27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਪਿੰਡ ਮਲਕਪੁਰ ਦੇ ਸਰਪੰਚ ਅਤੇ ਚਨਾਲੋਂ ਦੇ ਲੋਕ ਸਾਥੀਆਂ ਸਮੇਤ 'ਆਪ' 'ਚ ਸ਼ਾਮਿਲ

Ad Position 21
No active advertisement
ਅਜੀਤ ਡੈਸਕ 03-04-2026
ਫ਼ਤਹਿਗੜ੍ਹ ਸਾਹਿਬ, 2 ਅਪ੍ਰੈਲ (ਮਨਪ੍ਰੀਤ ਸਿੰਘ)-ਹਲਕਾ ਫ਼ਤਹਿਗੜ੍ਹ ਸਾਹਿਬ ਦੇ ਪਿੰਡ ਮਲਕਪੁਰ ਦੇ ਸਰਪੰਚ ਅਤੇ ਚਨਾਲੋਂ ਦੇ ਬਹੁਤ ਸਾਰੇ ਮੁਹਤਬਰ ਵਿਅਕਤੀ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋਏ ਹਨ | ਪਾਰਟੀ 'ਚ ਸ਼ਾਮਿਲ ਹੋਣ ਤੇ ਹਲਕਾ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਵਲੋਂ ਸਾਰਿਆਂ ਦਾ ਸਵਾਗਤ ਕੀਤਾ ਗਿਆ | ਇਸ ਮੌਕੇ ਵਿਧਾਇਕ ਰਾਏ ਨੇ ਦੱਸਿਆ ਕਿ ਪਿੰਡ ਮਲਕਪੁਰ ਦੇ ਸਰਪੰਚ ਜਤਿੰਦਰ ਸਿੰਘ, ਪਲਵਿੰਦਰ ਸਿੰਘ, ਰਾਜਵੀਰ ਸਿੰਘ, ਪਿੰਡ ਚਨਾਲੋਂ ਦੇ ਪੰਚ ਹਰਦੀਪ ਸਿੰਘ, ਬਹਾਦਰ ਸਿੰਘ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ 'ਆਪ' 'ਚ ਸ਼ਾਮਿਲ ਹੋਏ ਹਨ | ਉਨ੍ਹਾਂ ਕਿਹਾ ਕਿ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਹਰ ਵਿਅਕਤੀ ਨੂੰ ਪੂਰਾ ਮਾਣ ਸਨਮਾਨ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ, ਜੋ ਆਮ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਲਈ ਦਿਨ ਰਾਤ ਮਿਹਨਤ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਹਰ ਵਰਗ ਨੂੰ ਬਰਾਬਰ ਰੱਖਿਆ ਗਿਆ ਹੈ, ਕੋਈ ਪੱਖਪਾਤ ਨਹੀਂ ਕੀਤਾ ਗਿਆ | ਪੰਜਾਬ ਸਰਕਾਰ ਵਲੋਂ ਸਿੱਖਿਆ ਕ੍ਰਾਂਤੀ ਦੇ ਤਹਿਤ ਸਰਕਾਰੀ ਸਕੂਲਾਂ ਦੀ ਹਾਲਤ ਸੁਧਾਰੀ ਗਈ ਤਾਂ ਜੋ ਸਾਰੇ ਲੋਕ ਫ਼ਾਇਦਾ ਲੈ ਸਕਣ | ਇਸੇ ਤਰ੍ਹਾਂ ਸਿਹਤ ਕ੍ਰਾਂਤੀ ਦੇ ਤਹਿਤ ਸਿਹਤ ਸਹੂਲਤਾਂ ਦੇ ਵਿਚ ਵੀ ਵਾਧਾ ਕੀਤਾ ਗਿਆ ਤਾਂ ਜੋ ਆਮ ਲੋਕਾਂ ਨੂੰ ਫ਼ਾਇਦਾ ਮਿਲ ਸਕੇ ਤੇ ਹਰ ਪਰਿਵਾਰ ਨੂੰ 600 ਯੂਨਿਟ ਬਿਜਲੀ ਮੁਫ਼ਤ ਮੁਹੱਈਆ ਕਰਵਾਈ ਜਾ ਰਹੀ ਹੈ | ਇਸ ਮੌਕੇ ਹੋਰਨਾਂ ਤੋਂ ਇਲਾਵਾ 'ਆਪ' ਆਗੂ ਕੁਲਵਿੰਦਰ ਸਿੰਘ ਡੇਰਾ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਮਰਿੰਦਰ ਸਿੰਘ ਮੰਡੋਫ਼ਲ, ਵਾਇਸ ਚੇਅਰਮੈਨ ਸਤਵੀਰ ਸਿੰਘ ਜੱਲ੍ਹਾ, ਯੂਥ ਪ੍ਰਧਾਨ ਦਿਲਪ੍ਰੀਤ ਸਿੰਘ ਭੱਟੀ, ਸੰਗਠਨ ਇੰਚਾਰਜ ਐਡਵੋਕੇਟ ਗੁਰਮੀਤ ਸਿੰਘ ਬਾਜਵਾ, ਬਹਾਦਰ ਜਲਾਲ, ਸਰਪੰਚ ਰਾਜਵੀਰ ਸਿੰਘ ਰਾਜੂ, ਰੁਪਿੰਦਰ ਜੱਲ੍ਹਾ, ਪੀ.ਏ ਬਹਾਦਰ ਖ਼ਾਨ, ਦਫ਼ਤਰ ਇੰਚਾਰਜ ਬੇਅੰਤ ਕੁਮਾਰ ਰੋਸ਼ਾ, ਇਸਤਰੀ ਵਿੰਗ ਦੀ ਪ੍ਰਧਾਨ ਐਡਵੋਕੇਟ ਰੀਨਾ ਰਾਣੀ ਤੋਂ ਇਲਾਵਾ ਵੱਡੀ ਗਿਣਤੀ 'ਚ 'ਆਪ' ਵਰਕਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਰਹਿੰਦ ਮੰਡੀ ਦੇ ਗੁਰਦੁਆਰਾ ਸਾਹਿਬ 'ਚ ਗੁਰਮਤਿ ਸਮਾਗਮ ਅੱਜ ਅਗਲੀ ਖ਼ਬਰ ਹਾਈਵੇ 'ਤੇ ਬੇਕਾਬੂ ਗੱਡੀ ਪਲਟੀ, ਗੰਭੀਰ ਜ਼ਖ਼ਮੀ ਨੌਜਵਾਨ ਦੀ ਹੋਈ ਮੌਤ
Ad Position 24