27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਜੀ.ਪੀ.ਐਸ. ਵਿਚ ਨਵੇਂ ਵਿੱਦਿਅਕ ਸੈਸ਼ਨ ਦੇ ਆਰੰਭ ਮੌਕੇ 'ਤੇ ਹਵਨ ਕਰਵਾਇਆ

Ad Position 21
No active advertisement
ਅਜੀਤ ਡੈਸਕ 03-04-2026
ਮੰਡੀ ਗੋਬਿੰਦਗੜ੍ਹ, 2 ਅਪ੍ਰੈਲ (ਇਕਬਾਲਦੀਪ ਸੰਧੂ)-ਜੀਵਨ ਵਿਚ ਸਹੀ ਮਾਰਗ ਤੈਅ ਕਰਨ ਲਈ ਸਾਨੂੰ ਸਾਰਿਆਂ ਨੂੰ ਉਹ ਬੁੱਧੀ ਪ੍ਰਾਪਤ ਕਰਨ ਦੇ ਯੋਗ ਹੋਣਾ ਚਾਹੀਦਾ ਹੈ, ਜੋ ਅਨੁਸ਼ਾਸਨ ਅਤੇ ਅਧਿਆਤਮਿਕਤਾ ਦੁਆਰਾ ਮਿਲਦੀ ਹੈ | ਇਸ ਲਈ ਸਰਵ ਸ਼ਕਤੀਮਾਨ ਪ੍ਰਮਾਤਮਾ ਦਾ ਆਸ਼ੀਰਵਾਦ ਲੈਣ ਅਤੇ ਸਾਰਿਆਂ ਦੀ ਸਿਹਤ ਤੇ ਖ਼ੁਸ਼ਹਾਲੀ ਲਈ ਪ੍ਰਾਰਥਨਾ ਕਰਨ ਵਾਸਤੇ ਨਵੇਂ ਵਿੱਦਿਅਕ ਸੈਸ਼ਨ ਦੇ ਆਗਾਜ਼ ਮੌਕੇ ਗੋਬਿੰਦਗੜ੍ਹ ਪਬਲਿਕ ਸਕੂਲ ਵਿਚ ਹਵਨ ਕਰਵਾਇਆ ਗਿਆ | ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ ਮੈਂਬਰ ਪਿਆਰਾ ਸਿੰਘ ਕਲਸੀ, ਪੀ.ਆਈ.ਐਮ.ਟੀ. ਦੇ ਡਾਇਰੈਕਟਰ ਡਾ. ਨਿਸ਼ੀ ਬਾਲਾ ਅਤੇ ਸਕੂਲ ਪਿ੍ੰਸੀਪਲ ਡਾ. ਨੀਰੂ ਅਰੋੜਾ ਨੇ ਹਵਨ ਦੀਆਂ ਸਾਰੀਆਂ ਰਸਮਾਂ ਨਿਭਾਈਆਂ | ਇਹ ਹਵਨ ਪੰਡਿਤ ਦੇਸ ਰਾਜ ਸ਼ਰਮਾ ਵਲੋਂ ਵਿਧੀਵਤ ਤਰੀਕੇ ਨਾਲ ਕਰਵਾਇਆ ਗਿਆ | ਇਸ ਮੌਕੇ ਪਿ੍ੰਸੀਪਲ ਡਾ. ਅਰੋੜਾ ਨੇ ਕਿਹਾ ਕਿ ਪ੍ਰਮਾਤਮਾ ਦਾ ਓਟ ਆਸਰਾ ਹੀ ਸਾਨੂੰ ਹਰ ਤਰ੍ਹਾਂ ਦੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨ ਦੀ ਸ਼ਕਤੀ ਦਿੰਦਾ ਹੈ | ਮਨੁੱਖ ਨੂੰ ਹਰ ਚੰਗੇ ਕੰਮ ਦਾ ਆਰੰਭ ਕਰਨ ਵੇਲੇ ਆਪਣੇ ਇਸ਼ਟ ਦਾ ਧਿਆਨ ਜ਼ਰੂਰ ਕਰਨਾ ਚਾਹੀਦਾ ਹੈ ਅਤੇ ਸਫਲਤਾ ਲਈ ਅਰਦਾਸ ਕਰਨੀ ਚਾਹੀਦੀ ਹੈ | ਸਕੂਲ ਵਿਚ ਹਵਨ ਦੇ ਇਸ ਮੌਕੇ 'ਤੇ ਸਮੂਹ ਅਧਿਆਪਕ ਸਾਹਿਬਾਨ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਵਰਲਡ ਯੂਨੀਵਰਸਿਟੀ ਵਿਖੇ ਭਗਤ ਰਵਿਦਾਸ ਜੀ ਦੇ ਜੀਵਨ, ਬਾਣੀ ਅਤੇ ਸ਼ਖ਼ਸੀਅਤ ਉੱਪਰ ਵਿਸ਼ੇਸ਼ ਭਾਸ਼ਨ ਅਗਲੀ ਖ਼ਬਰ ਧਾਰਮਿਕ ਸਮਾਗਮ ਸਾਨੂੰ ਸਿੱਖੀ ਸਰੂਪ ਦੇ ਧਾਰਨੀ ਬਣਨ ਦੀ ਪ੍ਰੇਰਨਾ ਦਿੰਦੇ ਹਨ-ਰਾਜੂ ਖੰਨਾ
Ad Position 24