ਫ਼ਤਹਿਗੜ੍ਹ ਸਾਹਿਬ/ਜਖਵਾਲੀ, 28 ਮਾਰਚ (ਬਲਜਿੰਦਰ ਸਿੰਘ, ਨਿਰਭੈ ਸਿੰਘ)-ਸ਼੍ਰੋਮਣੀ ਅਕਾਲੀ ਦਲ ਨੂੰ ਲੋਕਾਂ ਪਾਸੋਂ ਮਿਲ ਰਹੇ ਭਰਵੇਂ ਸਮਰਥਨ ਤੋਂ ਸਪਸ਼ਟ ਹੈ ਕਿ ਸੂਬੇ ਦੇ ਲੋਕ ਆਮ ਆਦਮੀ ਪਾਰਟੀ ਨੂੰ ਸੱਤਾ ਤੋਂ ਲਾਂਭੇ ਕਰਕੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਦਾ ਮਨ ਬਣਾ ਚੁੱਕੇ ਹਨ | ਇਸ ਗੱਲ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਪਿੰਡ ਬਾਗੜੀਆਂ ਵਿਖੇ ਆਮ ਆਦਮੀ ਪਾਰਟੀ ਨੂੰ ਛੱਡ ਕੇ ਪਾਰਟੀ ਵਿਚ ਸ਼ਾਮਿਲ ਹੋਏ ਪਰਿਵਾਰਾਂ ਦਾ ਭਰਵਾਂ ਸਵਾਗਤ ਕਰਦਿਆਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਦੱਸਿਆ ਕਿ ਅੱਜ ਪਿੰਡ ਬਾਗੜੀਆਂ ਦੇ 9 ਪਰਿਵਾਰ ਜਿਨ੍ਹਾਂ ਵਿਚ ਸਾਬਕਾ ਸਰਪੰਚ ਗੁਰਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਮਨਿੰਦਰ ਸਿੰਘ, ਗੁਰਿੰਦਰ ਸਿੰਘ, ਅਵਤਾਰ ਸਿੰਘ, ਅਮਨਦੀਪ ਸਿੰਘ, ਵੀਰਬਲ, ਹਰਨੇਕ ਸਿੰਘ, ਨਛੱਤਰ ਸਿੰਘ ਅਤੇ ਬਲਕਾਰ ਸਿੰਘ ਸ਼ਾਮਿਲ ਹਨ, ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਏ ਹਨ, ਜਿਨ੍ਹਾਂ ਨੂੰ ਪਾਰਟੀ ਵਿਚ ਬਣਦਾ ਮਾਣ ਸਨਮਾਨ ਦਿੱਤਾ ਜਾਵੇਗਾ | ਹਲਕਾ ਇੰਚਾਰਜ ਭੁੱਟਾ ਨੇ ਸੁਰਦੀਪ ਸਿੰਘ ਵਜ਼ੀਰ ਨਗਰ ਨੂੰ ਸਰਕਲ ਭਮਾਰਸੀ ਤੋਂ ਸ਼੍ਰੋਮਣੀ ਅਕਾਲੀ ਦਲ ਦਾ ਸੀਨੀਅਰ ਮੀਤ ਪ੍ਰਧਾਨ ਵੀ ਨਿਯੁਕਤ ਕੀਤਾ | ਇਸ ਮੌਕੇ ਗੁਰਮੀਤ ਸਿੰਘ ਬਾਗੜੀਆਂ, ਸੁਰਦੀਪ ਸਿੰਘ ਵਜ਼ੀਰ ਨਗਰ ਸਾਬਕਾ ਸਰਪੰਚ, ਪ੍ਰਭਜੋਤ ਸਿੰਘ, ਰਾਜਵਿੰਦਰ ਸਿੰਘ, ਬਲਜੀਤ ਸਿੰਘ ਪੰਚ, ਸੁਰਿੰਦਰ ਸਿੰਘ, ਅਮਨਦੀਪ ਸਿੰਘ, ਨਿਰਮਲ ਸਿੰਘ, ਦਵਿੰਦਰ ਸਿੰਘ ਹਲਕਾ ਸਾਬਕਾ ਚੇਅਰਮੈਨ ਐਸ. ਸੀ ਵਿੰਗ, ਜਗਤਾਰ ਸਿੰਘ ਗੁਣੀਆ ਮਾਜਰਾ, ਸੁਖਦੀਪ ਸਿੰਘ ਬਹਿਲੋਲਪੁਰ ਸਰਕਲ ਪ੍ਰਧਾਨ ਮੂਲੇਪੁਰ, ਧਰਮਿੰਦਰ ਸਿੰਘ ਮੂਲੇਪੁਰ, ਲਖਬੀਰ ਸਿੰਘ ਸਰਾਣਾ ਸਰਕਲ ਪ੍ਰਧਾਨ ਚਨਾਰਥਲ, ਹਰਪ੍ਰੀਤ ਸਿੰਘ, ਕਿਰਨਦੀਪ ਸਿੰਘ ਚੁੰਨੀ, ਰਵਿੰਦਰ ਸਿੰਘ ਰਵੀ ਸਰਕਲ ਪ੍ਰਧਾਨ ਭਮਾਰਸੀ, ਕਰਮਜੀਤ ਸਿੰਘ ਜੱਲ੍ਹਾ ਸੀਨੀਅਰ ਆਗੂ, ਮਨਦੀਪ ਸਿੰਘ ਰਾਣਾ, ਸੁਰਜੀਤ ਸਿੰਘ, ਮਾਸਟਰ ਗੁਰਮੀਤ ਸਿੰਘ ਰਾਜੂ, ਬਲਜਿੰਦਰ ਸਿੰਘ, ਸ਼ਮਨਪ੍ਰੀਤ ਸਿੰਘ ਫ਼ਤਹਿਪੁਰ ਵੀ ਹਾਜ਼ਰ ਸਨ |