27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਹਰਬੰਪੁਰਾ ਵਿਖੇ ਨਹਿਰ ਦੇ ਨਾਲ ਲੱਗਦੀਆਂ ਕਿਸਾਨਾਂ ਦੀਆਂ ਜ਼ਮੀਨਾਂ 'ਚ ਬੁਰਜੀਆਂ ਲਗਾਉਣ ਆਏ ਨਹਿਰੀ ਵਿਭਾਗ ਦੇ ਅਧਿਕਾਰੀਆਂ ਖ਼ਿਲਾਫ਼ ਲੋਕਾਂ ਵਲੋਂ ਰੋਸ ਵਿਖਾਵਾ

Ad Position 21
No active advertisement
ਅਜੀਤ ਡੈਸਕ 03-04-2026
ਫ਼ਤਹਿਗੜ੍ਹ ਸਾਹਿਬ, 2 ਅਪ੍ਰੈਲ (ਬਲਜਿੰਦਰ ਸਿੰਘ)-ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਪਿੰਡ ਹਰਬੰਪੁਰਾ ਵਿਖੇ ਨਹਿਰ ਦੇ ਨਾਲ ਲੱਗਦੀਆਂ ਕਿਸਾਨਾਂ ਦੀਆਂ ਜ਼ਮੀਨਾਂ ਵਿਚ ਬੁਰਜੀਆਂ ਲਗਾਉਣ ਆਏ ਨਹਿਰੀ ਵਿਭਾਗ ਦੇ ਅਧਿਕਾਰੀਆਂ ਖ਼ਿਲਾਫ਼ ਰੋਸ ਪ੍ਰਦਰਸ਼ਨ ਦੌਰਾਨ ਪੰਜਾਬ ਸਰਕਾਰ 'ਤੇ ਦੋਸ਼ ਲਗਾਇਆ ਕਿ ਸਰਕਾਰ ਹਰ ਮੋਰਚੇ 'ਤੇ ਫ਼ੇਲ੍ਹ ਹੋਣ ਤੋਂ ਬਾਅਦ ਹੁਣ ਕਿਸਾਨਾਂ ਦੀਆਂ ਜ਼ਮੀਨਾਂ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਜਿਵੇਂ ਕੇਂਦਰ ਸਰਕਾਰ ਨੇ ਪਹਿਲਾਂ ਕਿਸਾਨਾਂ ਦੇ ਹੱਕਾਂ 'ਤੇ ਨਜ਼ਰ ਰੱਖੀ ਸੀ, ਹੁਣ ਉਸੇ ਤਰ੍ਹਾਂ ਆਮ ਆਦਮੀ ਪਾਰਟੀ ਦੀ ਸਰਕਾਰ ਵੀ ਪੰਜਾਬ ਦੇ ਕਿਸਾਨਾਂ ਦੀਆਂ ਜ਼ਮੀਨਾਂ ਵੱਲ ਤੱਕ ਰਹੀ ਹੈ | ਨਾਗਰਾ ਨੇ ਦੱਸਿਆ ਕਿ ਭਾਰਤ-ਪਾਕਿਸਤਾਨ ਵੰਡ ਤੋਂ ਬਾਅਦ ਬਹੁਤ ਸਾਰੇ ਕਿਸਾਨ ਆਪਣੀਆਂ ਜੱਦੀ ਜਾਇਦਾਦਾਂ ਛੱਡ ਕੇ ਇੱਥੇ ਆ ਵਸੇ ਸਨ ਅਤੇ ਸਰਕਾਰਾਂ ਵਲੋਂ ਸਮੇਂ-ਸਮੇਂ 'ਤੇ ਉਨ੍ਹਾਂ ਨੂੰ ਇਹ ਜ਼ਮੀਨਾਂ ਵਰਤਣ ਲਈ ਦਿੱਤੀਆਂ ਜਾਂਦੀਆਂ ਰਹੀਆਂ ਹਨ | ਉਨ੍ਹਾਂ ਕਿਹਾ ਕਿ ਜਦੋਂ ਸਰਹਿੰਦ-ਭਾਖੜਾ ਨਹਿਰ ਦਾ ਨਿਰਮਾਣ ਹੋਇਆ ਸੀ ਤਾਂ ਸੰਬੰਧਿਤ ਵਿਭਾਗ ਵਲੋਂ ਕਿਸਾਨਾਂ ਦੀਆਂ ਜ਼ਮੀਨਾਂ ਵਿਚੋਂ ਮਿੱਟੀ ਲੈ ਕੇ ਨਹਿਰ ਦੇ ਨੇੜੇ ਖੱਡਿਆਂ ਨੂੰ ਭਰਿਆ ਗਿਆ ਸੀ, ਜਿਸ ਦੇ ਬਦਲੇ ਇਹ ਜ਼ਮੀਨ ਕਿਸਾਨਾਂ ਨੂੰ ਖੇਤੀ ਲਈ ਦਿੱਤੀ ਗਈ ਸੀ, ਪਰ ਹੁਣ ਲਗਪਗ 70-75 ਸਾਲ ਬਾਅਦ ਸਰਕਾਰ ਵਲੋਂ ਇਹ ਜ਼ਮੀਨ ਖ਼ਾਲੀ ਕਰਨ ਦੇ ਹੁਕਮ ਜਾਰੀ ਕਰਨਾ ਉਨ੍ਹਾਂ ਕਿਸਾਨਾਂ ਨਾਲ ਵੱਡੀ ਬੇਇਨਸਾਫ਼ੀ ਹੈ | ਨਾਗਰਾ ਨੇ ਕਿਹਾ ਕਿ ਪਿੰਡ ਦੇ ਦਰਜਨਾਂ ਛੋਟੇ ਕਿਸਾਨ ਇਸ ਜ਼ਮੀਨ 'ਤੇ ਖੇਤੀ ਕਰਕੇ ਆਪਣਾ ਗੁਜ਼ਾਰਾ ਕਰ ਰਹੇ ਹਨ | ਕਿਸੇ ਕੋਲ ਇਕ ਕਿੱਲਾ ਅਤੇ ਕਿਸੇ ਕੋਲ ਅੱਧਾ ਕਿੱਲਾ ਜ਼ਮੀਨ ਹੀ ਹੈ, ਪਰ ਇਹੀ ਉਨ੍ਹਾਂ ਦੇ ਪਰਿਵਾਰਾਂ ਦੀ ਰੋਜ਼ੀ-ਰੋਟੀ ਦਾ ਇਕੱਲਾ ਸਹਾਰਾ ਹੈ | ਅਜਿਹੇ ਵਿਚ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਛੋਟੇ ਕਿਸਾਨਾਂ ਦੀ ਪੀੜਾ ਨੂੰ ਸਮਝੇ ਅਤੇ ਉਨ੍ਹਾਂ ਦੀ ਜ਼ਮੀਨ ਖੋਹਣ ਦੀ ਕੋਸ਼ਿਸ਼ ਨਾ ਕਰੇ | ਨਾਗਰਾ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਆਪਣਾ ਫ਼ੈਸਲਾ ਵਾਪਸ ਨਾ ਲਿਆ ਤਾਂ ਆਉਣ ਵਾਲੇ ਦਿਨਾਂ ਵਿਚ ਕਿਸਾਨਾਂ ਨਾਲ ਮਿਲ ਕੇ ਸਰਕਾਰ ਖ਼ਿਲਾਫ਼ ਤਿੱਖਾ ਸੰਘਰਸ਼ ਸ਼ੁਰੂ ਕੀਤਾ ਜਾਵੇਗਾ | ਇਸ ਮੌਕੇ ਸਾਬਕਾ ਸਰਪੰਚ ਦਵਿੰਦਰ ਸਿੰਘ ਜੱਲ੍ਹਾ, ਬਲਾਕ ਸੰਮਤੀ ਮੈਂਬਰ ਵਰਿੰਦਰ ਸਿੰਘ ਭਮਾਰਸੀ, ਬਿਕਰਮਜੀਤ ਸਿੰਘ ਚੀਮਾ, ਸਤਨਾਮ ਸਿੰਘ ਚੀਮਾ, ਸੁਖਚੈਨ ਸਿੰਘ ਚੀਮਾ, ਕਸ਼ਮੀਰ ਸਿੰਘ, ਕੁਲਵੰਤ ਸਿੰਘ, ਬਲਵੀਰ ਸਿੰਘ, ਲਖਵਿੰਦਰ ਸਿੰਘ, ਜਸਵਿੰਦਰ ਸਿੰਘ ਬਾਜਵਾ, ਹਰਦੀਪ ਸਿੰਘ ਚੀਮਾ, ਬਲਵਿੰਦਰ ਸਿੰਘ, ਅਮਰੀਕ ਸਿੰਘ, ਸਤਨਾਮ ਸਿੰਘ ਚੀਮਾ, ਅਜੀਤ ਸਿੰਘ ਕਾਹਲੋਂ, ਨਵਜੋਤ ਸਿੰਘ, ਸਤਵੀਰ ਸਿੰਘ ਚੀਮਾ, ਜੋਗਿੰਦਰ ਸਿੰਘ, ਜਗਮੀਤ ਸਿੰਘ, ਜਸਪਾਲ ਸਿੰਘ, ਗੁਰਮੇਲ ਸਿੰਘ, ਨਰਿੰਦਰ ਸਿੰਘ, ਬਲਦੇਵ ਸਿੰਘ, ਗੁਰਨਾਮ ਸਿੰਘ,ਗੁਰਦੀਪ ਸਿੰਘ, ਜੀਤ ਸਿੰਘ, ਪ੍ਰਭਦੀਪ ਸਿੰਘ ਚੀਮਾ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਭਾਜਪਾ ਦੇ ਦਫ਼ਤਰ 'ਤੇ ਹਮਲਾ, ਪੰਜਾਬ ਦੀ ਅਮਨ-ਸ਼ਾਂਤੀ ਤੇ ਭਾਈਚਾਰਕ ਏਕਤਾ ਨੂੰ ਤੋੜਨ ਦੀ ਸੋਚੀ ਸਮਝੀ ਸਾਜ਼ਿਸ਼-ਦੀਦਾਰ ਸ... ਅਗਲੀ ਖ਼ਬਰ ਸਰਹਿੰਦ ਮੰਡੀ ਦੇ ਗੁਰਦੁਆਰਾ ਸਾਹਿਬ 'ਚ ਗੁਰਮਤਿ ਸਮਾਗਮ ਅੱਜ
Ad Position 24