ਫ਼ਤਹਿਗੜ੍ਹ ਸਾਹਿਬ, 2 ਅਪ੍ਰੈਲ (ਰਾਜਿੰਦਰ ਸਿੰਘ)-ਗੁਰਦੁਆਰਾ ਸ੍ਰੀ ਗੁਰੂ ਨਾਨਕ ਸਿੰਘ ਸਭਾ ਹਾਲ ਨਵੀਂ ਆਬਾਦੀ ਸਰਹਿੰਦ ਮੰਡੀ ਵਿਖੇ ਸੰਤ ਬਾਬਾ ਉੱਤਮ ਸਿੰਘ ਹੋਤੀ ਮਰਦਾਨ ਵਾਲਿਆਂ ਦੀ ਨਿੱਘੀ ਯਾਦ ਨੂੰ ਸਮਰਪਿਤ ਚੇਤਰ ਦੀਆਂ ਇੱਕ੍ਹੀਆਂ ਦੇ ਸਬੰਧ ਵਿਚ ਸਾਲਾਨਾ ਗੁਰਮਤਿ ਸਮਾਗਮ 3 ਅਪ੍ਰੈਲ ਦਿਨ ਸ਼ੁੱਕਰਵਾਰ ਰਾਤ 8 ਵਜੇ ਕਰਵਾਇਆ ਜਾ ਰਿਹਾ ਹੈ | ਇਸ ਬਾਰੇ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਫ਼ਤਿਹ ਸਿੰਘ ਨੇ ਦੱਸਿਆ ਕਿ ਸਮਾਗਮ ਵਿਚ ਭਾਈ ਜਗਤਾਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮਿ੍ਤਸਰ ਸਾਹਿਬ ਵਿਸ਼ੇਸ਼ ਤੌਰ 'ਤੇ ਪੁੱਜਣਗੇ | ਇਨ੍ਹਾਂ ਤੋਂ ਇਲਾਵਾ ਹੋਰ ਰਾਗੀ ਜਥੇ ਵੀ ਸੰਗਤਾਂ ਨੂੰ ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀ ਨਿਹਾਲ ਕਰਨਗੇ | ਇਸ ਮੌਕੇ ਗੁਰੂ ਦਾ ਲੰਗਰ ਵੀ ਅਤੁੱਟ ਵਰਤੇਗਾ |