਾਏ ਸਾਰਾ ਸਮਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਭੜਾਸ ਕੱਢਣ 'ਤੇ ਹੀ ਲੰਘਾ ਦਿੱਤਾ | ਜਿਸ ਤੋਂ ਸਪੱਸ਼ਟ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਸੁਖਬੀਰ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦਾ ਖ਼ੌਫ਼ ਸਤਾ ਰਿਹਾ ਹੈ | ਰਾਜੂ ਖੰਨਾ ਨੇ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਸਰਕਾਰ ਬਦਲਦੇ ਹੀ ਆਮ ਆਦਮੀ ਪਾਰਟੀ ਦੇ ਨੁਮਾਇੰਦਿਆਂ ਨੂੰ ਖ਼ਜ਼ਾਨੇ ਦੀ ਲੁੱਟ ਦੇ ਪੈਸੇ ਪੈਸੇ ਦਾ ਹਿਸਾਬ ਦੇਣਾ