27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਹਾਈਵੇ 'ਤੇ ਬੇਕਾਬੂ ਗੱਡੀ ਪਲਟੀ, ਗੰਭੀਰ ਜ਼ਖ਼ਮੀ ਨੌਜਵਾਨ ਦੀ ਹੋਈ ਮੌਤ

Ad Position 21
No active advertisement
ਅਜੀਤ ਡੈਸਕ 03-04-2026
ਸੰਘੋਲ, 2 ਅਪ੍ਰੈਲ (ਪਰਮਵੀਰ ਸਿੰਘ)-ਚੰਡੀਗੜ੍ਹ-ਲੁਧਿਆਣਾ ਮੁੱਖ ਮਾਰਗ 'ਤੇ ਬੇਕਾਬੂ ਕਾਰ ਪਲਟ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਹਾਦਸਾ ਤੜਕੇ ਕਰੀਬ 3 ਵਜੇ ਵਾਪਰਿਆ | ਦੱਸਿਆ ਜਾਂਦਾ ਹੈ ਕਿ ਪਿੰਡ ਮਹੇਸ਼ਪਰਾ ਕੋਲ ਵਾਪਰੇ ਇਸ ਹਾਦਸੇ 'ਚ ਮੋਰਿੰਡਾ ਵੱਲ ਨੂੰ ਜਾ ਰਹੀ ਕਾਰ ਅਚਾਨਕ ਬੇਕਾਬੂ ਹੋ ਕੇ ਡਿਵਾਈਡਰ ਨਾਲ ਟਕਰਾਉਣ ਉਪਰੰਤ ਸੜਕ ਦੇ ਦੂਜੇ ਪਾਸੇ ਜਾ ਕੇ ਪਲਟ ਗਈ | ਹਾਦਸੇ 'ਚ ਕਾਰ ਸਵਾਰ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ | ਸੂਚਨਾ ਮਿਲਣ 'ਤੇ ਸੜਕ ਸੁਰੱਖਿਆ ਫੋਰਸ ਦੀ ਟੀਮ ਨੇ ਜ਼ਖਮੀ ਨੂੰ ਇਲਾਜ ਲਈ ਖਮਾਣੋਂ ਦੇ ਸਰਕਾਰੀ ਸਿਹਤ ਕੇਂਦਰ ਵਿਖੇ ਦਾਖਲ ਕਰਵਾਇਆ | ਰਾਹਗੀਰਾਂ ਦੀ ਮਦਦ ਨਾਲ ਨੁਕਸਾਨੀ ਗਈ ਕਾਰ ਨੂੰ ਪਾਸੇ ਕਰ ਕੇ ਆਵਾਜਾਈ ਦਾ ਵਿਘਨ ਹਟਾਇਆ ਗਿਆ | ਇਲਾਜ ਦੌਰਾਨ ਡਾਕਟਰਾਂ ਨੇ ਪੀੜਤ ਨੌਜਵਾਨ ਨੂੰ ਮਿ੍ਤਕ ਐਲਾਨ ਦਿੱਤਾ | ਮਿ੍ਤਕ ਨੌਜਵਾਨ ਦੀ ਪਛਾਣ ਸਿਮਰਪ੍ਰੀਤ ਸਿੰਘ ਕਰੀਬ (32) ਨਿਵਾਸੀ ਘਨੌਲੀ ਜ਼ਿਲ੍ਹਾ ਰੋਪੜ ਵਜੋਂ ਹੋਈ ਹੈ | ਪੁਲਿਸ ਵਲੋਂ ਮਾਮਲੇ 'ਚ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਪਿੰਡ ਮਲਕਪੁਰ ਦੇ ਸਰਪੰਚ ਅਤੇ ਚਨਾਲੋਂ ਦੇ ਲੋਕ ਸਾਥੀਆਂ ਸਮੇਤ 'ਆਪ' 'ਚ ਸ਼ਾਮਿਲ ਅਗਲੀ ਖ਼ਬਰ ਚੰਡੀਗੜ੍ਹ ਬੰਬ ਧਮਾਕੇ ਦੀ ਭਾਜਪਾ ਆਗੂਆਂ ਵਲੋਂ ਤਿੱਖੀ ਨਿੰਦਾ, ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ
Ad Position 24