27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਚੰਡੀਗੜ੍ਹ ਬੰਬ ਧਮਾਕੇ ਦੀ ਭਾਜਪਾ ਆਗੂਆਂ ਵਲੋਂ ਤਿੱਖੀ ਨਿੰਦਾ, ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ

Ad Position 21
No active advertisement
ਅਜੀਤ ਡੈਸਕ 03-04-2026
ਮੰਡੀ ਗੋਬਿੰਦਗੜ੍ਹ, 2 ਅਪ੍ਰੈਲ (ਰਾਜੇਸ਼ ਸ਼ਰਮਾ)-ਬੀਤੇ ਦਿਨੀਂ ਚੰਡੀਗੜ੍ਹ ਦੇ ਸੈਕਟਰ 37 ਸਥਿਤ ਪੰਜਾਬ ਭਾਜਪਾ ਦੇ ਮੁੱਖ ਦਫ਼ਤਰ ਦੇ ਬਾਹਰ ਹੋਏ ਬੰਬ ਧਮਾਕੇ ਨੂੰ ਲੈ ਕੇ ਭਾਜਪਾ ਮੰਡੀ ਗੋਬਿੰਦਗੜ੍ਹ ਦੇ ਆਗੂਆਂ ਵਲੋਂ ਸਖ਼ਤ ਪ੍ਰਤੀਕਿਰਿਆ ਸਾਹਮਣੇ ਆਈ ਹੈ | ਮੰਡਲ ਪ੍ਰਧਾਨ ਰਾਜੀਵ ਵਰਮਾ ਅਤੇ ਮੰਡਲ ਇੰਚਾਰਜ ਪੁਨੀਤ ਗੋਇਲ ਨੇ ਇਸ ਘਟਨਾ ਦੀ ਤਿੱਖੀ ਨਿਖੇਧੀ ਕਰਦਿਆਂ ਇਸ ਨੂੰ ਪੰਜਾਬ ਦੀ ਸ਼ਾਂਤੀ ਅਤੇ ਭਾਈਚਾਰਕ ਸਾਂਝ 'ਤੇ ਹਮਲਾ ਕਰਾਰ ਦਿੱਤਾ ਹੈ | ਆਗੂਆਂ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਨਾਲ ਸੂਬੇ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ | ਦੱਸਣਯੋਗ ਹੈ ਕਿ ਇਸ ਧਮਾਕੇ ਦੀ ਜ਼ਿੰਮੇਵਾਰੀ ਕਥਿਤ ਤੌਰ 'ਤੇ ਬੱਬਰ ਖਾਲਸਾ ਇੰਟਰਨੈਸ਼ਨਲ ਵਲੋਂ ਲਏ ਜਾਣ ਦੀ ਗੱਲ ਸਾਹਮਣੇ ਆ ਰਹੀ ਹੈ, ਜਿਸ ਨਾਲ ਸੁਰੱਖਿਆ ਏਜੰਸੀਆਂ ਹੋਰ ਵੀ ਸੁਚੇਤ ਹੋ ਗਈਆਂ ਹਨ | ਸ੍ਰੀ ਵਰਮਾ ਨੇ ਕਿਹਾ ਕਿ ਇਹ ਘਟਨਾ ਸਿਰਫ਼ ਇਕ ਦਫ਼ਤਰ 'ਤੇ ਹਮਲਾ ਨਹੀਂ, ਸਗੋਂ ਪੰਜਾਬ ਦੀ ਅਮਨ-ਸ਼ਾਂਤੀ ਅਤੇ ਭਾਈਚਾਰਕ ਏਕਤਾ ਨੂੰ ਤੋੜਨ ਦੀ ਸੋਚੀ ਸਮਝੀ ਸਾਜ਼ਿਸ਼ ਹੈ | ਅਜਿਹੇ ਤੱਤਾਂ ਨੂੰ ਕਦੇ ਵੀ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ | ਪੁਨੀਤ ਗੋਇਲ ਨੇ ਕਿਹਾ ਕਿ ਇਹ ਬਹੁਤ ਹੀ ਗੰਭੀਰ ਮਾਮਲਾ ਹੈ ਅਤੇ ਇਸ ਨਾਲ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ |
Ad Position 22
No active advertisement
ਪਿਛਲੀ ਖ਼ਬਰ ਹਾਈਵੇ 'ਤੇ ਬੇਕਾਬੂ ਗੱਡੀ ਪਲਟੀ, ਗੰਭੀਰ ਜ਼ਖ਼ਮੀ ਨੌਜਵਾਨ ਦੀ ਹੋਈ ਮੌਤ ਅਗਲੀ ਖ਼ਬਰ ਰੈਂਕਰਜ਼ ਇੰਟਰਨੈਸ਼ਨਲ ਪਬਲਿਕ ਸਕੂਲ ਨੇ ਬਾਕਸਿੰਗ ਚੈਂਪੀਅਨਸ਼ਿਪ 'ਚ ਚਾਂਦੀ ਤੇ ਕਾਂਸੇ ਦੇ ਤਗਮੇ ਜਿੱਤੇ
Ad Position 24