ਖਮਾਣੋਂ, 2 ਅਪ੍ਰੈਲ (ਜੋਗਿੰਦਰ ਪਾਲ)-ਖਮਾਣੋਂ ਵਿਖੇ ਸਮੂਹ ਨਗਰ ਅਤੇ ਸ਼ਹਿਰ ਨਿਵਾਸੀਆਂ ਦੇ ਸਹਿਯੋਗ ਨਾਲ ਬਾਬਾ ਪੂਰਨਗਿਰ ਦੀ ਯਾਦ ਨੂੰ ਸਮਰਪਿਤ ਵਿਸ਼ਾਲ ਦੰਗਲ ਵਿਸਾਖੀ ਵਾਲੇ ਦਿਨ 14 ਅਪ੍ਰੈਲ ਦਿਨ ਮੰਗਲਵਾਰ ਨੂੰ ਡੀ.ਐਸ.ਪੀ. ਦਫ਼ਤਰ ਖਮਾਣੋਂ ਦੇ ਸਾਹਮਣੇ ਕਰਵਾਇਆ ਜਾ ਰਿਹਾ ਹੈ | ਪ੍ਰਬੰਧਕਾਂ ਨੇ ਦੱਸਿਆ ਕਿ ਇਸ ਕੁਸ਼ਤੀ ਦੰਗਲ ਵਿਚ ਸਿਰਫ਼ ਸੱਦਾ ਪੱਤਰ ਵਾਲੇ ਪਹਿਲਵਾਨਾਂ ਦੀਆਂ ਕੁਸ਼ਤੀਆਂ ਹੀ ਕਰਵਾਈਆਂ ਜਾਣਗੀਆਂ | ਉਨ੍ਹਾਂ ਦੱਸਿਆ ਕਿ ਦੰਗਲ ਦੌਰਾਨ ਵੱਖਰੇ ਕਰਤੱਵ ਦਿਖਾਉਣ ਦੀ ਵੀ ਪੂਰਨ ਮਨਾਹੀ ਹੈ | ਪ੍ਰਬੰਧਕਾਂ ਨੇ ਸਮੂਹ ਇਲਾਕਾ ਨਿਵਾਸੀਆਂ ਨੂੰ ਇਸ ਮੌਕੇ ਵੱਡੀ ਵਿਚ ਪਹੁੰਚਣ ਦਾ ਖੁੱਲ੍ਹਾ ਸੱਦਾ ਦਿੱਤਾ ਹੈ |